ਪੰਜਾਬ ਚ ਮੀਂਹ ਪੈਣ ਬਾਰੇ ਹੁਣੇ ਹੁਣੇ ਜਾਰੀ ਹੋਇਆ ਇਹ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ 

ਦੇਸ਼ ਦੇ ਮੌਸਮ ਦੀ ਤਬਦੀਲੀ ਕਾਰਨ ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਹਨ ਉਥੇ ਹੀ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਵੀ ਬਹੁਤ ਸਾਰੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਪਿਛਲੇ ਕੁਝ ਦਿਨਾਂ ਦੌਰਾਨ ਜਿੱਥੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਮੌਸਮ ਵਿੱਚ ਤਬਦੀਲੀ ਨਜ਼ਰ ਆਈ ਸੀ ਅਤੇ ਲੋਕਾਂ ਨੂੰ ਠੰਡ ਦੇ ਜਾਣ ਦਾ ਅਹਿਸਾਸ ਹੋ ਰਿਹਾ ਸੀ। ਉਥੇ ਹੀ ਬੀਤੇ ਦੋ ਦਿਨਾਂ ਦੌਰਾਨ ਚੱਲਣ ਵਾਲੀਆਂ ਹਵਾਵਾਂ ਅਤੇ ਕਈ ਜਗਾ ਤੇ ਹੋਈ ਹਲਕੀ ਬਰਸਾਤ ਦੇ ਕਾਰਨ ਮੌਸਮ ਵਿੱਚ ਤਬਦੀਲੀ ਦਰਜ ਕੀਤੀ ਜਾ ਰਹੀ ਹੈ।

ਚੱਲਣ ਵਾਲੀਆਂ ਤੇਜ਼ ਹਵਾਵਾਂ ਇਸ ਸਮੇਂ ਫਸਲਾਂ ਲਈ ਵੀ ਨੁਕਸਾਨਦਾਇਕ ਸਾਬਤ ਹੋ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਪਹਿਲਾਂ ਹੀ ਲੋਕਾਂ ਨੂੰ ਮੁਹਈਆ ਕਰਵਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਮੀਂਹ ਪੈਣ ਬਾਰੇ ਇਹ ਵੱਡਾ ਅਲਰਟ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ ਜਿੱਥੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਇੰਚਾਰਜ ਡਾਕਟਰ ਮਨਮੋਹਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਆਉਣ ਵਾਲੇ ਦੋ ਦਿਨਾਂ ਦੌਰਾਨ ਹਰਿਆਣਾ ਅਤੇ ਪੰਜਾਬ ਦੇ ਵਿੱਚ ਮੌਸਮ ਦਾ ਮਿਜਾਜ਼ ਫਿਰ ਤੋਂ ਬਦਲ ਸਕਦਾ ਹੈ।

ਉਨ੍ਹਾਂ ਦੱਸਿਆ ਕਿ 2 ਅਤੇ 3 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਖੇਤਰਾਂ ਵਿੱਚ ਬਿਜਲੀ ਗਰਜ਼ ਸਕਦੀ ਹੈ ਅਤੇ ਬਰਸਾਤ ਵੀ ਹੋਵੇਗੀ। ਪਹਾੜੀ ਖੇਤਰਾਂ ਦੇ ਵਿੱਚ ਵੀ ਬਰਫਬਾਰੀ ਦਾ ਸਿਲਸਿਲਾ ਇਸੇ ਤਰ੍ਹਾਂ ਕੁਝ ਦਿਨ ਲਗਾਤਾਰ ਜਾਰੀ ਰਹੇਗਾ ਜਿਸਦਾ ਅਸਰ ਮੈਦਾਨੀ ਖੇਤਰਾਂ ਵਿਚ ਵੇਖਿਆ ਜਾ ਸਕਦਾ ਹੈ।

ਪਹਾੜੀ ਖੇਤਰਾਂ ਵਿੱਚ ਹੋਣ ਵਾਲੀ ਬਰਸਾਤ ਅਤੇ ਬਰਫਬਾਰੀ ਕਾਰਨ ਜਿਥੇ ਮੈਦਾਨੀ ਖੇਤਰਾਂ ਦੇ ਵਿੱਚ ਵੀ ਠੰਡ ਮਹਿਸੂਸ ਕੀਤੀ ਜਾਂਦੀ ਹੈ ਉੱਥੇ ਹੀ ਹੁਣ ਪੰਜਾਬ-ਹਰਿਆਣਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਪਹਿਲਾ ਦੇ ਨਾਲੋਂ ਘੱਟ ਦਰਜ ਕੀਤਾ ਜਾਵੇਗਾ। 2 ਅਤੇ 3 ਮਾਰਚ ਨੂੰ ਹੋਣ ਵਾਲੇ ਮੌਸਮ ਦੀ ਤਬਦੀਲੀ ਕਾਰਨ ਪੰਜਾਬ ਦੇ ਤਾਪਮਾਨ ਵਿਚ ਵੀ ਗਿਰਾਵਟ ਆ ਜਾਵੇਗੀ ਅਤੇ ਲੋਕਾਂ ਨੂੰ ਇਕ ਵਾਰ ਫਿਰ ਤੋਂ ਠੰਡ ਦਾ ਅਹਿਸਾਸ ਹੋ ਜਾਵੇਗਾ।