ਪੰਜਾਬ ਚ ਮੌਸਮ ਮੀਂਹ ਪੈਣ ਬਾਰੇ ਜਾਰੀ ਹੋਇਆ ਇਹ ਤਾਜਾ ਅਲਰਟ

ਆਈ ਤਾਜਾ ਵੱਡੀ ਖਬਰ 

ਮੌਸਮ ਵਿਚ ਜਿਥੇ ਕਾਫੀ ਤਬਦੀਲੀ ਆਉਣ ਨਾਲ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਹੋਈ ਹੈ ਕਿਉਂਕਿ ਬੀਤੇ ਦਿਨੀਂ ਪੈਣ ਵਾਲੀ ਧੁੰਦ ਅਤੇ ਕੋਰੇ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਠੰਡ ਤੋਂ ਰਾਹਤ ਮਿਲਦੇ ਹੀਂ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ਤੇ ਆ ਰਹੀ ਹੈ ਅਤੇ ਲੋਕਾਂ ਦੇ ਕੰਮ ਕਾਜ ਵੀ ਸਹੀ ਹੋਣੇ ਸ਼ੁਰੂ ਹੋ ਚੁੱਕੇ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਜਾਰੀ ਕਰ ਦਿੱਤੀ ਜਾਂਦੀ ਹੈ।

ਹੁਣ ਪੰਜਾਬ ਚ ਮੌਸਮ ਮੀਂਹ ਪੈਣ ਬਾਰੇ ਜਾਰੀ ਹੋਇਆ ਇਹ ਤਾਜਾ ਅਲਰਟ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਮੌਸਮ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ ਜਿੱਥੇ ਆਉਣ ਵਾਲੇ 48 ਘੰਟਿਆਂ ਦੌਰਾਨ ਮੌਸਮ ਦਾ ਮਿਜਾਜ਼ ਬਦਲ ਜਾਵੇਗਾ ਅਤੇ ਬਰਸਾਤ ਹੋਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਬੀਤੇ ਕੁਝ ਦਿਨਾਂ ਤੋਂ ਜਿੱਥੇ ਪੈਣ ਵਾਲੀ ਠੰਡ ਤੋਂ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ। ਉਥੇ ਹੀ ਮੌਸਮ ਦੀ ਤਬਦੀਲੀ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਫਿਰ ਤੋਂ ਠੰਡ ਦਾ ਸਾਹਮਣਾ ਕਰਨਾ ਪਵੇਗਾ ਕਿਉਕਿ ਪਾਰੇ ਵਿੱਚ ਇੱਕ ਵਾਰ ਫਿਰ ਤੋਂ ਗਿਰਾਵਟ ਦਰਜ ਕੀਤੀ ਜਾਵੇਗੀ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਪੰਜਾਬ ਵਿੱਚ ਜਿੱਥੇ 8 ਤਰੀਕ ਨੂੰ ਬਦਲਬਾਈ ਰਹੇਗੀ ਉਥੇ ਹੀ 9 ਤੇ 10 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਨਾਲ ਪੰਜਾਬ ਵਿੱਚ ਤਾਪਮਾਨ ਵਿੱਚ ਤਬਦੀਲੀ ਆ ਜਾਵੇਗੀ। ਪਹਾੜੀ ਖੇਤਰਾਂ ਵਿੱਚ ਹੋਣ ਵਾਲੀ ਭਾਰੀ ਬਰਫਬਾਰੀ ਦਾ ਅਸਰ ਵੀ ਮੈਦਾਨੀ ਖੇਤਰਾਂ ਵਿਚ ਦੇਖਿਆ ਜਾ ਰਿਹਾ ਹੈ ਜਿਸ ਨਾਲ ਪੰਜਾਬ ਵਿੱਚ ਇਕ ਵਾਰ ਫਿਰ ਤੋਂ ਠੰਢ ਵਧ ਜਾਵੇਗੀ।

ਪੱਛਮੀ ਗੜਬੜੀ ਦੇ ਕਾਰਨ ਜਿੱਥੇ ਹਿਮਾਚਲ ਪ੍ਰਦੇਸ਼ ਵਿਚ ਅਤੇ ਪੰਜਾਬ ਵਿਚ ਬਰਸਾਤ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ ਉਥੇ ਹੀ ਠੰਡੀਆਂ ਹਵਾਵਾਂ ਅਤੇ ਬਰਫਬਾਰੀ ਦੇ ਕਾਰਨ ਪੰਜਾਬ ਅਤੇ ਹਰਿਆਣਾ ਦੇ ਬਹੁਤ ਸਾਰੇ ਖੇਤਰ ਪ੍ਰਭਾਵਤ ਹੋਣਗੇ ਅਤੇ ਲੋਕਾਂ ਨੂੰ ਮੁੜ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ਰਾਤ ਦੇ ਵੇਲੇ ਸਭ ਤੋਂ ਗਰਮ ਰਿਹਾ ਹੈ ਜਦ ਕਿ ਸਭ ਤੋ ਘੱਟ ਤਾਪਮਾਨ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।