ਪੰਜਾਬ ਚ ਮਹਿੰਗੀ ਬਿਜਲੀ ਦੇ ਬਾਰੇ ਚ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ 

ਇਹਨੀ ਦਿਨੀਂ ਜਿੱਥੇ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ, ਉਥੇ ਹੀ ਇਨ੍ਹਾਂ ਕਾਰਨ ਲੋਕਾਂ ਦੀ ਜਿੰਦਗੀ ਉਪਰ ਅਸਰ ਹੋਇਆ ਹੈ। ਕਿਉਂਕਿ ਇਸ ਤਰ੍ਹਾਂ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਛੁੱਟ ਗਏ ਹਨ ਅਤੇ ਉਨ੍ਹਾਂ ਉੱਪਰ ਆਰਥਿਕ ਮੰ-ਦੀ ਦਾ ਹੋਇਆ ਅਸਰ ਵੇਖਿਆ ਜਾ ਸਕਦਾ ਹੈ। ਅਜਿਹੇ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਉਥੇ ਹੀ ਅਗਲੇ ਸਾਲ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੀ ਪਾਰਟੀ ਉਪਰ ਦੋ-ਸ਼ ਲਗਾਏ ਜਾ ਰਹੇ ਹਨ। ਸਭ ਸਿਆਸੀ ਪਾਰਟੀਆਂ ਆਉਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਣਨੀਤੀਆਂ ਉਲੀਕ ਰਹੀਆਂ ਹਨ।ਪੰਜਾਬ ਵਿੱਚ ਮਹਿੰਗੀ ਬਿਜਲੀ ਦੇ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ।

ਜਿੱਥੇ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸਸਤੀ ਬਿਜਲੀ ਮੁਹਈਆ ਕਰਵਾਏ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਥੇ ਹੀ ਮੁੜ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਤੋਂ ਦਿਨ ਦਿਹਾੜੇ ਕੀਤੀ ਜਾ ਰਹੀ ਲੁੱਟ ਦਾ ਖ਼ੁਲਾਸਾ ਕੇਂਦਰੀ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਨੇ ਇਸ ਮਾਮਲੇ ਬਾਰੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋ ਦਿੱਲੀ ਤੇ ਹਰਿਆਣਾ ਤੋਂ ਵੀ ਸਸਤੀ ਬਿਜਲੀ ਖਰੀਦੀ ਜਾ ਰਹੀ ਹੈ ਪਰ ਸਸਤੀ ਬਿਜਲੀ ਲੋਕਾਂ ਨੂੰ ਮੁੱਹਇਆ ਨਹੀਂ ਕਰਵਾਈ ਜਾ ਰਹੀ।

ਉਨ੍ਹਾਂ ਸੂਬਾ ਸਰਕਾਰ ਨੂੰ ਕੇਂਦਰੀ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਤੱਥਾਂ ਦੇ ਆਧਾਰ ਤੇ ਰਿਪੋਰਟ ਜਾਰੀ ਕਰਨ ਬਾਰੇ ਕਿਹਾ। ਜਿਸ ਵੱਲੋਂ ਕਾਂਗਰਸ ਵੱਲੋਂ ਦਿੱਤੀ ਗਈ ਸਸਤੀ ਬਿਜਲੀ ਦਰਾਂ ਬਾਰੇ ਕੀਤੇ ਗਏ ਵਾਅਦਿਆਂ ਨੂੰ ਝੂਠਾ ਸਾਬਤ ਕਰ ਦਿੱਤਾ ਹੈ। ਪੰਜਾਬ ਦੇਸ਼ ਭਰ ਵਿੱਚ ਸਭ ਤੋਂ ਵੱਧ ਮਹਿੰਗੀ ਬਿਜਲੀ ਸਪਲਾਈ ਕਰਨ ਵਾਲਾ ਸੂਬਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਹਿੰਗੀ ਬਿਜਲੀ ਦੇ ਕੇ ਸਰਕਾਰ ਵੱਲੋਂ ਬਹੁਤ ਸਾਰਾ ਪੈਸਾ ਕਮਾਇਆ ਗਿਆ ਹੈ।

ਇਸ ਲਈ ਲੋਕਾਂ ਨੂੰ ਰਾਹਤ ਦੇਣ ਲਈ ਬਿਜਲੀ ਦਰਾਂ ਵਿੱਚ 50 ਫੀਸਦੀ ਕਟੌਤੀ ਕੀਤੀ ਜਾਣੀ ਚਾਹੀਦੀ ਹੈ। ਬਹੁਤ ਸਾਰੇ ਲੋਕ ਬਿਜਲੀ ਦਰਾਂ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਲੈ ਕੇ ਪ-ਰੇ-ਸ਼ਾ-ਨ ਹਨ। ਪੰਜਾਬ ਸੂਬਾ ਖਪਤਕਾਰਾਂ ਨੂੰ 9.50 ਰੁਪਏ ਤੋਂ ਲੈ ਕੇ 11.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਸਪਲਾਈ ਕਰ ਰਿਹਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਪੰਜਾਬ ਦੇਸ਼ ਦਾ 15 ਵਾਂ ਸੂਬਾ ਹੈ, ਜੋ ਸਸਤੀ ਬਿਜਲੀ ਖਰੀਦ ਰਿਹਾ ਹੈ।