ਪੰਜਾਬ ਚ ਮੌਸਮ ਵਿਭਾਗ ਵਲੋਂ ਕੀਤੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗੀ ਬੱਦਲਵਾਈ- ਠੰਡ ਵੀ ਵਧੇਗੀ

ਆਈ ਤਾਜ਼ਾ ਵੱਡੀ ਖਬਰ 

ਇਸ ਬਾਰ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਤੋਂ ਰਿਕਾਰਡ ਤੋੜ ਦਿੱਤੇ ਹਨ ਉਥੇ ਹੀ ਗਰਮੀ ਦੇ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਰ ਪਿਛਲੇ ਦਿਨੀਂ ਹੋਈ ਬਰਸਾਤ ਦੇ ਚਲਦੇ ਹੋਏ ਜਿੱਥੇ ਮੌਸਮ ਵਿੱਚ ਕਾਫੀ ਤਬਦੀਲੀ ਆਈ ਹੈ ਉਥੇ ਹੀ ਮੌਸਮ ਵਿਭਾਗ ਦੇ ਮਾਹਿਰਾਂ ਵੱਲੋਂ ਇਸ ਸਾਲ ਦੋ ਹਫਤੇ ਪਹਿਲਾਂ ਹੀ ਸਰਦੀ ਦੇ ਆ ਜਾਣ ਦਾ ਅੰਦਾਜਾ ਵੀ ਲਗਾਇਆ ਗਿਆ ਹੈ। ਮੌਸਮ ਵਿਚ ਤਬਦੀਲੀ ਦੇ ਕਾਰਨ ਜਿੱਥੇ ਲੋਕਾਂ ਨੂੰ ਬਹੁਤ ਸਾਰੀਆਂ ਸਿਹਤ ਸਬੰਧੀ ਸਮੱਸਿਆਵਾਂ ਵੀ ਦਰਪੇਸ਼ ਆ ਰਹੀਆਂ ਹਨ ਉਥੇ ਹੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਚੌਕਸੀ ਵਰਤਣ ਵਾਸਤੇ ਆਖਿਆ ਹੈ।

ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਾਸਤੇ ਭਵਿੱਖਬਾਣੀ ਕੀਤੀ ਗਈ ਹੈ ਜਿੱਥੇ ਹੁਣ ਇਸ ਦਿਨ ਤੋਂ ਬੱਦਲਵਾਈ ਹੋਵੇਗੀ ਅਤੇ ਠੰਡ ਵਿੱਚ ਵੀ ਵਾਧਾ ਹੋਵੇਗਾ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਮੌਸਮ ਸਬੰਧੀ ਮੌਸਮ ਵਿਭਾਗ ਵੱਲੋਂ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਆਉਣ ਵਾਲੇ ਕੁਝ ਦਿਨਾਂ ਦੇ ਵਿੱਚ ਲੋਕਾਂ ਨੂੰ ਵਧੇਰੇ ਸਰਦੀ ਦਾ ਅਹਿਸਾਸ ਹੋਵੇਗਾ ਅਸਲ ਵਿੱਚ ਤਬਦੀਲੀ ਹੋਵੇਗੀ ਅਤੇ 17 ਅਕਤੂਬਰ ਤੋਂ ਪੰਜਾਬ ਵਿੱਚ ਮੌਸਮ ਖੁਸ਼ਕ ਹੋ ਜਾਵੇਗਾ।

ਜਿੱਥੇ ਇਸ ਸਮੇਂ 15 ਤੋਂ 17 ਡਿਗਰੀ ਸੈਲਸੀਅਸ ਰਾਤ ਦਾ ਤਾਪਮਾਨ ਹੋ ਗਿਆ ਹੈ। ਉਥੇ ਹੀ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਮੌਸਮ ਵਿੱਚ ਕਾਫੀ ਤਬਦੀਲੀ ਦਰਜ ਕੀਤੀ ਜਾਵੇਗੀ ਅਤੇ ਪਾਰਾ ਕਾਫੀ ਹੇਠਾਂ ਆ ਜਾਵੇਗਾ। ਇਹ ਹੁਣ 19 ਅਕਤੂਬਰ ਤੋਂ ਬਾਅਦ ਮੁੜ ਬੱਦਲਵਾਈ ਹੋਣ ਬਾਬਤ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਜਿੱਥੇ 25 ਅਕਤੂਬਰ ਦਿਨ ਦੇ ਤਾਪਮਾਨ ਵਿੱਚ ਵੀ ਬਦਲਾਅ ਆਵੇਗਾ ਅਤੇ ਰਾਤ ਦਾ ਤਾਪਮਾਨ ਵੀ ਹੇਠਾਂ ਆ ਜਾਵੇਗਾ। ਜਿਸ ਨਾਲ ਸਵੇਰੇ-ਸ਼ਾਮ ਲੋਕਾਂ ਨੂੰ ਠੰਡ ਮਹਿਸੂਸ ਹੋਵੇਗੀ ਅਤੇ ਦਿਨ ਵੇਲੇ ਗਰਮੀ ਮਹਿਸੂਸ ਹੋਵੇਗੀ।

ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਵੀਰਵਾਰ ਨੂੰ ਜਿੱਥੇ ਮਹਾਂਨਗਰ ਲੁਧਿਆਣਾ ਦੇ ਵਿਚ ਦੁਪਹਿਰ ਦੇ ਸਮੇਂ ਹੋਈ ਧੁੱਪ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿਸ ਕਾਰਨ 18 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਹੈ ਤੇ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।