ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਜਿਥੇ ਮੌਸਮ ਦੇ ਵਿੱਚ ਭਾਰੀ ਵਾਧਾ ਹੋਣ ਕਾਰਨ ਗਰਮੀ ਦਾ ਅਹਿਸਾਸ ਲੋਕਾਂ ਨੂੰ ਦਿਨ-ਬ-ਦਿਨ ਵਧੇਰੇ ਹੋ ਰਿਹਾ ਹੈ। ਜਿੱਥੇ ਮਈ ਜੂਨ ਵਿੱਚ ਸ਼ੁਰੂ ਹੋਣ ਵਾਲੀ ਗਰਮੀ ਲੋਕਾਂ ਨੂੰ ਮਾਰਚ ਦੇ ਵਿੱਚ ਹੀ ਮਹਿਸੂਸ ਹੋਣ ਲੱਗ ਪਈ ਸੀ। ਉਥੇ ਹੀ ਇਸ ਵਧ ਰਹੀ ਗਰਮੀ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਦੁਪਹਿਰ ਦੇ ਸਮੇਂ ਲੋਕਾਂ ਦਾ ਸੜਕਾਂ ਤੇ ਉਪਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਉਥੇ ਹੀ ਪੈਣ ਵਾਲੀ ਇਸ ਤੇਜ਼ ਧੁਪ ਅਤੇ ਗਰਮੀ ਦੇ ਕਾਰਨ ਫਸਲਾਂ ਉਪਰ ਵੀ ਇਸ ਦਾ ਅਸਰ ਵੇਖਿਆ ਜਾ ਰਿਹਾ ਹੈ ਜਿਥੇ ਕਣਕ ਦਾ ਝਾੜ ਇਸ ਤੇਜ਼ ਧੁੱਪ ਦੇ ਕਾਰਨ ਘੱਟ ਗਿਆ ਹੈ।
ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਲੋਕਾਂ ਨੂੰ ਦੇ ਦਿੱਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਆਉਣ ਵਾਲੇ ਮੌਸਮ ਬਾਰੇ ਜਾਣਕਾਰੀ ਜਾਰੀ ਕੀਤੀ ਗਈ ਹੈ। ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਜਿੱਥੇ ਪਹਿਲਾਂ ਵੀ ਜਾਣਕਾਰੀ ਜਾਰੀ ਕੀਤੀ ਗਈ ਸੀ ਕਿ 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਚੱਲਦੇ ਹੋਏ ਤੇਜ਼ ਹਵਾਵਾਂ ਅਤੇ ਬਰਸਾਤ ਹੋ ਸਕਦੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਹੁਣ ਆਖਿਆ ਗਿਆ ਹੈ ਕਿ ਜਿਥੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਉਥੇ ਹੀ ਆਉਣ ਵਾਲੇ ਦਿਨਾਂ ਵਿਚ 13 ਤੋਂ 14 ਅਪ੍ਰੈਲ ਨੂੰ ਜਿਥੇ ਉਤਰਾਖੰਡ ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਦੇ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ।
ਉੱਥੇ ਹੀ ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਿਆ ਜਾਵੇਗਾ ਕਿਉਂਕਿ ਗਰਮੀ ਨਾਲ ਝੁਲਸ ਰਹੇ ਲੋਕਾਂ ਨੂੰ ਇਸ ਮੌਸਮ ਦੀ ਤਬਦੀਲੀ ਕਾਰਨ ਕਾਫੀ ਰਾਹਤ ਮਿਲੇਗੀ। ਅਤੇ ਆਉਣ ਵਾਲੇ 10 ਦਿਨਾਂ ਦੇ ਦੌਰਾਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ। ਉਥੇ ਹੀ ਮੌਸਮ ਵਿਭਾਗ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਪੰਜਾਬ ਹਰਿਆਣਾ ਰਾਜਸਥਾਨ ਵਿਚ ਵੀ ਬੱਦਲਵਾਈ ਬਣੀ ਰਹੇਗੀ।
ਅਤੇ ਤਾਪਮਾਨ ਵਿੱਚ ਵੀ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਗਿਆਨੀਆਂ ਵੱਲੋਂ ਆਖਿਆ ਗਿਆ ਹੈ ਕਿ ਜਿੱਥੇ ਬੱਦਲਾ ਦੀ ਮੌਜੂਦਗੀ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ। ਉਥੇ ਹੀ 18 ਅਪ੍ਰੈਲ ਨੂੰ ਫਿਰ ਤੋਂ ਮੌਸਮ ਵਿੱਚ ਤਬਦੀਲੀ ਆਵੇਗੀ ਅਤੇ ਜਿਸ ਦਾ ਪ੍ਰਭਾਵ 22 ਅਪ੍ਰੈਲ ਤੱਕ ਜਾਰੀ ਰਹੇਗਾ।
Previous Postਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਹੋਈ ਸੜਕ ਹਾਦਸੇ ਚ ਮੌਤ, ਖੇਡ ਜਗਤ ਚ ਛਾਈ ਸੋਗ ਦੀ ਲਹਿਰ
Next Postਕੇਂਦਰ ਦੀ ਮੋਦੀ ਸਰਕਾਰ ਵਲੋਂ ਆਈ ਵੱਡੀ ਖਬਰ, ਇਹਨਾਂ ਲੋਕਾਂ ਵਿਚ ਛਾਈ ਖੁਸ਼ੀ ਦੀ ਲਹਿਰ