ਪੰਜਾਬ ਚ ਬਿਜਲੀ ਵਰਤਣ ਵਾਲਿਆਂ ਲਈ ਆ ਰਹੀ ਇਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ

ਅੱਜ ਦੇ ਦੋਰ ਵਿਚ ਜਿਥੇ ਬਿਜਲੀ ਹਰ ਇਨਸਾਨ ਦੀ ਜ਼ਿੰਦਗੀ ਵਿੱਚ ਅਹਿਮ ਜ਼ਰੂਰਤ ਬਣ ਗਈ ਹੈ। ਉਥੇ ਹੀ ਇਸ ਬਿਜਲੀ ਤੋਂ ਬਿਨਾਂ ਬਹੁਤ ਸਾਰੇ ਉਦਯੋਗ ਵੀ ਠੱਪ ਹੋ ਜਾਂਦੇ ਹਨ। ਕਿਉਂਕਿ ਬਹੁਤ ਸਾਰੇ ਕਾਰੋਬਾਰ ਇਸ ਬਿਜਲੀ ਉੱਪਰ ਹੀ ਨਿਰਭਰ ਹਨ। ਅਗਰ ਬਿਜਲੀ ਵਿੱਚ ਕੁਝ ਸਮੇਂ ਲਈ ਕੱਟ ਲੱਗ ਜਾਂਦਾ ਹੈ ਤਾਂ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਪ੍ਰਭਾਵਤ ਹੋ ਰਹੇ ਹਨ। ਜਿੱਥੇ ਲੱਗਣ ਵਾਲੀ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਨੂੰ ਘਰ ਵਿਚ ਵੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਪੇਸ਼ ਆਉਂਦੀਆਂ ਹਨ। ਉਥੇ ਹੀ ਲੋਕਾਂ ਨੂੰ ਆਰਥਿਕ ਮੁਸੀਬਤ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਗਰਮੀ ਦੇ ਦੌਰ ਵਿਚ ਵੀ ਜਿਥੇ ਕਿਸਾਨਾਂ ਨੂੰ ਭਰਪੂਰ ਮਾਤਰਾ ਵਿੱਚ ਬਿਜਲੀ ਦਿੱਤੀ ਗਈ ਉਥੇ ਹੀ ਘਰਾਂ ਵਿੱਚ ਲੋਕਾਂ ਨੂੰ ਬਿਜਲੀ ਦੇ ਕੱਟ ਦਾ ਸਾਹਮਣਾ ਕਰਨਾ ਪਿਆ।

ਹੁਣ ਪੰਜਾਬ ਵਿੱਚ ਬਿਜਲੀ ਵਰਤਣ ਵਾਲਿਆਂ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਪੰਜ ਥਰਮਲ ਯੂਨਿਟ ਬੰਦ ਹੋ ਗਏ ਹਨ ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਬਿਜਲੀ ਦਾ ਸੰਕਟ ਵੱਧ ਹੋ ਸਕਦਾ ਹੈ। ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਜਿੱਥੇ ਮੌਸਮ ਦੇ ਅਨੁਸਾਰ ਝੋਨੇ ਦੀ ਕਟਾਈ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਪਾਣੀ ਦੀ ਜ਼ਰੂਰਤ ਨਹੀਂ ਹੈ।

ਉਥੇ ਹੀ 8500 ਮੈਗਾਵਾਟ ਬਿਜਲੀ ਦੀ ਲੱਗਭੱਗ ਮੰਗ ਹੈ। ਪੰਜਾਬ ਵਿੱਚ ਪਹਿਲਾਂ ਹੀ ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ ਸੀ ਜਿਸ ਵਿੱਚ ਅਜੇ ਤਕ ਸੁਧਾਰ ਨਹੀਂ ਹੋ ਸਕਿਆ ਹੈ। ਕਿਉਂਕਿ ਬਰਸਾਤ ਹੋਣ ਕਾਰਨ ਕੋਲੇ ਦੀ ਸਪਲਾਈ ਵਿੱਚ ਵੀ ਮੁਸ਼ਕਿਲ ਹੋਈ ਹੈ ਕਿਉਂ ਕੇ ਗਿੱਲੇ ਕੋਲੇ ਦੇ ਕਾਰਨ ਵੀ ਬਿਜਲੀ ਘਰਾਂ ਨੂੰ ਕੋਲੇ ਦੀ ਸਪਲਾਈ ਕਰ ਕੇ ਬਹੁਤ ਪ੍ਰੇਸ਼ਾਨੀ ਆ ਰਹੀ ਹੈ। ਉਥੇ ਹੀ ਪਾਵਰਕਾਮ ਵੱਲੋਂ ਪਹਿਲਾਂ ਹੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਸੀ ਕਿ ਕੋਲੇ ਦੀ ਕਮੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਭਾਰੀ ਪ੍ਰੇਸ਼ਾਨੀ ਹੋ ਸਕਦੀ ਹੈ ਅਤੇ ਬਿਜਲੀ ਦੇ ਕੱਟਾਂ ਵਿਚ ਵਾਧਾ ਹੋ ਸਕਦਾ ਹੈ।

ਕਿਉਂਕਿ ਤਲਵੰਡੀ ਸਾਬੋ ਅਤੇ ਲਹਿਰਾ ਮੁਹੱਬਤ ਦੇ ਦੋ ਦੋ ਯੁਨਿਟ ਪਹਿਲਾਂ ਕਿ ਬਿਜਲੀ ਦੀ ਕਮੀ ਕਾਰਨ ਬੰਦ ਹਨ। ਇਸ ਤਰ੍ਹਾਂ ਹੀ ਰੋਪੜ ਦਾ ਵੀ ਪਾਵਰ ਪਲਾਂਟ ਤਕਨੀਕੀ ਖਰਾਬੀ ਕਾਰਨ ਬਿਜਲੀ ਪੈਦਾ ਕਰਨ ਤੋਂ ਅਸਮਰਥ ਹੈ ਅਤੇ ਬੰਦ ਹੈ। ਪੰਜਾਬ ਵਿੱਚ ਪੰਜ ਥਰਮਲ ਪਲਾਂਟ ਬੰਦ ਹੋਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਲੰਮੇ ਬਿਜਲੀ ਦੇ ਕੱਟਾਂ ਦਾ ਸਾਹਮਣਾ ਕਰਨਾ ਪਵੇਗਾ।