ਪੰਜਾਬ ਚ ਮੀਂਹ ਪੈਣ ਦੇ ਬਾਰੇ ਚ ਆਇਆ ਮੌਸਮ ਵਿਭਾਗ ਦਾ ਇਹ ਤਾਜਾ ਅਲਰਟ

ਆਈ ਤਾਜ਼ਾ ਵੱਡੀ ਖਬਰ 

ਮੌਸਮ ਵਿਚ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ ਅਤੇ ਧੁੱਪ ਦੇ ਨਿਕਲਣ ਕਾਰਨ ਦਿਨ ਦੇ ਸਮੇਂ ਲੋਕਾਂ ਨੂੰ ਠੰਡ ਦਾ ਅਹਿਸਾਸ ਨਹੀਂ ਹੋ ਰਿਹਾ ਹੈ। ਉਥੇ ਹੀ ਸਵੇਰੇ ਸ਼ਾਮ ਠੰਡ ਲੱਗਣ ਕਾਰਨ ਲੋਕਾਂ ਵੱਲੋਂ ਗਰਮ ਕੱਪੜੇ ਵੀ ਪਹਿਨਣੇ ਸ਼ੁਰੂ ਕਰ ਦਿੱਤੇ ਗਏ ਹਨ। ਉੱਥੇ ਹੀ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਦ ਨੂੰ ਲਗਾਈ ਗਈ ਅੱਗ ਦੇ ਕਾਰਨ ਵਾਤਾਵਰਣ ਕਾਫੀ ਗੰਧਲਾ ਹੋ ਚੁੱਕਿਆ ਹੈ ਅਤੇ ਸਾਹ ਲੈਣ ਵਿਚ ਵੀ ਭਾਰੀ ਮੁਸ਼ਕਲ ਹੋ ਰਹੀ ਹੈ। ਅੱਜ ਇਥੇ ਮੌਸਮ ਵਿੱਚ ਬੱਦਲਵਾਈ ਬਣੀ ਰਹੀ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਉਥੇ ਹੀ ਦਿਵਾਲੀ ਦੇ ਮੌਕੇ ਉਪਰ ਲੋਕਾਂ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਮੌਸਮ ਵਿਚ ਭਾਰੀ ਤਬਦੀਲੀ ਹੋ ਸਕਦੀ ਹੈ।

ਮੌਸਮ ਵਿਭਾਗ ਵੱਲੋਂ ਵੀ ਸਮੇਂ-ਸਮੇਂ ਤੇ ਜਾਣਕਾਰੀ ਜਾਰੀ ਕਰ ਦਿੱਤੀ ਜਾਂਦੀ ਹੈ, ਜਿਸ ਸਦਕਾ ਲੋਕਾਂ ਵੱਲੋਂ ਪਹਿਲਾਂ ਹੀ ਆਪਣਾ ਇੰਤਜ਼ਾਮ ਕੀਤਾ ਜਾ ਸਕੇ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਤਾਜਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦੋ ਤਿੰਨ ਦਿਨਾਂ ਦੌਰਾਨ ਭਾਰੀ ਤਬਦੀਲੀ ਹੋ ਸਕਦੀ ਹੈ। ਜਿੱਥੇ ਸਮੁੰਦਰੀ ਇਲਾਕਿਆਂ ਵਿੱਚ ਲੋਕਾਂ ਨੂੰ ਵਧੇਰੇ ਹਲਚਲ ਮਹਿਸੂਸ ਹੋ ਰਹੀ ਹੈ ਅਤੇ ਵਧੇਰੇ ਠੰਢ ਵੀ ਮਹਿਸੂਸ ਕੀਤੀ ਜਾ ਰਹੀ ਹੈ।

ਕਿਉਂਕਿ ਸਮੁੰਦਰੀ ਇਲਾਕਿਆਂ ਵਿੱਚ ਹੋ ਰਹੀ ਇਸ ਹਲਚਲ ਦੇ ਕਾਰਣ ਤੇਜ਼ ਹਵਾਵਾਂ ਚੱਲਣ ਦੇ ਕਾਰਨ ਬਰਸਾਤ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਜਿੱਥੇ ਸਮੁੰਦਰੀ ਇਲਾਕਿਆਂ ਵਿਚ ਬਰਸਾਤ ਹੋਵੇਗੀ ਉਥੇ ਹੀ ਪਹਾੜੀ ਖੇਤਰਾਂ ਵਿਚ ਬਰਸਾਤ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਇਨ੍ਹਾਂ ਜਗ੍ਹਾ ਤੇ ਹੋਣ ਵਾਲੀ ਬਰਸਾਤ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਵੇਖਿਆ ਜਾਵੇਗਾ। ਜਿਸ ਕਾਰਨ ਆਉਣ ਵਾਲੇ ਦੋ ਤਿੰਨ ਦਿਨਾਂ ਦੌਰਾਨ ਪੰਜਾਬ ਵਿੱਚ ਠੰਡ ਵਧ ਜਾਵੇਗੀ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਜਿੱਥੇ ਇਸ ਮੌਸਮ ਦਾ ਅਸਰ ਚੰਡੀਗੜ੍ਹ ਵਿਚ ਵੇਖਿਆ ਜਾ ਸਕਦਾ ਹੈ ਉਥੇ ਹੀ ਮੰਗਲਵਾਰ ਨੂੰ ਬਰਸਾਤ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਗਿਆ ਹੈ ,ਉਥੇ ਹੀ ਘਟੋ-ਘਟ 12 ਡਿਗਰੀ ਦਰਜ ਕੀਤਾ ਗਿਆ ਹੈ।