ਪੰਜਾਬ ਚ ਵਾਪਰਿਆ ਇਹ ਭਾਣਾ ਸੁਣ ਸਾਰੇ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਦੇਸ਼ ਅੰਦਰ ਅਜੇ ਤੱਕ ਕਰੋਨਾ ਦੀ ਅਗਲੀ ਲਹਿਰ ਦੀ ਮਚਾਈ ਹੋਈ ਹਾਹਾਕਾਰ ਘਟ ਨਹੀ ਹੋਈ ਹੈ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੇ ਬਹੁਤ ਸਾਰੇ ਅਜਿਹੇ ਹਾਦਸੇ ਹੁੰਦੇ ਹਨ ਜੋ ਲੋਕਾਂ ਦੇ ਮਨਾਂ ਉਪਰ ਅਸਰ ਪਾਉਂਦੇ ਹਨ। ਜਿਸ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਹੁੰਦਾ ਹੈ। ਵਾਪਰਨ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜਦੋਂ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਧਾਰਮਿਕ ਸਥਾਨਾਂ ਨਾਲ ਜੁੜੀਆਂ ਹੁੰਦੀਆਂ ਹਨ।

ਹੁਣ ਇੱਥੇ ਕਹਿਰ ਵਾਪਰਿਆ ਹੈ ਜਿਸ ਕਾਰਨ ਸਾਰੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਨਜ਼ਦੀਕ ਪਿੰਡ ਥੂਹਾਂ ਤੋਂ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਵਿੱਚ ਵਾਪਰੀ ਇਸ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਅਗਨ ਭੇਟ ਹੋ ਗਏ ਹਨ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮੇਵਾ ਸਿੰਘ ਧੁੱਗਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਤੜਕੇ ਕਰੀਬ 2:30 ਵਜੇ ਦੇ ਦੌਰਾਨ ਵਾਪਰਿਆ ਹੈ। ਉਥੇ ਹੀ ਪਿੰਡ ਦੇ ਇਕ ਹੋਰ ਨਿਵਾਸੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਏ ਸੀ ਦੀ ਸਪਲਾਈ ਦੌਰਾਨ ਹੋਏ ਸ਼ਾਰਟ ਸਰਕਟ ਕਾਰਨ ਵਾਪਰਿਆ ਲੱਗਦਾ ਹੈ।

ਕਿਉਂਕਿ ਉਸ ਸਮੇਂ ਏ ਸੀ ਦੀਆਂ ਪਾਈਪਾਂ ਵਿੱਚੋਂ ਧੂੰਆਂ ਨਿਕਲ ਰਿਹਾ ਸੀ, ਤੇ ਕਮਰੇ ਦੇ ਅੰਦਰ ਸ਼ੀਸ਼ੇ ਅਤੇ ਟਾਇਲਾਂ ਦੇ ਟੁੱਟਣ ਦੀਆਂ ਆਵਾਜ਼ਾਂ ਆ ਰਹੀਆਂ ਸਨ। ਜਿਸ ਕਾਰਨ ਤੁਰੰਤ ਪਿੰਡ ਦੇ ਲੋਕਾਂ ਵੱਲੋਂ ਇਕੱਠੇ ਹੋ ਕੇ ਗੇਟ ਖੋਲ੍ਹ ਕੇ ਵੇਖਿਆ ਤਾਂ ਹਾਲ ਵਿਚ ਧੂੰਆਂ ਹੀ ਧੂੰਆਂ ਹੋਇਆ ਸੀ। ਇਸ ਘਟਨਾ ਨੂੰ ਦੇਖ਼ਦੇ ਹੀ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਮਦਦ ਲਈ ਬੁਲਾਇਆ ਗਿਆ ਜਿਨ੍ਹਾਂ ਵੱਲੋਂ ਆ ਕੇ ਅੱਗ ਤੇ ਕਾਬੂ ਪਾਇਆ ਗਿਆ। ਇਸ ਘਟਨਾ ਵਿਚ 3 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋ ਗਏ।

ਇਸ ਘਟਨਾ ਬਾਰੇ ਬੀਬੀ ਜਗੀਰ ਕੌਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ ਹੈ ਕਿ ਨਿਗਰਾਨੀ ਹੇਠ ਹੀ ਪੱਖਾਂ ਜਾਂ ਏ ਸੀ ਚਲਾਇਆ ਜਾਵੇ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀਡੀ ਪਲਵਿੰਦਰ ਸਿੰਘ ਚੀਮਾ ਅਤੇ ਹੋਰ ਪੁਲਸ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।