ਆਈ ਤਾਜਾ ਵੱਡੀ ਖਬਰ
ਜਿੱਥੇ ਅੱਜ ਪੂਰੇ ਦੇਸ਼ ਭਰ ਦੇ ਵਿੱਚ ਰੱਖੜੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਭੈਣਾਂ ਆਪਣੇ ਭਰਾਵਾਂ ਦੇ ਗੁੱਟਾਂ ਦੇ ਉੱਪਰ ਰੱਖੜੀਆਂ ਸਜਾਉਂਦੀਆਂ ਪਈਆਂ ਹਨ। ਉੱਥੇ ਹੀ ਪੰਜਾਬ ਦੇ ਵਿੱਚ ਰੱਖੜੀ ਵਾਲੇ ਦਿਨ ਇੱਕ ਅਜਿਹਾ ਹਾਦਸਾ ਵਾਪਰ ਗਿਆ, ਜਿਸ ਕਾਰਨ ਸਵਾਰੀਆਂ ਦੇ ਨਾਲ ਭਰੀ ਬੱਸ ਪਲਟਣ ਦੇ ਕਾਰਨ ਚੀਕ ਚਿਹਾੜਾ ਪੈ ਗਿਆ ਤੇ ਮੌਕੇ ਦੇ ਉੱਪਰ ਹੜਕਪ ਦਾ ਮਾਹੌਲ ਬਣ ਗਿਆ। ਮਾਮਲਾ ਟਾਂਡਾ ਉੜਮੁੜ ਦਾ ਹੈ, ਜਿੱਥੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਪਿੰਡ ਪਵੇਂ ਝਿੰਗੜਾਂ ਨੇੜੇ ਇਕ ਵੱਡਾ ਹਾਦਸਾ ਵਾਪਰ ਗਿਆ l ਇੱਥੇ ਨਿੱਜੀ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਬੱਸ ਵਿੱਚ ਵੱਡੀ ਗਿਣਤੀ ‘ਚ ਸਵਾਰੀਆਂ ਸਵਾਰ ਸਨ l
ਇਹ ਬੱਸ ਪਠਾਨਕੋਟ ਤੋਂ ਜਲੰਧਰ ਆ ਰਹੀ ਸੀ। ਇਹ ਭਿਆਨਕ ਹਾਦਸੇ ਨਾਲ ਸਾਰੇ ਪਾਸੇ ਚੀਕ-ਚਿਹਾੜਾ ਮੱਚ ਗਿਆ। ਬੱਸ ਵਿਚ ਸਵਾਰ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਤੇ ਮੌਕੇ ਉਤੇ ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਦਸੂਹਾ ਤੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਜਾ ਰਿਹਾ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੰਜਾਬ ਭਰ ਦੇ ਵਿੱਚ ਨਮੋਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ, ਕਿਉਂਕਿ ਜਿੱਥੇ ਤਿਉਹਾਰ ਦਾ ਅੱਜ ਦਿਨ ਹੈ ਤੇ ਲੋਕ ਖੁਸ਼ੀਆਂ ਮਨਾ ਰਹੇ ਹਨ, ਪਰ ਦੂਜੇ ਪਾਸੇ ਅਜਿਹੀ ਘਟਨਾ ਨੇ ਸਭ ਨੂੰ ਹੀ ਝੰਜੋੜ ਕੇ ਰੱਖ ਦਿੱਤਾ ਹੈ। ਉੱਥੇ ਹੀ ਇਸ ਦਰਦਨਾਕ ਹਾਦਸੇ ਦੀ ਸੂਚਨਾ ਮਿਲਦਿਆਂ ਸਾਰ ਹੀ ਪੁਲਿਸ ਕਰਮਚਾਰੀ ਵੀ ਮੌਕੇ ਤੇ ਪਹੁੰਚੇ ਜਿਨਾਂ ਵੱਲੋਂ ਮਾਮਲਾ ਦਰਜ ਕੀਤਾ ਗਿਆ ਤੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਦਸੂਹਾ ਅਤੇ ਟਾਂਡਾ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਚੁੱਕੇ ਬਚਾਅ ਕਾਰਜ ਸ਼ੁਰੂ ਕੀਤੇ l ਸਵਾਰੀਆਂ ਨੂੰ ਟਾਂਡਾ ਅਤੇ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਉਥੇ ਹੀ ਦੂਜੇ ਪਾਸੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਵੀ ਬਚਾਅ ਕਾਰਜਾਂ ਵਿੱਚ ਜੁੱਟ ਗਈਆਂ ਹਨ। ਹਾਦਸੇ ਦੇ ਕਾਰਨਾਂ ਦਾ ਪੁਲਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਪਾਸੇ ਤਾਂ ਅੱਜ ਦੇਸ਼ ਭਰ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ ਲੀਡਰਾਂ ਦੇ ਵੱਲੋਂ ਕਲਾਕਾਰਾਂ ਦੇ ਵੱਲੋਂ ਤੇ ਵੱਖ-ਵੱਖ ਹਸਤੀਆਂ ਦੇ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਸੋਸ਼ਲ ਮੀਡੀਆ ਦੇ ਉੱਪਰ ਆਪਣੇ ਭੈਣ ਭਰਾਵਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਰੱਖੜੀ ਦੇ ਤਿਉਹਾਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸੇ ਵਿਚਾਲੇ ਵਾਪਰੇ ਇਸ ਦਰਦਨਾਕ ਹਾਦਸੇ ਦੇ ਕਾਰਨ ਲੋਕ ਸਹਿਮ ਦੇ ਵਿੱਚ ਹਨ।
Home ਤਾਜਾ ਖ਼ਬਰਾਂ ਪੰਜਾਬ ਚ ਰੱਖੜੀ ਵਾਲੇ ਦਿਨ ਵਾਪਰਿਆ ਵੱਡਾ ਹਾਦਸਾ , ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ ਮਚਿਆ ਚੀਕ ਚਿਹਾੜਾ
ਤਾਜਾ ਖ਼ਬਰਾਂਪੰਜਾਬ
ਪੰਜਾਬ ਚ ਰੱਖੜੀ ਵਾਲੇ ਦਿਨ ਵਾਪਰਿਆ ਵੱਡਾ ਹਾਦਸਾ , ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ ਮਚਿਆ ਚੀਕ ਚਿਹਾੜਾ
Previous Postਇੱਕ ਹੋਰ ਪੰਜਾਬ ਦੇ ਜਿਲ੍ਹੇ ਚ ਹੋਇਆ ਛੁੱਟੀ ਦਾ ਐਲਾਨ – ਸਕੂਲ ਅਤੇ ਦਫਤਰ ਰਹਿਣਗੇ ਬੰਦ
Next Postਲੰਗਰ ਚ ਵਾਪਰਿਆ ਦਰਦਨਾਕ ਹਾਦਸਾ - ਗਰਮ ਸਬਜ਼ੀ ਚ ਡਿੱਗੀਆਂ 2 ਬੱਚੀਆਂ, 1 ਦੀ ਹੋਈ ਮੌਤ