ਪੰਜਾਬ ਚ ਭਾਰੀ ਮੀਂਹ ਨੇ ਇਥੇ ਮਚਾਈ ਤਬਾਹੀ ਲੱਗੇ ਲਾਸ਼ਾਂ ਦੇ ਢੇਰ , ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਹੋਣ ਵਾਲੀ ਭਾਰੀ ਬਰਸਾਤ ਅਤੇ ਬਿਜਲੀ ਚਮਕਣ ਦੇ ਕਾਰਨ ਕਈ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਵਿਚ ਕਈ ਅਜਿਹੇ ਪਰਿਵਾਰ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਜਿਨ੍ਹਾਂ ਦੇ ਘਰਾਂ ਦੀ ਖਸਤਾ ਹਾਲਤ ਠੀਕ ਨਹੀਂ ਹੈ। ਜਿਸ ਕਾਰਨ ਬਹੁਤ ਸਾਰੇ ਪਰਵਾਰਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਹਿਲਾਂ ਹੀ ਕੁਦਰਤੀ ਆਫਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਪੰਜਾਬ ਵਿੱਚ ਭਾਰੀ ਮੀਂਹ ਨੇ ਇਥੇ ਮਚਾਈ ਤਬਾਹੀ ਲੱਗੇ ਲਾਸ਼ਾਂ ਦੇ ਢੇਰ , ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਬਰਸਾਤ ਹੋਣ ਨਾਲ ਕਈ ਜਗ੍ਹਾ ਤੋਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਰਿਹਾ ਹੈ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਇੰਤਜਾਮਾਂ ਦੀ ਵੀ ਪੋਲ ਖੁੱਲ੍ਹ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿੱਚ ਮੀਂਹ ਕਾਰਨ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਪਿੰਡ ਮਤੋਲੀ ਵਿਖੇ ਬੀਤੀ ਰਾਤ ਹੋਈ ਭਾਰੀ ਬਰਸਾਤ ਨਾਲ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਵਾਪਰੇ ਇਸ ਹਾਦਸੇ ਵਿਚ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋਣ ਦੀ ਖਬਰ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਪਰਿਵਾਰ ਵਿੱਚ ਹਾਦਸੇ ਦੇ ਸ਼ਿਕਾਰ ਹੋਏ ਲੋਕਾਂ ਦੀ ਪਹਿਚਾਣ ਮੁਖ਼ਤਿਆਰ ਸਿੰਘ 40 ਸਾਲਾ, ਉਸ ਦਾ ਬੇਟਾ ਵੰਸ਼ਦੀਪ ਸਿੰਘ 14 ਸਾਲਾਂ ਤੇ ਬੇਟੀਆਂ ਸਿਮਰਨਜੀਤ ਕੌਰ 13 ਸਾਲਾਂ, ਕਮਲਦੀਪ ਕੌਰ 10 ਸਾਲਾਂ ਵਜੋਂ ਹੋਈ ਹੈ ਅੱਜ ਇਨ੍ਹਾਂ ਸਾਰਿਆਂ ਦੀ ਮੌਤ ਮੁਕਾਨ ਦੀ ਛੱਤ ਦੇ ਮਲਬੇ ਹੇਠ ਦੱਬਣ ਕਰਕੇ ਹੋ ਗਈ ਹੈ।

ਇਸ ਹਾਦਸੇ ਵਿਚ ਮੁਖਤਿਆਰ ਸਿੰਘ ਦੀ ਪਤਨੀ ਸੁਰਿੰਦਰ ਕੌਰ ਜ਼ਖਮੀ ਹੋਈ ਹੈ ਜਿਸ ਨੂੰ ਇਲਾਜ ਵਾਸਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਇਸ ਸਮੇਂ ਹਸਪਤਾਲ ਵਿਚ ਜੇਰੇ ਇਲਾਜ ਹੈ। ਇਹ ਸਾਰੇ ਪਰਿਵਾਰ ਦੇ ਮੈਂਬਰ ਕਸਬਾ ਸ਼ੁਤਰਾਣਾ ਦੇ ਨਾਲ ਲੱਗਦੇ ਪਿੰਡ ਮਤੋਲੀ ਵਿਖੇ ਆਪਣੇ ਘਰ ਵਿਚ ਰਹਿ ਰਹੇ। ਅਤੇ ਇਸ ਹਾਦਸੇ ਦਾ ਸ਼ਿਕਾਰ ਹੋ ਗਏ।