ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਪੈਣ ਵਾਲੀ ਇਸ ਲੂ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਜਿਥੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਇਸ ਵਾਰ ਪੈਂਣ ਵਾਲੀ ਗਰਮੀ ਪਿਛਲੇ ਕਈ ਸਾਲਾਂ ਦਾ ਰਿਕਾਰਡ ਵੀ ਤੋੜ ਰਹੀ ਹੈ। ਇਸ ਹਫਤੇ ਮੌਸਮ ਵਿੱਚ ਜਿੱਥੇ ਬੱਚਿਆਂ ਦਾ ਸਕੂਲ ਆਉਣਾ ਜਾਣਾ ਵੀ ਮੁਹਾਲ ਹੋ ਗਿਆ ਹੈ ਉਥੇ ਹੀ ਕੰਮ ਕਰਨ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸ ਭਿਆਨਕ ਗਰਮੀ ਦੇ ਕਾਰਨ ਜਿੱਥੇ ਬਹੁਤ ਸਾਰੇ ਪੰਛੀਆਂ ਦੀ ਮੌਤ ਹੋ ਰਹੀ ਹੈ। ਉਥੇ ਹੀ ਪੰਜਾਬ ਅੰਦਰ ਕੱਟੇ ਗਏ ਧੜਾਧੜ ਰੁੱਖਾਂ ਦੇ ਕਾਰਨ ਗਰਮੀ ਦਾ ਕਹਿਰ ਵੀ ਦੇਖਿਆ ਜਾ ਰਿਹਾ ਹੈ। ਇਸ ਗਰਮੀ ਦਾ ਅਸਰ ਫਸਲ ਉਪਰ ਵੀ ਪੈ ਰਿਹਾ ਹੈ। ਤਾਪਮਾਨ ਵਿਚ ਲਗਾਤਾਰ ਵਾਧਾ ਹੋਣ ਦੇ ਚਲਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਬੀਮਾਰੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੇ ਬਾਰੇ ਵਿੱਚ ਇਹ ਵੱਡੀ ਖ਼ਬਰ ਜਾਰੀ ਕੀਤੀ ਗਈ ਹੈ ਜਿੱਥੇ ਆਉਣ ਵਾਲੇ ਅਗਲੇ ਪੰਜ ਦਿਨਾਂ ਵਿਚ ਇਸ ਤਰ੍ਹਾਂ ਦਾ ਮੌਸਮ ਰਹੇਗਾ। ਮੌਸਮ ਵਿਭਾਗ ਵੱਲੋਂ ਜਿੱਥੇ ਪੰਜਾਬ ਦੇ ਮੌਸਮ ਬਾਰੇ ਸਮੇਂ-ਸਮੇਂ ਤੇ ਜਾਣਕਾਰੀ ਜਾਰੀ ਕਰ ਦਿੱਤੀ ਜਾਂਦੀ ਹੈ ਉੱਥੇ ਹੀ ਹੁਣ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਮੌਸਮ ਵਿੱਚ ਤਬਦੀਲੀ ਦੇਖੀ ਜਾਵੇਗੀ।
ਵੀਰਵਾਰ ਨੂੰ ਜਿੱਥੇ ਫ਼ਿਰੋਜ਼ਪੁਰ ਸਭ ਤੋਂ ਗਰਮ ਰਹਿਣ ਵਾਲਾ ਸ਼ਹਿਰ ਹੈ ਜਿੱਥੇ ਤਾਪਮਾਨ ਵੱਧ ਤੋਂ ਵੱਧ 44.6 ਡਿਗਰੀ ਦਰਜ ਕੀਤਾ ਗਿਆ ਹੈ ਇਸੇ ਤਰਾਂ ਹੀ ਅਮ੍ਰਿਤਸਰ ,ਬਰਨਾਲਾ ,ਪਟਿਆਲਾ,ਲੁਧਿਆਣਾ, ਤੇ ਜਲੰਧਰ ਵਿਚ ਵੀ ਤਾਪਮਾਨ ਵਧੇਰੇਦਰਜ ਕੀਤਾ ਗਿਆ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਪੰਜ ਦਿਨਾਂ ਦੇ ਦੌਰਾਨ ਪੱਛਮੀ ਗੜਬੜੀ ਦਾ ਅਸਰ ਪੰਜਾਬ ਵਿੱਚ ਦੇਖਿਆ ਜਾਵੇਗਾ।
ਜਿਥੇ ਸ਼ੁੱਕਰਵਾਰ ਸ਼ਾਮ ਤੋਂ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾਂ ਜਾਰੀ ਕੀਤੀ ਗਈ ਹੈ। ਉੱਥੇ ਹੀ ਸ਼ਨੀਵਾਰ ਨੂੰ ਤੇਜ਼ ਹਵਾਵਾਂ ਦੇ ਕਾਰਨ ਤੂਫਾਨ ਵੀ ਆ ਸਕਦਾ ਹੈ। ਪੰਜਾਬ ਵਿੱਚ 24 ਮਈ ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਵਿੱਚ ਹਲਕੀ ਬਰਸਾਤ ਅਤੇ ਬੂੰਦਾਬਾਂਦੀ ਹੋਣ ਦੇ ਨਾਲ਼ ਤੇਜ਼ ਹਵਾਵਾਂ ਚੱਲਦੇ ਰਹਿਣ ਦੀ ਸੰਭਾਵਨਾ ਵੀ ਜਾਰੀ ਕੀਤੀ ਗਈ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਮੌਸਮ ਵਿਭਾਗ ਵਲੋਂ ਤੇਜ ਹਵਾਵਾਂ ਅਤੇ ਮੀਹ ਪੈਣ ਦੇ ਬਾਰੇ ਚ ਆਈ ਵੱਡੀ ਖਬਰ, ਅਗਲੇ 5 ਦਿਨਾਂ ਦੇ ਬਾਰੇ ਚ
ਤਾਜਾ ਖ਼ਬਰਾਂ
ਪੰਜਾਬ ਚ ਮੌਸਮ ਵਿਭਾਗ ਵਲੋਂ ਤੇਜ ਹਵਾਵਾਂ ਅਤੇ ਮੀਹ ਪੈਣ ਦੇ ਬਾਰੇ ਚ ਆਈ ਵੱਡੀ ਖਬਰ, ਅਗਲੇ 5 ਦਿਨਾਂ ਦੇ ਬਾਰੇ ਚ
Previous Postਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਵੱਡਾ ਹੁਕਮ, ਅਧਿਆਪਕਾਂ ਅਤੇ ਬੱਚਿਆਂ ਚ ਛਾਈ ਖੁਸ਼ੀ
Next Postਪੰਜਾਬ ਚ ਇਥੇ ਸਿਲੰਡਰ ਫਟਣ ਨਾਲ ਵਾਪਰੇ ਹਾਦਸੇ ਚ ਹੋਈ ਪਿਓ ਪੁੱਤ ਦੀ ਮੌਤ, ਤਾਜਾ ਵੱਡੀ ਖਬਰ