ਪੰਜਾਬ ਚ ਰਿਕਾਰਡ ਤੋੜੇਗੀ ਠੰਡ , ਇਹਨਾਂ ਜਿਲਿਆਂ ਚ ਮੀਂਹ ਨੂੰ ਲੈਕੇ ਜਾਰੀ ਹੋਇਆ ਅਲਰਟ

ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ ਅੰਦਰ ਠੰਡ ਵੀ ਲਗਾਤਾਰ ਵਧਣੀ ਸ਼ੁਰੂ ਹੋ ਚੁੱਕੀ ਹੈ। ਠੰਡ ਵਧਣ ਦੇ ਨਾਲ ਪੰਜਾਬੀਆਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਵੱਲੋਂ ਵੀ ਪੰਜਾਬ ਅੰਦਰ ਆਉਣ ਵਾਲੇ ਦਿਨਾਂ ਦੇ ਵਿੱਚ ਠੰਡ ਵਧਣ ਦੇ ਕਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੋਇਆ ਹੈ। ਇਸੇ ਵਿਚਾਲੇ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ ਕੀਤੀ ਗਈ ਹੈ ਕਿ ਹੁਣ ਪੰਜਾਬ ਅੰਦਰ ਆਉਣ ਵਾਲੇ ਦਿਨਾਂ ਵਿੱਚ ਠੰਡ ਸਾਰੇ ਰਿਕਾਰਡ ਤੋੜ ਦਵੇਗੀ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜਿਲਿਆਂ ਦੇ ਵਿੱਚ ਮੀਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ । ਜਿਸ ਕਾਰਨ ਲੋਕਾਂ ਨੂੰ ਕੰਬਣੀ ਛਿੜੀ ਪਈ ਹੈ । ਦੂਜੇ ਪਾਸੇ ਪਹਾੜੀ ਇਲਾਕਿਆਂ ਦੇ ਵਿੱਚ ਵੀ ਲਗਾਤਾਰ ਬਰਫਬਾਰੀ ਹੋ ਰਹੀ ਹੈ । ਜਿਸ ਕਾਰਨ ਮੈਦਾਨੀ ਇਲਾਕੇ ਵੀ ਕਾਫੀ ਠੰਡੇ ਹੋਏ ਪਏ ਹਨ। ਉੱਥੇ ਹੀ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਾਲ ਦੀ ਸ਼ੁਰੂਆਤ ਵਿੱਚ ਹੁਣ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲੇਗਾ । ਇਨਾ ਹੀ ਨਹੀਂ ਸਗੋਂ 4 ਜਨਵਰੀ ਨੂੰ ਇੱਕ ਨਵੀਂ ਪੱਛਮੀ ਗੜਬੜੀ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰੇਗੀ, ਜਿਸ ਕਾਰਨ ਤਿੰਨ ਦਿਨਾਂ ਤੱਕ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵੱਖ-ਵੱਖ ਥਾਵਾਂ ਤੇ ਪੈਣ ਵਾਲੇ ਇਸ ਮੀਂਹ ਦੇ ਕਾਰਨ ਪੰਜਾਬ ਦੇ ਅੰਦਰ ਕੜਾਕੇ ਦੀ ਠੰਡ ਪਵੇਗੀ , ਇਸ ਦੌਰਾਨ ਧੁੰਦ ਦੀ ਵੀ ਸੰਘਣੀ ਚਾਦਰ ਵਿਛੀ ਹੋਈ ਦਿਖਾਈ ਦੇਵੇਗੀ । ਨਤੀਜੇ ਵਜੋਂ ਬਹੁਤ ਸਾਰੇ ਲੋਕ ਖੱਜਲ ਖੁਆਰ ਨਜ਼ਰ ਆਉਣਗੇ , ਆਮ ਲੋਕਾਂ ਨੂੰ ਇਸ ਦੌਰਾਨ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ । ਮੌਸਮ ਵਿਭਾਗ ਦੇ ਵੱਲੋਂ ਪਹਿਲਾਂ ਹੀ ਬਚਿਆ ਤੇ ਬਜ਼ੁਰਗਾਂ ਨੂੰ ਇਸ ਠੰਡ ਤੋਂ ਬਚਣ ਦੇ ਲਈ ਸਾਵਧਾਨੀਆਂ ਵਰਤਣ ਦੀ ਜਰੂਰਤ ਆਖੀ ਗਈ ਹੈ । ਪਰ ਜਿਸ ਤਰੀਕੇ ਦੇ ਨਾਲ ਮੌਸਮ ਵਿਭਾਗ ਦੇ ਵੱਲੋਂ ਹੁਣ ਪੰਜਾਬ ਦੇ ਮੌਸਮ ਦੇ ਵਿੱਚ ਬਦਲਾਅ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ , ਉਸ ਦੇ ਚਲਦੇ ਹੁਣ ਪੰਜਾਬੀ ਵੀ ਖਾਸੇ ਪਰੇਸ਼ਾਨ ਦਿਖਾਈ ਦੇ ਰਹੇ ਹਨ।