ਪੰਜਾਬ ਚ ਵਜਿਆ ਖਤਰੇ ਦਾ ਘੁੱਗੂ, ਕਰੋਨਾ ਦੇ ਏਨੇ ਮਰੀਜ ਆਏ ਸਾਹਮਣੇ- ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕਰੋਨਾ ਮਹਾਂਮਾਰੀ ਆਪਣੀ ਰਫ਼ਤਾਰ ਫੜਦੀ ਹੋਈ ਨਜ਼ਰ ਆ ਰਹੀ ਹੈ । ਹਰ ਰੋਜ਼ ਕਰੋਨਾ ਦੇ ਮਾਮਲੇ ਪੰਜਾਬ ਵਿੱਚ ਵਧ ਰਹੇ ਹਨ ਉਸਦੇ ਚਲਦੇ ਹੁਣ ਪੰਜਾਬੀ ਖਾਸੇ ਚਿੰਤਾ ਵਿੱਚ ਨਜ਼ਰ ਆ ਰਹੀ ਹਨ । ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਦੋ ਦਿਨਾਂ ਵਿੱਚ ਕਰੋਨਾ ਦੇ 159 ਮਾਮਲੇ ਸਾਹਮਣੇ ਆਏ ਹਨ । ਜਿਸ ਕਾਰਨ ਹੁਣ ਪੰਜਾਬ ਵਿੱਚ ਕਰੋਨਾ ਦੀ ਚੌਥੀ ਲਹਿਰ ਆਉਣ ਦਾ ਖ਼ਤਰਾ ਵਧ ਗਿਆ ਹੈ। ਇਨ੍ਹਾਂ ਮਰੀਜ਼ਾਂ ਵਿੱਚੋਂ ਇਕ ਮਰੀਜ਼ ਬਠਿੰਡਾ ਦਾ ਹੈ, ਜਿਸ ਦੀ ਗੰਭੀਰ ਹਾਲਤ ਵੇਖਦੇ ਹੋਏ ਆਈਸੀਯੂ ਵਿੱਚ ਰੱਖਿਆ ਗਿਆ ਹੈ । ਇੰਨਾ ਹੀ ਨਹੀਂ ਸਗੋਂ ਇਨ੍ਹਾਂ ਵਿਚ ਛੇ ਮਰੀਜ਼ਾਂ ਨੂੰ ਆਕਸੀਜਨ ਸਪੋਰਟ ਉੱਪਰ ਰੱਖਿਆ ਗਿਆ ਹੈ ।

ਸਭ ਤੋਂ ਵੱਧ ਮਰੀਜ਼ ਪਟਿਆਲਾ ਵਿੱਚ ਪਾਏ ਗਏ ਹਨ । ਜਿੱਥੇ ਦੀ ਯੂਨੀਵਰਸਿਟੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚ ਕਰੋਨਾ ਦਾ ਬੰਬ ਫਟਿਆ ਹੈ । ਇਸ ਯੂਨੀਵਰਸਿਟੀ ਦੇ ਵਿਚ ਪਿਛਲੇ ਦੋ ਦਿਨਾਂ ਦੌਰਾਨ ਕੋਰੋਨਾ ਦੇ 112 ਨਵੇਂ ਮਾਮਲੇ ਸਾਹਮਣੇ ਆਏ । ਜਿਸ ਤਰ੍ਹਾਂ ਪੰਜਾਬ ਵਿੱਚ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ ਪੰਜਾਬ ਸਰਕਾਰ ਦੀ ਚਿੰਤਾ ਵਿਚ ਹੈ , ਹਾਲਾਂਕਿ ਸਰਕਾਰ ਦੇ ਵੱਲੋਂ ਪਾਬੰਦੀਆਂ ਲਗਾਉਣ ਦਾ ਐਲਾਨ ਨਹੀਂ ਕੀਤਾ ਗਿਆ ਪਰ ਸਰਕਾਰ ਦੇ ਵੱਲੋਂ ਇਹੀ ਕਿਹਾ ਜਾ ਰਿਹਾ ਹੈ ਕਿ ਲੋਕ ਇਸ ਮਹਾਂਮਾਰੀ ਤੋਂ ਬਚਣ ਦਿਲੀ ਖ਼ੁਦ ਆਪਣਾ ਬਚਾਅ ਕਰਨ ।

ਜ਼ਿਕਰਯੋਗ ਹੈ ਕਿ ਪੰਜਾਬ ‘ਚ 1 ਅਪ੍ਰੈਲ ਤੋਂ 5 ਮਈ ਤੱਕ 35 ਦਿਨਾਂ ਵਿੱਚ ਕੋਰੋਨਾ ਦੇ 746 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 551 ਠੀਕ ਹੋ ਗਏ ਹਨ ।

ਜਿਸ ਤਰ੍ਹਾਂ ਹੁਣ ਮੁੜ ਤੋਂ ਪੰਜਾਬ ਵਿੱਚ ਕੋਰੋਨਾ ਨੇ ਆਪਣੀ ਰਫ਼ਤਾਰ ਤੇਜ਼ ਕੀਤੀ ਹੈ ਉਸਦੇ ਚਾਹੁੰਦੇ ਹੁਣ ਲੋਕਾਂ ਵਿੱਚ ਡਰ ਵਧ ਰਿਹਾ ਹੈ ਕਿ ਮੁੜ ਤੋਂ ਉਹੀ ਹਾਲਾਤ ਨਾ ਬਣ ਜਾਣ ਜੋ ਕਰੋ ਕਰੋਨਾ ਦੀ ਸ਼ੁਰੂਆਤੀ ਦੌਰ ਵਿੱਚ ਹੋਇਆ ਸੀ । ਜਿਸ ਤਰ੍ਹਾਂ ਕਰੋਨਾ ਦੇ ਮਾਮਲੇ ਵਧ ਰਹੇ ਹਨ ਉਸਦੇ ਚਾਹੁੰਦੇ ਹੁਣ ਸਾਨੂੰ ਸਾਰਿਆਂ ਨੂੰ ਸਾਵਧਾਨ ਤੇ ਸੁਚੇਤ ਹੋਣ ਦੀ ਜ਼ਰੂਰਤ ਹੈ ।