ਪੰਜਾਬ ਚ ਵਾਪਰਿਆ ਕਹਿਰ, ਇਕੋ ਪਰਿਵਾਰ ਦੇ 2 ਬੱਚਿਆਂ ਸਮੇਤ 4 ਜੀਆਂ ਦੀ ਹੋਈ ਦਰਦਨਾਕ ਹਾਦਸੇ ਚ ਮੌਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਪੰਜਾਬ ਸਰਕਾਰ ਵੱਲੋਂ ਸੀਸੀਟੀਵੀ ਕੈਮਰੇ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਇਨ੍ਹਾਂ ਸੜਕ ਹਾਦਸਿਆਂ ਪ੍ਰਤੀ ਨਜ਼ਰ ਰੱਖੀ ਜਾ ਸਕੇ। ਉਥੇ ਹੀ ਪੰਜਾਬ ਅੰਦਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਉੱਥੇ ਹੀ ਕਈ ਪਰੀਵਾਰ ਵੀ ਹਮੇਸ਼ਾ ਲਈ ਖਤਮ ਹੋ ਜਾਂਦੇ ਹਨ।

ਹੁਣ ਪੰਜਾਬ ਵਿਚ ਕਹਿਰ ਵਾਪਰਿਆ ਹੈ ਜਿੱਥੇ ਇਕੋ ਪਰਿਵਾਰ ਦੇ 2 ਬੱਚਿਆਂ ਸਮੇਤ 4 ਜੀਆਂ ਦੀ ਹੋਈ ਦਰਦਨਾਕ ਹਾਦਸੇ ਚ ਮੌਤ, ਜਿਸ ਬਾਰੇ ਹੁਣ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਇਹ ਚਾਰੋ ਜਾਣੇ ਹੀ ਕਪੂਰਥਲਾ ਤੋਂ ਫਤਿਆਬਾਦ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਜਾ ਰਹੇ ਸਨ ਉਸੇ ਸਮੇਂ ਹੀ ਰਸਤੇ ਵਿਚ ਜਾਂਦੇ ਹੋਏ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਇਕ ਟਰੱਕ ਨਾਲ ਹੋ ਗਈ।

ਮੋਟਰਸਾਈਕਲ ਅਤੇ ਟਰੱਕ ਦੇ ਦਰਮਿਆਨ ਹੋਈ ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਕਾਰਨ ਚਾਰ ਲੋਕਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਮ੍ਰਿਤਕਾ ਵਿਚ ਜਿੱਥੇ ਦੋ ਬੱਚੇ ਵੀ ਸ਼ਾਮਲ ਹਨ। ਉੱਥੇ ਹੀ ਇਕ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਇਸ ਸਮੇਂ ਜੇਰੇ ਇਲਾਜ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਉਥੇ ਹੀ ਮ੍ਰਿਤਕ ਵਿਅਕਤੀ, ਇਕ ਔਰਤ ਅਤੇ ਦੋ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਸ ਸਾਰੇ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਾਪਰੇ ਇਸ ਭਿਆਨਕ ਸੜਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।