ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਮੌਸਮ ਵਿੱਚ ਹੁਣ ਕਾਫੀ ਬਦਲਾਅ ਹੋਣਾ ਸ਼ੁਰੂ ਹੋ ਚੁੱਕਿਆ ਹੈ। ਇਸ ਪਿੱਛੇ ਦਾ ਕਾਰਨ ਹੈ ਕਿ ਹੁਣ ਤਿੱਖੀ ਧੁੱਪ ਨਿਕਲਣ ਦੇ ਕਾਰਨ ਜਿੱਥੇ ਠੰਡ ਤੋਂ ਰਾਹਤ ਮਿਲੀ ਹੈ, ਉੱਥੇ ਹੀ ਹੁਣ ਹਲਕੀ ਹਲਕੀ ਗਰਮੀ ਦਾ ਵੀ ਅਹਿਸਾਸ ਹੋਣਾ ਸ਼ੁਰੂ ਹੋ ਚੁੱਕਿਆ ਹੈ। ਪਰ ਹਾਲੇ ਵੀ ਬਹੁਤ ਸਾਰੇ ਲੋਕ ਨੂੰ ਗਲੇ ਨਾਲ ਸੰਬੰਧਿਤ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ l ਇਸੇ ਵਿਚਾਲੇ ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੇ ਚਲਦੇ ਹੁਣ ਮੌਸਮ ਦੇ ਇੱਕ ਵਾਰ ਫਿਰ ਤੋਂ ਮਿਜਾਜ਼ ਬਦਲਣਗੇ। ਜਿਸ ਨਾਲ ਆਉਣ ਵਾਲੇ ਸਮੇਂ ਦੇ ਵਿੱਚ ਠੰਡ ਹੋਰ ਜਿਆਦਾ ਵਧ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ । ਮੌਸਮ ਵਿਭਾਗ ਅਨੁਸਾਰ 18 ਤੋਂ 21 ਫਰਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਇਨਾ ਹੀ ਨਹੀਂ ਸਗੋਂ ਕਈ ਥਾਵਾਂ ਤੇ ਤੇਜ਼ ਹਵਾਵਾਂ ਤੇ ਬੱਦਲ ਛਾਏ ਰਹਿਣ ਦੀ ਭਵਿੱਖਵਾਣੀ ਵੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ । ਮਿਲੀ ਜਾਣਕਾਰੀ ਮੁਤਾਬਕ 17 ਫਰਵਰੀ ਤੋਂ ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਮੌਸਮ ਬਦਲ ਜਾਵੇਗਾ। ਮੌਸਮ ਵਿਭਾਗ ਅਨੁਸਾਰ 18 ਫਰਵਰੀ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਵੇਗੀ, ਪਰ 19 ਤੋਂ 21 ਫਰਵਰੀ ਤੱਕ ਜ਼ਿਆਦਾਤਰ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ।
ਖਾਸ ਤੌਰ ‘ਤੇ 19 ਫਰਵਰੀ ਨੂੰ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ । ਹਾਲਾਂਕਿ 16 ਤੇ 17 ਫਰਵਰੀ ਨੂੰ ਮੌਸਮ ਸਾਫ ਰਹੇਗਾ ਤੇ ਤਾਪਮਾਨ ਵਧੇਗਾ। ਦੱਸ ਦੇਈਏ ਕਿ ਪਿਛਲੇ ਦਿਨੀਂ ਵੀ ਸਾਰੇ ਹਿੱਸਿਆਂ ਵਿੱਚ ਮੌਸਮ ਸਾਫ਼ ਰਿਹਾ ਤੇ ਦਿਨ ਦੇ ਤਾਪਮਾਨ ਵਿੱਚ ਵਾਧਾ ਹੋਇਆ ।
ਸੋ ਆਉਣ ਵਾਲੇ ਦਿਨਾਂ ਦੇ ਵਿੱਚ ਹੁਣ ਪੰਜਾਬੀਆਂ ਨੂੰ ਵਧਦੀ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਜਿਸ ਤਰੀਕੇ ਦੇ ਨਾਲ ਮੌਸਮ ਵਿਭਾਗ ਦੇ ਵੱਲੋਂ ਮੀਹ ਦੇ ਨਾਲ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ l ਉਸਦੇ ਚਲਦੇ ਇਹ ਤਸਵੀਰ ਸਾਫ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਠੰਡ ਵਧੇਗੀ।
Previous Postਮਸ਼ਹੂਰ ਦਿਗੱਜ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਘਰੋਂ ਆਈ ਵੱਡੀ ਮਾੜੀ ਖਬਰ, ਘਰੇ ਹੋਈ ਚੋਰੀ ਨੌਕਰ ਕੀਮਤੀ ਸਮਾਨ ਲੈ ਹੋਏ ਫਰਾਰ
Next Postਕੈਨੇਡਾ ਚ ਸ਼ਖਸ਼ ਨੇ ਕੀਤਾ ਦਿਲ ਦਹਿਲਾ ਦੇਣ ਵਾਲਾ ਕਾਰਾ , 3 ਬੱਚਿਆਂ ਅਤੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ