ਪੰਜਾਬ ਚ ਬੀਬੀਆਂ ਦਾ ਬੱਸਾਂ ਚ ਮੁਫ਼ਤ ਸਫ਼ਰ ਨੂੰ ਲੈਕੇ ਮਾਨ ਸਰਕਾਰ ਵਲੋਂ ਆਈ ਵੱਡੀ ਅਪਡੇਟ

ਆਈ ਤਾਜਾ ਵੱਡੀ ਖਬਰ 

ਪੰਜਾਬ ਭਰ ਦੇ ਵਿੱਚ ਪੰਜਾਬ ਦੀਆਂ ਔਰਤਾਂ ਸਰਕਾਰੀ ਬੱਸਾਂ ਦੇ ਵਿੱਚ ਮੁਫਤ ਸਫਰ ਕਰਦੀਆਂ ਹਨ l ਪੰਜਾਬ ਸਰਕਾਰ ਦੇ ਵੱਲੋਂ ਔਰਤਾਂ ਦੇ ਲਈ ਇਸ ਖਾਸ ਸਹੂਲਤ ਸ਼ੁਰੂਆਤ ਕੀਤੀ ਹੋਈ ਹੈ, ਜਿਸ ਦੇ ਚਲਦੇ ਔਰਤਾਂ ਆਪਣਾ ਆਧਾਰ ਕਾਰਡ ਵਿਖਾ ਕੇ ਪੰਜਾਬ ਭਰ ਦੀਆਂ ਸਰਕਾਰੀ ਬੱਸਾਂ ਦੇ ਵਿੱਚ ਕਿਤੇ ਵੀ ਜਾ ਸਕਦੀਆਂ ਹਨ। ਇਸੇ ਵਿਚਾਲੇ ਹੁਣ ਪੰਜਾਬ ਵਿੱਚ ਬੀਬੀਆਂ ਦਾ ਬੱਸ ਵਿੱਚ ਮੁਫਤ ਸਫਰ ਨੂੰ ਲੈ ਕੇ ਮਾਨ ਸਰਕਾਰ ਦੇ ਵੱਲੋਂ ਹੁਣ ਕੁਝ ਨਵਾਂ ਐਲਾਨ ਕੀਤਾ ਗਿਆ ਹੈ l ਦਰਅਸਲ ਹੁਣ ਮਾਨ ਸਰਕਾਰ ਦੇ ਵੱਲੋਂ ਔਰਤਾਂ ਦੇ ਲਈ ਕੁਝ ਖਾਸ ਐਲਾਨ ਕੀਤਾ ਗਿਆ ਹੈ l ਦਰਅਸਲ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ l

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਦੀਆਂ ਬੱਸਾਂ ਵਿਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿਚ ਅਹਿਮ ਵਾਧਾ ਹੋਇਆ, ਮਾਨ ਸਰਕਾਰ ਦੇ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇਹ ਅਹਿਮ ਕਦਮ ਚੁੱਕਿਆ ਗਿਆ ਹੈ । ਅਗੇ ਉਹਨਾਂ ਨੇ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕੇ ਮਹਿਲਾਵਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਦਕਿ ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਦੇ ਖ਼ਰਚ ਨਾਲ ਔਰਤਾਂ ਨੂੰ 14.90 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਨਾਲ ਮਹਿਲਾਵਾਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ। ਪੰਜਾਬ ਭਰ ਦੇ ਵਿੱਚ ਔਰਤਾਂ ਨੂੰ ਮਿਲਣ ਵਾਲੇ ਮੁਫਤ ਸਫਰ ਸਬੰਧੀ ਸਾਰੀ ਜਾਣਕਾਰੀ ਪੰਜਾਬ ਕੈਬਨਟ ਮੰਤਰੀ ਵੱਲੋਂ ਮੀਡੀਆ ਦੇ ਨਾਲ ਸਾਂਝੀ ਕੀਤੀ ਗਈ l ਜਿਸ ਵਿੱਚ ਉਹਨਾਂ ਵੱਲੋਂ ਵਿਸਥਾਰ ਪੂਰਵਕ ਜਿੱਥੇ ਇਸ ਸਕੀਮ ਬਾਰੇ ਦੱਸਿਆ, ਉਥੇ ਹੀ ਉਹਨਾਂ ਕਿਹਾ ਕਿ ਅਸੀਂ ਮਹਿਲਾਵਾਂ ਦੇ ਲਈ ਆਉਣ ਵਾਲੇ ਸਮੇਂ ਦੇ ਵਿੱਚ ਉਹਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਜਦ ਖਾਸ ਖਬਰਾਂ ਚੁੱਕਾਂਗੇ l