ਪੰਜਾਬ ਚ ਮੀਂਹ ਅਤੇ ਤੇਜ ਹਵਾਵਾਂ ਚਲਣ ਬਾਰੇ ਹੁਣੇ ਹੁਣੇ ਆ ਗਿਆ ਮੌਸਮ ਦਾ ਏਹ ਵੱਡਾ ਅਲਰਟ – ਹੋ ਜਾਵੋ ਸਾਵਧਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਅਚਾਨਕ ਹੀ ਮੌਸਮ ਵਿੱਚ ਸਮੇਂ ਸਮੇਂ ਤੇ ਤਬਦੀਲੀ ਦੇਖੀ ਜਾ ਰਹੀ ਹੈ ਜਿੱਥੇ ਕਦੇ ਠੰਢ ਅਤੇ ਕਦੇ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਉਥੇ ਇਕ ਮੌਸਮ ਦੀ ਤਬਦੀਲੀ ਕਾਰਨ ਕਿਸਾਨਾਂ ਨੂੰ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਹਨ। ਬੀਤੇ ਦਿਨੀਂ ਹੋਈ ਬਰਸਾਤ ਦੇ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਫਸਲ ਮੀਂਹ ਦੇ ਕਾਰਨ ਖਰਾਬ ਹੋ ਗਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਪਹਿਲਾਂ ਹੀ ਆਪਣੀ ਫਸਲ ਸਮੇਂ ਸਿਰ ਸਾਂਭ ਲੈਣ ਦੀ ਜਾਣਕਾਰੀ ਵੀ ਦਿੱਤੀ ਗਈ ਸੀ। ਕਿਉਂਕਿ ਪਿਛਲੇ ਦੋ ਦਿਨਾਂ ਦੌਰਾਨ ਹੋਈ ਬਰਸਾਤ ਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਪੇਸ਼ ਆਈਆਂ ਹਨ। ਹੁਣ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਬਾਰੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਿੱਥੇ ਪੰਜਾਬ ਦੇ ਮੌਸਮ ਦੀ ਜਾਣਕਾਰੀ ਸਮੇਂ-ਸਮੇਂ ਤੇ ਲੋਕਾਂ ਨੂੰ ਦਿੱਤੀ ਜਾਂਦੀ ਹੈ ਤਾਂ ਜੋ ਉਹ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ। ਜਿੱਥੇ ਹੁਣ ਹਵਾਵਾਂ ਚੱਲਣ ਅਤੇ ਤੇਜ਼ ਧੁੱਪ ਨਿਕਲਣ ਦੇ ਕਾਰਨ ਕਿਸਾਨਾਂ ਨੂੰ ਕੁਝ ਰਾਹਤ ਮਹਿਸੂਸ ਹੋ ਰਹੀ ਹੈ ਤਾਂ ਜੋ ਗਿੱਲੀ ਹੋਈ ਝੋਨੇ ਦੀ ਫਸਲ ਨੂੰ ਸੁੱਕਣ ਤੇ ਕ-ਟਾ-ਈ ਕੀਤੀ ਜਾ ਸਕੇ। ਇਹ ਮੌਸਮ ਵਿਭਾਗ ਵੱਲੋਂ ਹੁਣ ਮੌਸਮ ਨੂੰ ਲੈ ਕੇ ਨਵੰਬਰ ਵਿੱਚ ਆਉਣ ਵਾਲੇ ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਬੱਦਲਵਾਈ ,ਤੇਜ਼ ਹਵਾਵਾਂ ਦਸਤਕ ਦੇਣਗੀਆ, ਉਥੇ ਹੀ 2 ਤੋਂ 3 ਨਵੰਬਰ ਤੱਕ ਪੰਜਾਬ ਵਿੱਚ ਬੂੰਦਾ ਬਾਂਦੀ ਅਤੇ ਹਲਕੀ ਬਰਸਾਤ ਹੋਣ ਦੀ ਉਮੀਦ ਜ਼ਾਹਿਰ ਕੀਤੀ ਗਈ ਹੈ।

ਜਿਸ ਕਾਰਨ ਪੰਜਾਬ ਵਿੱਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਫਿਰ ਤੋਂ ਬਰਸਾਤ ਹੋਣ ਨਾਲ ਠੰਢ ਵਧ ਜਾਵੇਗੀ। ਪਹਾੜੀ ਖੇਤਰਾਂ ਵਿੱਚ ਵੀ ਹੋਣ ਵਾਲੀ ਬਰਫਬਾਰੀ ਅਤੇ ਬਾਰਸ਼ ਕਾਰਨ ਉਸ ਦਾ ਅਸਰ ਪੰਜਾਬ ਵਿੱਚ ਵੇਖਿਆ ਜਾਵੇਗਾ। ਆਉਣ ਵਾਲੇ ਦਿਨਾਂ ਵਿਚ ਮੌਸਮ ਦੀ ਤਬਦੀਲੀ ਕਾਰਨ ਕਿਸਾਨਾਂ ਨੂੰ ਕਣਕ ਦੀ ਬਜਾਈ ਵਾਸਤੇ ਵੀ ਕੁਝ ਦਿਨ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕਿਉਂਕਿ ਪਹਿਲਾਂ ਬਰਸਾਤ ਹੋਣ ਦੇ ਕਾਰਨ ਝੋਨੇ ਦੀ ਕਟਾਈ ਵਿੱਚ ਦੇਰੀ ਹੋ ਗਈ ਹੈ।

ਜਿੱਥੇ ਅਜੇ ਨਵੰਬਰ ਤੱਕ ਝੋਨੇ ਦੀ ਕਟਾਈ ਪੂਰੀ ਹੋਵੇਗੀ ਉਥੇ ਹੀ ਮੌਸਮ ਤੇ ਸਹੀ ਰਹਿਣ ਕਾਰਨ ਅਕਤੂਬਰ ਵਿੱਚ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ। ਬੀਤੇ ਦਿਨਾਂ ਵਿਚ ਹੋਣ ਵਾਲੀ ਬਰਸਾਤ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਫਿਰ ਤੋਂ ਤੇਜ਼ ਬਾਰਸ਼ ਅਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।