ਪੰਜਾਬ ਚ ਭਗਵੰਤ ਮਾਨ ਸਰਕਾਰ ਨੇ ਕਰਤਾ ਵੱਡਾ ਐਲਾਨ, ਪੂਰੇ ਹਫਤੇ ਹੋਵੇਗਾ ਇਹ ਕੰਮ- ਜਨਤਾ ਚ ਛਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਫਰਵਰੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਜਿਥੇ ਸਾਰੇ ਲੋਕਾਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਸਨ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਇਤਿਹਾਸਕ ਜਿੱਤ ਦਰਜ ਕੀਤੀ ਗਈ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਕਈ ਵੱਡੇ ਐਲਾਨ ਕੀਤੇ ਗਏ ਹਨ ਜਿਸ ਨਾਲ ਪੰਜਾਬ ਵਿੱਚ ਬਦਲਾਅ ਦੀ ਲਹਿਰ ਹੈ,ਪੰਜਾਬ ਸਰਕਾਰ ਵੱਲੋਂ ਜਿਥੇ ਵਾਅਦਾ ਕੀਤਾ ਗਿਆ ਸੀ ਕਿ ਇਕ ਮਹੀਨੇ ਦੇ ਅੰਦਰ ਹੀ ਪੰਜਾਬ ਵਿੱਚ ਕੀਤੇ ਗਏ ਕਾਰਜਾਂ ਬਾਰੇ ਲੋਕਾਂ ਦੇ ਸਾਹਮਣੇ ਜਾਣਕਾਰੀ ਆ ਜਾਵੇਗੀ। ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਾਸਤੇ ਕਦਮ ਚੁੱਕੇ ਜਾ ਰਹੇ ਹਨ।

ਜਿਸ ਨਾਲ ਪੰਜਾਬ ਨੂੰ ਵਿਕਾਸ ਦੀ ਰਾਹ ਤੇ ਲਿਆਂਦਾ ਜਾ ਸਕੇ। ਹੁਣ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿੱਥੇ ਪੂਰੇ ਹਫਤੇ ਵਿੱਚ ਕੰਮ ਹੋਵੇਗਾ ਜਿਸ ਨੂੰ ਸੁਣਦੇ ਹੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਅਹਿਮ ਫੈਸਲਾ ਲਿਆ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਕੀਤੇ ਗਏ ਇਸ ਐਲਾਨ ਦੇ ਸਦਕਾ ਕੰਮ 15 ਅਪ੍ਰੈਲ 2012 ਤੋਂ ਸ਼ੁਰੂ ਹੋ ਜਾਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਲੋਕਾਂ ਦੀਆਂ ਸਹੂਲਤਾਂ ਵਾਸਤੇ ਐਤਵਾਰ ਨੂੰ ਵੀ ਪੰਜਾਬ ਦੇ ਸਾਰੇ ਸਾਂਝ ਕੇਂਦਰਾ ਅਤੇ ਸੇਵਾ ਕੇਂਦਰਾਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਜਿੱਥੇ ਇਨ੍ਹਾਂ ਦਾ ਸਮਾਂ ਵਧਾ ਦਿੱਤਾ ਗਿਆ ਹੈ ਉੱਥੇ ਹੀ ਇਸ ਫੈਸਲੇ ਨੂੰ ਲੋਕ ਪੱਖੀ ਦੱਸਿਆ ਗਿਆ ਹੈ।

ਪੰਜਾਬ ਵਿੱਚ ਜਿੱਥੇ 320 ਸੇਵਾ ਕੇਂਦਰ ਤੇ 506 ਸੇਵਾ ਕੇਂਦਰ ਹਨ। ਜਿੱਥੇ ਹੁਣ ਇਹਨਾਂ ਦਾ ਸਮਾਂ ਵਧਾ ਦਿੱਤਾ ਗਿਆ ਹੈ ਉਥੇ ਹੀ ਲੋਕਾਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਹੋਰ ਸੇਵਾਵਾਂ ਮਿਲ ਸਕਣਗੀਆਂ ਜਿਸ ਦਾ ਸਮਾਂ ਹੁਣ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰ ਦਿੱਤਾ ਗਿਆ ਹੈ, ਜੋ ਕਿ ਪਹਿਲਾਂ 9 ਵਜੇ ਤੋਂ ਸ਼ਾਮੀ 5 ਵਜੇ ਤਕ ਸੀ। ਉਥੇ ਹੀ ਜਿੱਥੇ ਸ਼ਨੀਵਾਰ ਅਤੇ ਐਤਵਾਰ ਛੁੱਟੀ ਕੀਤੀ ਜਾਂਦੀ ਸੀ ਉਥੇ ਹੀ ਹੁਣ ਇਨ੍ਹਾਂ ਦੋ ਦਿਨਾਂ ਦੇ ਦੌਰਾਨ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਜਾਰੀ ਰਹਿਣਗੀਆਂ।