ਪੰਜਾਬ ਚ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਆਉਣ ਵਾਲੇ ਮੌਸਮ ਦਾ ਹਾਲ – ਹੋ ਜਾਵੋ ਤਿਆਰ

ਆਈ ਤਾਜਾ ਵੱਡੀ ਖਬਰ 

ਭਾਰਤ ਦੇ ਮੌਸਮ ਵਿੱਚ ਪਿਛਲੇ ਕੁਝ ਸਮੇਂ ਤੋਂ ਬਹੁਤ ਜ਼ਿਆਦਾ ਤਬਦੀਲੀ ਆਈ ਹੋਣ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੇਸ਼ ਅੰਦਰ ਫਰਵਰੀ ਮਹੀਨੇ ਤੋਂ ਹੀ ਲੋਕਾਂ ਨੂੰ ਅਪ੍ਰੈਲ ਵਿੱਚ ਪੈਣ ਵਾਲੀ ਗਰਮੀ ਮਹਿਸੂਸ ਹੋ ਰਹੀ ਹੈ। ਉਥੇ ਜਿਥੇ ਸਮੇਂ ਤੋਂ ਪਹਿਲਾਂ ਹੀ ਤਾਪਮਾਨ ਵਿੱਚ ਕਾਫੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਹੋਈ ਕੁਝ ਬਰਸਾਤ ਕਾਰਨ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਹਿਸੂਸ ਹੁੰਦੀ ਦਿਖਾਈ ਦੇ ਰਹੀ ਸੀ।

ਪਰ ਫਿਰ ਗਰਮੀ ਨੇ ਤੇਜ਼ੀ ਫੜ ਲਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਦੇਸ਼ ਅੰਦਰ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਜਾਣਕਾਰੀ ਸਮੇਂ-ਸਮੇਂ ਤੇ ਲੋਕਾਂ ਨੂੰ ਮੁਹਈਆ ਕਰਵਾਈ ਜਾਂਦੀ ਹੈ। ਤਾਂ ਜੋ ਕਿਸਾਨਾਂ ਅਤੇ ਕਾਰੋਬਾਰੀਆਂ ਵੱਲੋਂ ਪਹਿਲਾਂ ਹੀ ਫਸਲਾਂ ਨੂੰ ਲੈ ਕੇ ਇਤਜਾਮ ਕੀਤੇ ਜਾ ਸਕਣ। ਪੰਜਾਬ ਵਿੱਚ ਟੁੱਟਿਆ 50 ਸਾਲਾਂ ਦੀ ਗਰਮੀ ਦਾ ਰਿਕਾਰਡ ਹੁਣ ਮੌਸਮ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੌਸਮ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਣਕਾਰੀ ਦਿੱਤੀ ਜਾਂਦੀ ਹੈ।

ਮੌਸਮ ਵਿਭਾਗ ਦੀ ਮੁਖੀ ਡਾਕਟਰ ਪ੍ਭਜੋਤ ਕੌਰ ਵਲੋ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗਰਮੀ ਲਗਾਤਾਰ ਉੱਤਰ ਭਾਰਤ ਵਿੱਚ ਵਧ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਵੀ ਹਵਾਵਾਂ ਚੱਲਣ ਦੀ ਉਮੀਦ ਹੈ ਅਤੇ ਭਾਰ ਵਿੱਚ ਹੋਰ ਵਾਧਾ ਦਰਜ ਕੀਤਾ ਜਾਵੇਗਾ। ਜਿਸ ਕਾਰਨ ਲੋਕਾਂ ਨੂੰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸਾਲ ਦਾ ਰਿਕਾਰਡ ਵੀ ਗਰਮੀ ਵਿਚ ਹੋਏ ਵਾਧੇ ਕਾਰਨ ਟੁੱਟ ਗਿਆ ਹੈ। ਪੰਜਾਬ ਵਿੱਚ ਦਿਨ ਦਾ ਪਾਰਾ 30 ਡਿਗਰੀ ਤੋਂ ਉਪਰ ਚਲੇ ਗਿਆ ਹੈ।

ਉਨ੍ਹਾਂ ਦੱਸਿਆ ਕਿ ਰਾਤ ਦਾ ਪਾਰਾ ਮੌਸਮ ਵਿਭਾਗ ਵੱਲੋਂ ਲਗਾਏ ਗਏ ਅਨੁਮਾਨ ਦੇ ਅਨੁਸਾਰ 22.5 ਡਿਗਰੀ ਦੇ ਕਰੀਬ ਪਾਇਆ ਗਿਆ ਹੈ। ਮਾਰਚ ਮਹੀਨੇ ਵਿੱਚ ਪੈਣ ਵਾਲੀ ਗਰਮੀ ਦਾ ਰਿਕਾਰਡ 50 ਸਾਲ ਤੋ ਬਾਅਦ ਹੁਣ ਟੁੱ-ਟ ਗਿਆ ਹੈ। ਉਥੇ ਹੀ ਆਉਣ ਵਾਲੇ ਦਿਨਾਂ ਵਿਚ ਬਰਸਾਤ ਦੀ ਕੋਈ ਸੰਭਾਵਨਾ ਨਹੀਂ ਤੇ ਲੋਕਾਂ ਨੂੰ ਭਾਰੀ ਗਰਮੀ ਮਹਿਸੂਸ ਹੋ ਸਕਦੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਫਸਲਾਂ ਨੂੰ ਲੈ ਕੇ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤ ਫਸਲਾਂ ਲਈ ਕਾਫ਼ੀ ਨੁਕਸਾਨ ਦਾਇਕ ਹੈ। ਕਿਉਂਕਿ ਪਿਛਲੀ ਵਾਰ ਹੋਈ ਬਰਸਾਤ ਕਾਰਨ ਬਹੁਤ ਸਾਰੀ ਕਣਕ ਦੀਆਂ ਫਸਲ ਨੂੰ ਨੁਕਸਾਨ ਹੋਇਆ ਹੈ।