ਪੰਜਾਬ ਚ ਭਾਰੀ ਬਾਰਿਸ਼ ਨੂੰ ਲੈਕੇ ਅਗਲੇ 3 ਦਿਨਾਂ ਲਈ ਆਈ ਵੱਡੀ ਖਬਰ, ਮੌਸਮ ਵਿਭਾਗ ਵਲੋਂ ਜਾਰੀ ਹੋਇਆ ਅਲਰਟ

ਆਈ ਤਾਜ਼ਾ ਵੱਡੀ ਖਬਰ 

ਇਸ ਵਾਰ ਪੰਜਾਬ ਵਿੱਚ ਪੈਣ ਵਾਲੀ ਗਰਮੀ ਨੇ ਪਿਛਲੇ ਕਈ ਸਾਲਾਂ ਤੋਂ ਰਿਕਾਰਡ ਵੀ ਤੋੜ ਦਿੱਤੇ ਹਨ ਉਥੇ ਹੀ ਲੋਕਾਂ ਵਿਚ ਇਸ ਗਰਮੀ ਦੇ ਚਲਦਿਆਂ ਹੋਇਆਂ ਹਾਹਾਕਾਰ ਮੱਚੀ ਹੋਈ ਸੀ। ਲੋਕਾਂ ਨੂੰ ਜਿਥੇ ਇਸ ਗਰਮੀ ਤੇ ਚਲਦਿਆਂ ਹੋਇਆਂ ਘਰ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਸੀ ਅਤੇ ਬਹੁਤ ਸਾਰੇ ਕਾਰੋਬਾਰ ਵੀ ਪ੍ਰਭਾਵਿਤ ਹੋਏ ਹਨ। ਉੱਥੇ ਹੀ ਬਹੁਤ ਸਾਰੀਆਂ ਫਸਲਾਂ ਨੂੰ ਵੀ ਇਸ ਗਰਮੀ ਦੇ ਚਲਦਿਆਂ ਹੋਇਆ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਮੌਸਮ ਦੇ ਅਨੁਸਾਰ ਆਪਣੇ ਕੰਮ ਕਰ ਸਕਣ।

ਹੁਣ ਪੰਜਾਬ ਵਿੱਚ ਭਾਰੀ ਬਰਸਾਤ ਨੂੰ ਲੈ ਕੇ ਅਗਲੇ ਤਿੰਨ ਦਿਨਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਕੱਲ੍ਹ ਤੋਂ ਹੀ ਪੰਜਾਬ ਵਿੱਚ ਮੌਸਮ ਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਉਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿੱਥੇ ਵੀਰਵਾਰ ਤੋਂ ਹੀ ਪੰਜਾਬ ਦੇ ਕਈ ਖੇਤਰਾਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਹੁਣ ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਜਿੱਥੇ ਤਿੰਨ ਦਿਨਾਂ ਦੇ ਦੌਰਾਨ ਪੰਜਾਬ ਵਿੱਚ ਹਲਕੀ ਤੇ ਦਰਮਿਆਨੀ ਬਰਸਾਤ ਲਗਾਤਾਰ ਜਾਰੀ ਰਹੇਗੀ ਉਥੇ ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੀ ਆਪਣੇ ਘਰ ਤੋਂ ਬਾਹਰ ਨਿਕਲਿਆ ਜਾਵੇ ਕਿਉਂਕਿ ਮੌਸਮ ਵਿਭਾਗ ਅਨੁਸਾਰ 40 ਤੋਂ 50 ਕਿਲੋਮੀਟਰ ਦੀ ਤੇਜ਼ ਰਫਤਾਰ ਨਾਲ ਹਵਾਵਾਂ ਚਲਣਗੀਆਂ। ਮੌਸਮ ਵਿਭਾਗ ਵੱਲੋਂ ਹੁਣ ਦੁਆਬਾ ਮਾਝਾ ਅਤੇ ਮਾਲਵਾ ਦੇ ਪੂਰਬੀ ਮਾਲਵਾ ਦੇ ਅਧੀਨ ਆਉਣ ਵਾਲੇ ਕਈ ਜ਼ਿਲਿਆਂ ਵਿਚ ਭਾਰੀ ਬਰਸਾਤ ਹੋਣ ਦਾ ਅੰਦਾਜ਼ਾ ਦੱਸਿਆ ਗਿਆ ਹੈ। ਅਤੇ ਭਾਰੀ ਬਰਸਾਤ ਹੋਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦੇ ਦੌਰਾਨ ਜਿੱਥੇ ਬਰਸਾਤ ਲਗਾਤਾਰ ਜਾਰੀ ਰਹੇਗੀ ਉਥੇ ਹੀ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਜਾਵੇਗੀ। ਹੁਣ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 3-4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉੱਥੇ ਹੀ ਪੰਜਾਬ ਵਿਚ 11 ਅਜਿਹੇ ਜ਼ਿਲ੍ਹੇ ਵੀ ਹਨ ਜਿਥੇ ਅਜੇ ਬਰਸਾਤ ਨਹੀਂ ਹੋਣ ਦੀ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵਧੇਰੇ ਬਰਸਾਤ 28.5 MM ਦਰਜ ਕੀਤੀ ਗਈ ਹੈ।