ਪੰਜਾਬ ਚ ਮੋਦੀ ਦੌਰੇ ਨੂੰ ਦੇਖਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਇਸ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਕੁਝ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਵੱਖ ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਇਨ੍ਹਾਂ ਰੈਲੀਆਂ ਦੌਰਾਨ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਸਮੇਂ ਪੰਜਾਬ ਦੀ ਸਿਆਸਤ ਕਾਫੀ ਗਰਮ ਹੀ ਹੋਈ ਹੈ ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਸ਼ਾਮਲ ਹੋਣ ਖਬਰਾਂ ਆ ਰਹੀਆਂ ਹਨ ਅਤੇ ਬਹੁਤ ਸਾਰੀਆਂ ਪਾਰਟੀਆਂ ਦਾ ਗਠਨ ਹੋਇਆ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਜਿਥੇ ਕੁਝ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਵੀ ਕਰ ਦਿਤਾ ਗਿਆ ਹੈ।

ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਪੰਜਾਬ ਵਿੱਚ ਮੋਦੀ ਦੇ ਦੌਰੇ ਨੂੰ ਦੇਖਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਥੇ ਦੇਸ਼ ਦੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਪੰਜਾਬ ਵਿੱਚ ਭਾਜਪਾ ਪਾਰਟੀ ਵੱਲੋਂ 5 ਜਨਵਰੀ ਨੂੰ ਇੱਕ ਰੈਲੀ ਕੀਤੀ ਜਾ ਰਹੀ ਹੈ ਜਿੱਥੇ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ ਰਹੇ ਹਨ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦੇ ਆਉਣ ਤੇ ਧਰਨਾ ਲਗਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜਿਸ ਸਮੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਸੀ ਉਸ ਸਮੇਂ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਿਸਾਨਾਂ ਉੱਪਰ ਦਰਜ ਕੀਤੇ ਗਏ ਕੇਸ ਵਾਪਸ ਲੈਣ ਦਾ ਭਰੋਸਾ ਦਿਵਾਇਆ ਗਿਆ ਸੀ। ਜਿੱਥੇ ਕਿਸਾਨਾਂ ਵੱਲੋਂ ਆਪਣਾ ਅੰਦੋਲਨ ਖ਼ਤਮ ਕਰ ਦਿੱਤਾ ਸੀ। ਉੱਥੇ ਹੀ ਸਰਕਾਰ ਵੱਲੋਂ ਆਪਣੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਕਿਸਾਨਾਂ ਵੱਲੋਂ ਧਰਨਾ ਲਗਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿੱਥੇ 5 ਜਨਵਰੀ ਨੂੰ ਮੋਦੀ ਦੇ ਪੰਜਾਬ ਦੌਰੇ ਦੌਰਾਨ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਥੇ ਹੀ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਇਹ ਵਿਰੋਧ ਕੀਤਾ ਜਾਵੇਗਾ। ਉੱਥੇ ਹੀ ਵੱਖ-ਵੱਖ ਜਥੇਬੰਦੀਆਂ ਨੂੰ ਵੀ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।