ਪੰਜਾਬ ਵਾਸੀਆਂ ਨੂੰ ਪੰਜਾਬ ਸਰਕਾਰ ਦੇ ਵੱਲੋਂ ਮੁਫਤ ਬਿਜਲੀ ਦਾ ਲਾਭ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬੀ ਵੱਡੀ ਗਿਣਤੀ ਵਿੱਚ ਇਸਦਾ ਫਾਇਦਾ ਉਠਾਉਂਦੇ ਹੋਏ ਦਿਖਾਈ ਦੇ ਰਹੇ ਹਨ । ਜਿਹਨਾਂ ਖਪਤਕਾਰਾਂ ਦੇ ਵੱਲੋਂ ਬਿਜਲੀ ਦੀ ਹਰ ਮਹੀਨੇ 300 ਯੂਨਿਟ ਤੋਂ ਘੱਟ ਦੀ ਵਰਤੋ ਕੀਤੀ ਜਾਂਦੀ ਹੈ , ਉਨਾਂ ਦੀ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ । ਪਰ ਜਿਹੜੇ ਇਹਨਾਂ ਯੂਨਿਟਾਂ ਤੋਂ ਵੱਧ ਦੀ ਬਿਜਲੀ ਵਰਤਦੇ ਹਨ ਉਹਨਾਂ ਨੂੰ ਬਿਜਲੀ ਦਾ ਬਿਲ ਦੇਣਾ ਪੈਂਦਾ ਹੈ । ਇਸੇ ਵਿਚਾਲੇ ਹੁਣ ਬਿਜਲੀ ਦਾ ਬਿੱਲ ਭਰਨ ਵਾਲਿਆਂ ਦੇ ਲਈ ਇੱਕ ਚੰਗੀ ਖਬਰ ਸਾਹਮਣੇ ਆਉਂਦੀ ਪਈ ਹੈ । ਜਿਸ ਕਾਰਨ ਜਨਤਾ ਦੇ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲਦੀ ਪਈ ਹੈ। ਦੱਸ ਦਈਏ ਪੰਜਾਬ ਬਿਜਲੀ ਬੋਰਡ ਦੇ ਬਿੱਲ ਭਰਨ ਵਾਲਿਆਂ ਦੇ ਲਈ ਹੁਣ ਚੰਗੀ ਖਬਰ ਇਹ ਹੈ ਕਿ ਹੁਣ ਬਿਜਲੀ ਦੇ ਬਿਲ ਪੰਜਾਬੀ ਭਾਸ਼ਾ ਦੇ ਵਿੱਚ ਮਿਲਣ ਜਾ ਰਹੀਆਂ ਹਨ । ਦਸਦਿਆਂ ਕਿ ਪੰਜਾਬ ਬਿਜਲੀ ਬੋਰਡ ਦੇ ਹੁਣ ਤੱਕ ਹਰ ਮਹੀਨੇ ਜੋ ਮਸ਼ੀਨੀ ਬਿਲ ਭੇਜੇ ਜਾਂਦੇ ਹਨ, ਉਹ ਸਾਰੇ ਬਿੱਲ ਅੰਗਰੇਜ਼ੀ ਭਾਸ਼ਾ ਵਿੱਚ ਆਉਂਦੇ ਸੀ, ਜਿਸ ਕਾਰਨ ਆਮ ਲੋਕਾਂ ਨੂੰ ਵੀ ਇਹ ਬਿੱਲ ਪੜ੍ਨ ਦੇ ਵਿੱਚ ਦਿੱਕਤ ਆਉਂਦੀ ਸੀ । ਜਿਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਸ ਮਾਮਲੇ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ। ਹੁਣ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ । ਜਾਣਕਾਰੀ ਵਾਸਤੇ ਦੱਸ ਦਈਏ ਕਿ ਪੰਜਾਬ ਬਿਜਲੀ ਬੋਰਡ ਦੇ ਕਰਮਚਾਰੀਆਂ ਵੱਲੋਂ ਬਿੱਲ ਦੋਨੋਂ ਭਾਸ਼ਾਵਾਂ ਵਿੱਚ ਜਾਰੀ ਕੀਤੇ ਜਾਣਗੇ। ਹੁਣ ਬਿੱਲ ਪੰਜਾਬੀ ਭਾਸ਼ਾ ਵਿੱਚ ਵੀ ਬਿੱਲ ਆਉਣੇ ਸ਼ੁਰੂ ਹੋ ਗਏ ਹਨ। ਬਿਜਲੀ ਬੋਰਡ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਮਿਲਣਗੇ ਤਾਂ, ਜੋ ਇਹ ਬਿੱਲ ਆਮ ਲੋਕਾਂ ਦੇ ਸਮਝ ਆ ਸਕਣ। ਇਸ ਤੋਂ ਇਲਾਵਾ ਜੇਕਰ ਕੋਈ ਅੰਗਰੇਜ਼ੀ ਵਿਚ ਬਿੱਲ ਭੇਜਣ ਦੀ ਬੇਨਤੀ ਕਰਦਾ ਹੈ ਤਾਂ, ਉਸ ਨੂੰ ਇਸੇ ਭਾਸ਼ਾ ਵਿਚ ਬਿੱਲ ਦਿੱਤਾ ਜਾਵੇਗਾ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋਵੇਗੀ । ਇਸ ਪਿੱਛੇ ਦਾ ਕਾਰਨ ਹੈ ਕਿ ਕਈ ਵਾਰ ਲੋਕਾਂ ਨੂੰ ਬਿਜਲੀ ਦਾ ਬਿੱਲ ਪੜ੍ਨ ਦੇ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਪੰਜਾਬ ਦੇ ਅੰਦਰ ਤੁਹਾਨੂੰ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ਦੇ ਵਿੱਚ ਲਿਖੇ ਹੋਏ ਮਿਲਣਗੇ । ਜਿਸ ਨੂੰ ਤੁਸੀਂ ਆਸਾਨੀ ਨਾਲ ਪੜ੍ ਸਕਦੇ ਹੋ ।