ਪੰਜਾਬ ਚ ਬਿਜਲੀ ਨੂੰ ਲੈਕੇ ਆਈ ਇਹ ਵੱਡੀ ਮਾੜੀ ਖਬਰ, ਲੱਗ ਸਕਦੇ ਹਨ 2 ਤੋਂ 7 ਘੰਟੇ ਲੰਬੇ ਕੱਟ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਉੱਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਉਨ੍ਹਾਂ ਵਿਚੋਂ ਹੀ ਇਕ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਵਾਅਦਾ ਵੀ ਹੈ 300 ਮੁਫ਼ਤ ਯੂਨਿਟ ਬਿਜਲੀ ਦਾ, ਜਿੱਥੇ ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਲੰਬੇ ਹੱਥੀ ਲੈਂਦੇ ਹੋਏ ਆਖਿਆ ਜਾ ਰਿਹਾ ਹੈ ਕਿ ਇੱਕ ਮਹੀਨੇ ਦੇ ਸਮੇਂ ਦੌਰਾਨ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਵੀ ਪੰਜਾਬ ਵਿੱਚ ਤਿੰਨ ਮਹੀਨਿਆਂ ਦੇ ਦੌਰਾਨ ਪ੍ਰੀਪੇਡ ਮੀਟਰ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਉਥੇ ਹੀ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੇ ਜਾਣ ਵਾਲੀ ਬਿਜਲੀ ਹਰਿਆਣੇ ਨੂੰ ਦੇ ਦਿੱਤੀ ਗਈ ਹੈ। ਅਤੇ ਪੰਜਾਬ ਵਿੱਚ ਪਹਿਲਾਂ ਹੀ ਕੋਲੇ ਦੀ ਕਮੀ ਹੈ ਜਿਸ ਕਾਰਨ ਪੰਜਾਬ ਵਿਚ ਬਿਜਲੀ ਸੰਕਟ ਵਧੇਰੇ ਡੂੰਘਾ ਹੋ ਗਿਆ ਹੈ। ਹੁਣ ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ 2 ਤੋਂ 7 ਘੰਟੇ ਲਈ ਲੰਬੇ ਕੱਟ ਲੱਗ ਸਕਦੇ ਹਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪੰਜਾਬ ਵਿੱਚ ਜਿੱਥੇ ਇਸ ਸਮੇਂ ਬਿਜਲੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਗਰਮੀ ਦਾ ਪ੍ਰਕੋਪ ਵਧ ਜਾਵੇਗਾ ਉਥੇ ਹੀ ਪੰਜਾਬ ਵਿਚ ਕੋਲੇ ਦੀ ਸਪਲਾਈ ਨਾ ਹੋਣ ਕਾਰਨ ਬਿਜਲੀ ਦੀ ਸਪਲਾਈ ਪ੍ਰਭਾਵਤ ਹੋ ਜਾਵੇਗੀ। ਜਿਸ ਕਾਰਨ ਆਉਣ ਵਾਲੇ ਦਿਨਾਂ ਦੇ ਦੌਰਾਨ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਲੱਗਣ ਵਾਲੇ ਬਿਜਲੀ ਦੇ ਕੱਟ ਵਧ ਸਕਦੇ ਹਨ ਜਿੱਥੇ ਸ਼ਹਿਰਾਂ ਵਿੱਚ ਦੋ ਤੋਂ ਤਿੰਨ ਘੰਟੇ ਦੇ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ ਉਥੇ ਹੀ ਪੇਂਡੂ ਖੇਤਰਾਂ ਦੇ ਵਿੱਚ ਵੀ ਲੱਗਣ ਵਾਲੇ ਬਿਜਲੀ ਦੇ ਕੱਟ 7 ਘੰਟੇ ਤੱਕ ਲੱਗਣੇ ਸ਼ੁਰੂ ਹੋ ਚੁੱਕੇ ਹਨ।

ਉੱਥੇ ਹੀ ਕੇਂਦਰੀ ਕੋਲਾ ਮੰਤਰੀ ਪ੍ਰਲਾਦ ਜੋਸ਼ੀ ਨਾਲ ਜਿੱਥੇ ਮੁਲਾਕਾਤ ਕੀਤੀ ਗਈ ਹੈ। ਉਥੇ ਹੀ ਪੰਜਾਬ ਸਰਕਾਰ ਨੂੰ ਦਰਪੇਸ਼ ਆਉਣ ਵਾਲੀ ਚੁਣੌਤੀ ਨੂੰ ਪਹਿਲਾਂ ਹੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਉਂਕਿ ਝੋਨੇ ਦੀ ਫਸਲ ਦੇ ਦੌਰਾਨ ਵੀ ਬਿਜਲੀ ਦੀ ਮੰਗ ਵਧ ਜਾਵੇਗੀ।