ਪੰਜਾਬ ਚ ਲਗੇ ਕਰਫਿਊ ਦੇ ਦੌਰਾਨ ਹੁਣ ਇਥੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਠੱਲ ਪਾਉਣ ਲਈ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਪੰਜਾਬ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸੂਬੇ ਅੰਦਰ ਜਿੱਥੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 31 ਮਈ ਤੱਕ ਲਈ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ ਉਥੇ ਹੀ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਦੀ ਸਥਿਤੀ ਨੂੰ ਕਾਬੂ ਕਰਨ ਲਈ ਆਪਣੇ ਅਨੁਸਾਰ ਆਦੇਸ਼ ਲਾਗੂ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਉੱਥੇ ਹੀ ਸੂਬੇ ਅੰਦਰ ਕੀਤੀ ਗਈ ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਤਾਂ ਜੋ ਅਜਿਹੇ ਅਪਰਾਧੀਆਂ ਨੂੰ ਕਰੋਨਾ ਕੇਸਾਂ ਵਿੱਚ ਇਜ਼ਾਫਾ ਕਰਨ ਤੋਂ ਰੋਕਿਆ ਜਾ ਸਕੇ। ਪੰਜਾਬ ਚ ਲੱਗੇ ਕਰਫਿਊ ਦੇ ਹੁਣ ਇੱਥੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਉਨ੍ਹਾਂ ਨੂੰ ਠੱਲ ਪਾਉਣ ਲਈ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ ਉਥੇ ਹੀ ਪ੍ਰਸ਼ਾਸਨ ਵੱਲੋਂ ਵੀ ਇਸ ਦੀ ਉਲੰ ਝਣਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਕੇ ਹਵਾਲਾਤ ਵਿਚ ਰੱਖਿਆ ਜਾ ਰਿਹਾ ਹੈ। ਤਰਨਤਾਰਨ ਸ਼ਹਿਰ ਦੇ ਮੁੱਖ ਮਾਰਗ ਤੋਂ ਝੁਬਾਲ ਜਾਣ ਦੇ ਰਸਤੇ ਉੱਪਰ ਥਾਣਾ ਸਿਟੀ ਦੇ ਮੁਖੀ ਅਤੇ ਪੁਲਸ ਪਾਰਟੀ ਵੱਲੋਂ ਲਾਗੂ ਕੀਤੇ ਗਏ ਕਰਫਿਊ ਦੇ ਦੌਰਾਨ ਨਾਕੇਬੰਦੀ ਕੀਤੀ ਗਈ ਸੀ।

ਜੋ ਰਾਜ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ ਸਨ। ਅਜਿਹੇ ਬਹੁਤ ਸਾਰੇ ਅਪਰਾਧੀਆਂ ਦੇ ਮਾਸਕ ਨਾ ਪੌਣ ਕਾਰਨ ਚਲਾਨ ਕੱਟੇ ਗਏ । ਸ਼ਾਮ ਹੁੰਦੇ ਹੀ ਬਹੁਤ ਸਾਰੇ ਅਜਿਹੇ ਅਪਰਾਧੀ ਹੁੰਦੇ ਹਨ ਜੋ ਸੜਕਾਂ ਤੇ ਘੁੰਮਦੇ ਹਨ । ਤਰਨਤਾਰਨ ਦੀ ਪੁਲਸ ਪਾਰਟੀ ਵੱਲੋਂ ਕਈ ਜਗ੍ਹਾ ਉਪਰ ਨਾਕੇਬੰਦੀ ਕਰਕੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਗ੍ਰਿਫਤਾਰੀਆਂ ਕੀਤੀਆਂ ਹਨ।

ਨਾਕੇ ਤੇ ਦੌਰਾਨ ਸ਼ਾਮ ਨੂੰ ਘੁੰਮਣ ਵਾਲੇ ਲੋਕਾਂ ਦੇ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ ਜੋ ਬਿਨਾਂ ਮਾਸਕ ਤੋਂ ਹੀ ਆਪਣੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਜਦੋਂ ਪੁਲਿਸ ਵੱਲੋਂ ਅਜਿਹੇ ਲੋਕਾਂ ਕੋਲੋਂ ਬਾਹਰ ਘੁੰਮਣ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਕੋਈ ਵੀ ਠੋਸ ਜਵਾਬ ਪੁਲਿਸ ਨੂੰ ਨਾ ਦੇ ਸਕੇ।