ਪੰਜਾਬ ਚ ਮੀਂਹ ਪੈਣ ਨੂੰ ਲੈਕੇ ਇਹਨਾਂ ਜਿਲਿਆਂ ਚ ਜਾਰੀ ਹੋਇਆ ਅਲਰਟ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਭਰ ਵਿੱਚ ਇਸ ਵੇਲੇ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ l ਪਰ ਦੂਜੇ ਪਾਸੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਪਏ ਮੀਹ ਤੇ ਝੱਖੜ ਦੇ ਕਾਰਨ ਜਿੱਥੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ, ਪਰ ਦੂਜੇ ਪਾਸੇ ਤੂਫਾਨ ਤੇ ਝੱਖੜ ਕਾਰਨ ਲੋਕਾਂ ਦੀ ਚਿੰਤਾ ਵੀ ਵਧੀ ਹੋਈ ਹੈ, ਕਿ ਇਸ ਨਾਲ ਉਹਨਾਂ ਨੂੰ ਮਾਲੀ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ l ਇਸੇ ਵਿਚਾਲੇ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ l ਜਿਸ ਤਹਿਤ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਚ ਭਾਰੀ ਮੀਂਹ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣਗੀਆਂ।

ਦਰਅਸਲ ਮੌਸਮ ਵਿਭਾਗ ਵਲੋਂ ਅਗਲੇ 3 ਦਿਨਾਂ ਤੱਕ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਾਰਨ ਜਿੱਥੇ ਮੌਸਮ ਸਾਫ਼ ਹੋ ਜਾਵੇਗਾ l ਉਥੇ ਹੀ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੇਗੀ। ਮੌਸਮ ਵਿਭਾਗ ਵਲੋਂ ਸੂਬੇ ਦੇ 18 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ । ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਨਾਲ ਹੀ ਮੀਂਹ ਵੀ ਪਵੇਗਾ।

ਹੁਣ ਤੁਹਾਨੂੰ ਵਿਸਥਾਰ ਪੂਰਵਕ ਦੱਸਦੇ ਹਾਂ ਕਿ ਪੰਜਾਬ ਦੇ ਉਹ 18 ਜ਼ਿਲ੍ਹੇ ਕਿਹੜੇ ਹਨ, ਜਿਨਾਂ ਦੇ ਵਿੱਚ ਮੀਹ ਦੇ ਨਾਲ ਨਾਲ ਹਨੇਰੀ ਨੂੰ ਲੈ ਕੇ ਅਲਰਟ ਜਾਰੀ ਹੈ। ਦੱਸਦਿਆ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਲੇਰਕੋਟਲਾ ਅਤੇ ਬਰਨਾਲਾ ਸ਼ਾਮਲ ਹਨ।

ਸੋ ਜਿਸ ਤਰੀਕੇ ਦੇ ਨਾਲ ਮੌਸਮ ਵਿਭਾਗ ਦੇ ਵੱਲੋਂ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਅੰਦਰ ਮੀਂਹ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ l ਉਸ ਦੇ ਚਲਦੇ ਹੁਣ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਹੁੰਦੀ ਹੋਈ ਦਿਖਾਈ ਦੇ ਰਹੀ ਹੈ l