ਪੰਜਾਬ ਚ ਮਹਿੰਗੀ ਬਿਜਲੀ ਨੂੰ ਲੈ ਕੇ ਆਈ ਇਹ ਵੱਡੀ ਖਬਰ – ਹੋਇਆ ਇਹ ਕੰਮ

ਆਈ ਤਾਜਾ ਵੱਡੀ ਖਬਰ 

ਪਹਿਲਾਂ ਹੀ ਕਰੋਨਾ ਦੇ ਚਲਦੇ ਹੋਏ ਲੋਕ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਿਉਂਕਿ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਛੁੱਟ ਗਈਆਂ ਸਨ ਅਤੇ ਰੁਜ਼ਗਾਰ ਬੰਦ ਹੋਣ ਨਾਲ ਲੋਕਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਵਧ ਰਹੀ ਮਹਿੰਗਾਈ ਦੇ ਵਿੱਚ ਬੇਰੁਜ਼ਗਾਰ ਲੋਕਾਂ ਵੱਲੋਂ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਖੇਤੀ ਕਨੂੰਨਾਂ ਨੂੰ ਲੈ ਕੇ ਵੀ ਬਹੁਤ ਸਾਰੇ ਪੰਜਾਬ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੁਰਜ਼ੋਰ ਵਿਰੋਧ ਕੀਤਾ ਜਾ ਰਿਹਾ ਹੈ।

ਜਿਥੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਪੰਜਾਬ ਚ ਮਹਿੰਗੀ ਬਿਜਲੀ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੋਇਆ ਹੈ ਇਹ ਕੰਮ। ਪੰਜਾਬ ਵਿਚ ਵਧੇ ਬਿਜਲੀ ਬਿੱਲਾਂ ਨੂੰ ਲੈ ਕੇ ਜਿੱਥੇ ਆਮ ਲੋਕਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਸੂਬਾ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ ਦਿਤਾ ਗਿਆ ਹੈ।

ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਆਮ ਲੋਕਾਂ ਵੱਲੋਂ ਬਿਜਲੀ ਦੇ ਬਿੱਲ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ ਅਤੇ ਬਿਜਲੀ ਦੇ ਬਿੱਲਾ ਦੀਆਂ ਕਾਪੀਆਂ ਨੂੰ ਸਾੜ ਕੇ ਪ੍ਰਦਰਸ਼ਨ ਕਰਦੇ ਹੋਏ ਬਿਜਲੀ ਦੇ ਰੇਟ ਦਿੱਲੀ ਦੀ ਤਰਜ਼ ਤੇ ਕੀਤੇ ਜਾਣ ਦੀ ਵੀ ਮੰਗ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਗੋਗੀਆ ਵੱਲੋਂ ਕਿਹਾ ਗਿਆ ਕਿ ਅਜੇ ਗਰਮੀ ਸ਼ੁਰੂ ਨਹੀਂ ਹੋਈ ਉਥੇ ਹੀ ਸੂਬੇ ਅੰਦਰ ਬਿਜਲੀ ਦੇ ਬਿੱਲਾਂ ਵਿੱਚ ਭਾਰੀ ਵਾਧਾ ਦੇਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਗਲੇ ਸਾਲ ਸੱਤਾ ਵਿਚ ਆਉਣ ਵਾਲੀ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਨਿਜਾਤ ਦਿਵਾਉਣ ਵਿਚ ਮਦਦ ਕਰੇਗੀ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਦੇ ਆਮ ਲੋਕ ਕੈਪਟਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਫੇਲ੍ਹ ਸਾਬਤ ਹੋਈ ਹੈ।