ਪੰਜਾਬ ਚ ਮੌਸਮ ਵਿਭਾਗ ਵਲੋਂ ਕੀਤੀ ਭਵਿੱਖਬਾਣੀ , ਇਹਨਾਂ ਜਿਲਿਆਂ ਲਈ ਜਾਰੀ ਹੋਇਆ ਅਲਰਟ

ਆਈ ਤਾਜਾ ਵੱਡੀ ਖਬਰ
ਦਸੰਬਰ ਮਹੀਨੇ ਦੀ ਆਮਦ ਦੇ ਨਾਲ ਪੰਜਾਬ ਦੇ ਮੌਸਮ ਦੇ ਵਿੱਚ ਕਾਫੀ ਤਬਦੀਲੀ ਵੇਖਣ ਨੂੰ ਮਿਲਦੀ ਪਈ ਹੈ। ਮੌਸਮ ਵਿਭਾਗ ਦੇ ਵੱਲੋਂ ਵੀ ਪੰਜਾਬ ਦੇ ਮੌਸਮ ਨੂੰ ਲੈ ਕੇ ਅਪਡੇਟ ਦਿੱਤੀਆਂ ਜਾ ਰਹੀਆਂ ਹਨ, ਤੇ ਆਉਣ ਵਾਲੇ ਦਿਨਾਂ ਦੇ ਵਿੱਚ ਵਧਣ ਵਾਲੀ ਠੰਡ ਨੂੰ ਲੈ ਕੇ ਅਲਰਟ ਜਾਰੀ ਕੀਤਾ ਜਾ ਰਿਹਾ ਹੈ । ਇਸੇ ਵਿਚਾਲੇ ਪੰਜਾਬ ਦੇ ਮੌਸਮ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਉਂਦੀ ਪਈ ਹੈ। ਦਰਅਸਲ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਕਈ ਜ਼ਿਲਿਆਂ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ, ਜਿੱਥੇ ਆਉਣ ਵਾਲੇ ਦਿਨਾਂ ਦੇ ਵਿੱਚ ਕੜਾਕੇ ਦੀ ਠੰਡ ਪਵੇਗੀ। ਦੱਸ ਦਈਏ ਕਿ ਪਹਾੜੀ ਇਲਾਕਿਆਂ ਦੇ ਵਿੱਚ ਲਗਾਤਾਰ ਬਰਫਬਾਰੀ ਹੁੰਦੀ ਪਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਠੰਡ ਦਾ ਅਹਿਸਾਸ ਹੁੰਦਾ ਪਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਹੁਣ ਅਲਰਟ ਜਾਰੀ ਕੀਤਾ ਗਿਆ ਹੈ ਕਿ 14 ਦਿਸੰਬਰ ਤੋਂ ਪੰਜਾਬ ਅੰਦਰ ਸੀਤ ਲਹਿਰ ਚੱਲੇਗੀ।ਇਸ ਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ । ਜਿਸ ਕਾਰਨ ਪੰਜਾਬੀਆਂ ਨੂੰ ਇਸ ਠੰਡ ਦੇ ਵਿੱਚ ਵੀ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਦੇ ਵੱਲੋਂ ਆਖਿਆ ਗਿਆ ਹੈ ਕਿ ਇਸ ਹੱਡ ਚੀਰਵੀਂ ਠੰਡ ਦੇ ਵਿੱਚ ਬਚਿਆ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਿਆ ਜਾਵੇ । ਹੁਣ ਤੁਹਾਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹਾਂ ਕਿ ਕਿਹੜੇ ਜਿਲਿਆਂ ਦੇ ਵਿੱਚ ਮੌਸਮ ਵਿਭਾਗ ਨੇ ਜਾਰੀ ਕੀਤਾ ਹੈ । ਉਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ, ਇੱਥੇ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ । ਫਿਲਹਾਲ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਅਤੇ ਇੱਥੇ ਮੌਸਮ ਖ਼ੁਸ਼ਕ ਰਹੇਗਾ । ਇਸ ਤੋਂ ਇਲਾਵਾ ਪੰਜਾਬ ਦੇ ਬਾਕੀ ਕਈ ਜ਼ਿਲਿਆਂ ਦੇ ਵਿੱਚ ਮੌਸਮ ਠੰਡਾ ਤੇ ਤੇਜ਼ ਹਵਾਵਾਂ ਚਲਣ ਚਲ ਸਕਦੀਆਂ ਹਨ ।