ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਇਸ ਸਮੇਂ ਗਰਮੀ ਨੇ ਜਿਥੇ ਕਹਿਰ ਮਚਾਇਆ ਹੋਇਆ ਹੈ ਉੱਥੇ ਹੀ ਲੱਗਣ ਵਾਲੇ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਾਰ ਪੈਣ ਵਾਲੀ ਗਰਮੀ ਜਿੱਥੇ ਬਹੁਤ ਸਾਲਾਂ ਦੇ ਰਿਕਾਰਡ ਤੋੜ ਰਹੀ ਹੈ ਉੱਥੇ ਹੀ ਇਸ ਅੱਤ ਦੀ ਗਰਮੀ ਵਿੱਚ ਲੋਕਾਂ ਨੂੰ ਕੰਮ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਆਏ ਦਿਨ ਹੀ ਲਗਾਤਾਰ ਜਿੱਥੇ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਲੋਕਾਂ ਨੂੰ ਗਰਮ ਹਵਾਵਾਂ ਚੱਲਣ ਦੇ ਕਾਰਨ ਆਉਣ ਜਾਣ ਵਿੱਚ ਵੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਦੁਪਹਿਰ ਦੇ ਸਮੇਂ ਲੋਕਾਂ ਦਾ ਬਾਹਰ ਨਿਕਲਨਾ ਵੀ ਮੁਸ਼ਕਿਲ ਹੋ ਗਿਆ ਹੈ। ਹੁਣ ਪੰਜਾਬ ਦੇ ਮੌਸਮ ਬਾਰੇ ਮੌਸਮ ਵਿਭਾਗ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਤਰੀਕਾਂ ਨੂੰ ਮੀਂਹ ਪੈ ਸਕਦਾ ਹੈ ਅਤੇ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਪੰਜਾਬ ਵਿੱਚ ਜਿੱਥੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਉੱਥੇ ਹੀ ਹੁਣ ਆਉਣ ਵਾਲੇ ਦੋ ਦਿਨਾਂ ਦੇ ਦੌਰਾਨ ਪੰਜਾਬ ,ਹਰਿਆਣਾ, ਚੰਡੀਗੜ੍ਹ ਵਿੱਚ ਜਿੱਥੇ ਪਹਿਲਾਂ ਨਾਲੋਂ ਜ਼ਿਆਦਾ ਤਾਪਮਾਨ ਰਹੇਗਾ ਅਤੇ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ। ਉਥੇ ਹੀ ਪੰਜਾਬ ਅਤੇ ਹਰਿਆਣਾ ਦੋਵੇਂ ਸੂਬਿਆਂ ਦੇ ਮੁਕਾਬਲੇ ਚੰਡੀਗੜ੍ਹ ਵਿੱਚ ਤਾਪਮਾਨ 3 ਤੋਂ 6 ਡਿਗਰੀ ਸੈਲਸੀਅਸ ਤੱਕ ਵਧੇਰੇ ਦਰਜ ਕੀਤਾ ਜਾ ਰਿਹਾ ਹੈ।
ਉਥੇ ਹੀ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ 16 ਤੇ 17 ਮਈ ਨੂੰ ਪੰਜਾਬ ,ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿਚ ਲਗਾਤਾਰ ਮੌਸਮ ਵਿੱਚ ਤਬਦੀਲੀ ਦੇਖੀ ਜਾਵੇਗੀ। ਜਿੱਥੇ ਇਨ੍ਹਾਂ ਸਾਰੀਆਂ ਜਗ੍ਹਾ ਉਪਰ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਝੁਲਗੀ, ਉਥੇ ਹੀ ਕਈ ਖੇਤਰਾਂ ਵਿੱਚ ਤੇਜ਼ ਰਫਤਾਰ ਨਾਲ ਗਰਜ ਅਤੇ ਚਮਕ ਨਾਲ ਬਰਸਾਤ ਵੀ ਹੋ ਸਕਦੀ ਹੈ। ਜਿੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਨੇਰੀ ਚਲ ਸਕਦੀ ਹੈ।
ਓਥੇ ਹੀ ਪੱਛਮੀ ਚੱਕਰਵਾਤ ਆਉਣ ਦੀ ਸੰਭਾਵਨਾ ਵੀ ਹੈ ਜਿਸਦੇ ਚਲਦਿਆਂ ਹੋਇਆਂ ਇਹ ਮੌਸਮ ਵਿੱਚ ਤਬਦੀਲੀ ਹੋਵੇਗੀ। ਪੰਜਾਬ ਵਿੱਚ ਵਧ ਰਹੀ ਗਰਮੀ ਦਾ ਕਾਰਨ ਕਿਤੇ ਨਾ ਕਿਤੇ ਪੰਜਾਬ ਵਿੱਚ ਬਣਾਈਆਂ ਜਾਣ ਵਾਲੀਆਂ ਨਵੀਆਂ ਸੜਕਾਂ ਦੇ ਕਾਰਨ ਦਰੱਖਤਾਂ ਦੀ ਵਧੇਰੇ ਕਟਾਈ ਕੀਤਾ ਜਾਣਾ ਵੀ ਦੱਸਿਆ ਜਾ ਰਿਹਾ ਹੈ। ਦਿਨੋ ਦਿਨ ਦਰੱਖਤਾਂ ਦੀ ਗਿਣਤੀ ਵਿੱਚ ਕਮੀ ਆ ਰਹੀ ਹੈ ਉਥੇ ਹੀ ਮੌਸਮ ਨੂੰ ਲੈ ਕੇ ਵੀ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ।
Home ਤਾਜਾ ਖ਼ਬਰਾਂ ਪੰਜਾਬ ਚ ਮੌਸਮ ਵਿਭਾਗ ਵਲੋਂ ਆਈ ਵੱਡੀ ਖਬਰ, ਇਹਨਾਂ ਤਰੀਕਾਂ ਨੂੰ ਪੈ ਸਕਦਾ ਮੀਂਹ- ਗਰਮੀ ਤੋਂ ਮਿਲੇਗੀ ਰਾਹਤ
Previous Postਪੰਜਾਬ ਸਰਕਾਰ ਲਈ ਆਈ ਮਾੜੀ ਖਬਰ, ਇਹਨਾਂ ਵਲੋਂ ਭਲਕੇ ਲਈ ਕੀਤਾ ਵੱਡਾ ਐਲਾਨ- ਸੂਬਾ ਪੱਧਰੀ ਕੀਤੀ ਜਾਵੇਗੀ ਹੜਤਾਲ
Next Postਮਸ਼ਹੂਰ ਧਾਕੜ ਕ੍ਰਿਕਟ ਖਿਡਾਰੀ ਦੀ ਹੋਈ ਹਾਦਸੇ ਦੌਰਾਨ ਮੌਤ, ਖੇਡ ਜਗਤ ਨੂੰ ਪਿਆ ਵੱਡਾ ਘਾਟਾ- ਛਾਇਆ ਸੋਗ