ਪੰਜਾਬ ਚ ਮੌਸਮ ਵਿਭਾਗ ਵਲੋਂ ਅਗਲੇ 3 ਦਿਨਾਂ ਲਈ ਤੇਜ ਹਵਾਵਾਂ ਦੇ ਨਾਲ ਨਾਲ ਮੀਂਹ ਨੂੰ ਲੈਕੇ ਜਾਰੀ ਕੀਤੀ ਇਹ ਭਵਿੱਖਬਾਣੀ

ਆਈ ਤਾਜਾ ਵੱਡੀ ਖਬਰ 

ਅਚਾਨਕ ਮੌਸਮ ਦੀ ਤਬਦੀਲੀ ਦੇ ਕਾਰਨ ਜਿਥੇ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋ ਗਿਆ ਹੈ ਓਥੇ ਇਸ ਅਚਾਨਕ ਗਰਮੀ ਦੇ ਆਉਣ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਗਰਮੀ ਦੇ ਮੌਸਮ ਵਿੱਚ ਜਿੱਥੇ ਬਹੁਤ ਸਾਰੇ ਬਦਲਾਅ ਆਏ ਹਨ ਉੱਥੇ ਹੀ ਫਸਲਾਂ ਤੇ ਉੱਪਰ ਅਸਰ ਹੋ ਰਿਹਾ ਹੈ। ਹੁਣ ਪੰਜਾਬ ਚ ਮੌਸਮ ਵਿਭਾਗ ਵਲੋਂ ਅਗਲੇ 3 ਦਿਨਾਂ ਲਈ ਤੇਜ ਹਵਾਵਾਂ ਦੇ ਨਾਲ ਨਾਲ ਮੀਂਹ ਨੂੰ ਲੈ ਕੇ ਜਾਰੀ ਕੀਤੀ ਭਵਿੱਖਬਾਣੀ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਮੌਸਮ ਜਿਥੇ ਹੁਣ ਖੁਸ਼ਕ ਰਹਿਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਵੱਲੋਂ ਦੱਸੀ ਗਈ ਹੈ ਜਿਥੇ ਪੰਜਾਬ ਅਤੇ ਹਰਿਆਣਾ ਦੇ ਮੌਸਮ ਵਿੱਚ ਤਬਦੀਲੀ ਹੋਵੇਗੀ।

ਉੱਥੇ ਹੀ ਇਕ ਤਬਦੀਲੀ ਤੇ ਨਾਲ ਆਉਣ ਵਾਲੇ ਦੋ ਤਿੰਨ ਦਿਨਾਂ ਦੇ ਦੌਰਾਨ ਬਰਸਾਤ ਵੀ ਹੋਵੇਗੀ। ਜਿਥੇ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਦੀ ਗੜਬੜੀ ਦਾ ਅਸਰ ਦੇਖਿਆ ਜਾਵੇਗਾ ਅਤੇ ਇਹ ਅਸਰ ਪੱਛਮੀ ਗੜਬੜ ਕਰਕੇ ਹੋਵੇਗਾ। ਮੀਂਹ ਦੀ ਸੰਭਾਵਨਾ ਹਰਿਆਣਾ ਦੇ ਕੁਝ ਜਿਲ੍ਹਿਆਂ ਵਿਚ ਹੈ। ਜਿੱਥੇ ਮੌਸਮ ਵਿਭਾਗ ਵੱਲੋਂ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਦੱਸੀ ਗਈ ਹੈ ਉਥੇ ਹੀ ਬੱਦਲ ਵੀ ਛਾਏ ਰਹਿਣਗੇ। ਉਥੇ ਹੀ ਸਰੋ ਦੀ ਫਸਲ ਦੀ ਕਟਾਈ ਸ਼ੁਰੂ ਹੋ ਗਈ ਹੈ ਪਰ ਇਸ ਮੌਸਮ ਦੇ ਚਲਦਿਆਂ ਹੋਇਆਂ ਸਰੋ ਦੀ ਖੇਤੀ ਵੀ ਪ੍ਰਭਾਵਿਤ ਹੋਵੇਗੀ।

ਜਿਥੇ ਹਲਕੀ ਬੂੰਦਾਬਾਂਦੀ ਦੋ-ਤਿੰਨ ਦਿਨਾਂ ਦੇ ਦੌਰਾਨ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ ਉਥੇ ਹੀ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਮੌਸਮ ਦੀ ਤਬਦੀਲੀ ਕਾਰਨ ਜਿੱਥੇ ਦੁਪਹਿਰ ਦੇ ਸਮੇਂ ਗਰਮੀ ਦਾ ਅਹਿਸਾਸ ਹੋ ਰਿਹਾ ਹੈ ਉਥੇ ਪੱਛਮੀ ਗੜਬੜੀ ਦੇ ਕਾਰਨ ਸਵੇਰੇ ਸ਼ਾਮ ਹਲਕੀ ਠੰਡ ਮਹਿਸੂਸ ਹੋਵੇਗੀ। ਇਸ ਮੌਸਮ ਦੀ ਤਬਦੀਲੀ ਦੇ ਕਾਰਨ ਜਿੱਥੇ ਕਣਕ ਦੀ ਫਸਲ ਦੇ ਉਪਰ ਵੀ ਅਸਰ ਹੋ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨ ਚਿੰਤਾ ਵਿੱਚ ਵੀ ਨਜ਼ਰ ਆ ਰਹੇ ਹਨ।

ਦਿੱਲੀ ਦੇ ਕੁਝ ਇਲਾਕਿਆਂ ਵਿਚ ਮੰਗਲਵਾਰ ਤੇ ਬੁੱਧਵਾਰ ਨੂੰ ਹਲਕਾ ਮੀਂਹ ਪੈ ਸਕਦਾ ਹੈ।ਬੱਦਲ ਛਾਏ ਰਹਿਣ ਦੀ ਸੰਭਾਵਨਾ ਵੀ ਮੌਸਮ ਵਿਭਾਗ ਵੱਲੋਂ ਪ੍ਰਗਟਾਈ ਹੈ। ਦਿੱਲੀ ਦੇ ਵਿਚ ਵੀ ਤਾਪਮਾਨ ਵਿੱਚ ਕਾਫੀ ਵਾਧਾ ਦਰਜ ਕੀਤਾ ਜਾ ਰਿਹਾ ਹੈ।