ਪੰਜਾਬ ਚ ਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਮੌਤ , ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਐਕਸੀਡੈਂਟ ਇਕ ਅਜਿਹਾ ਸ਼ਬਦ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਕਿਉਂਕਿ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਦੇਸ਼-ਦੁਨੀਆ ਦੇ ਅੰਦਰ ਜਿੱਥੇ ਸੜਕੀ ਆਵਾਜਾਈ ਪਹਿਲਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਵਧ ਗਈ ਹੈ। ਉਥੇ ਹੀ ਤੇਜ਼ ਰਫ਼ਤਾਰ ਜ਼ਿੰਦਗੀ ਦੇ ਵਿੱਚ ਹਰ ਇਨਸਾਨ ਵੱਲੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕੀਤੀ ਜਾਦੀ ਹੈ। ਅਜਿਹੀਆਂ ਇਨਸਾਨੀ ਗ਼ਲਤੀਆਂ ਦੇ ਕਾਰਨ ਕਈ ਵਾਰੀ ਵੱਡੇ ਹਾਦਸੇ ਵਾਪਰਦੇ ਹਨ ਇਸਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ।

ਪੰਜਾਬ ਵਿਚ ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਇਕ ਹੀ ਪਰਿਵਾਰ ਦੇ ਜੀਆਂ ਦੀ ਹੋਈ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਤੇ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ ਹੈ । ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੁਸ਼ਿਆਰਪੁਰ ਅਧੀਨ ਆਉਣ ਵਾਲੇ ਟਾਂਡਾ ਦੇ ਨਜ਼ਦੀਕ ਪਿੰਡ ਜੌੜਾ ਦਾ ਇਕ ਪਰਿਵਾਰ ਐਕਟਿਵਾ ਉਪਰ ਸਵਾਰ ਹੋ ਕੇ ਸ਼ਕਰਪੁਰ ਪਿੰਡ ਨੂੰ ਜਾ ਰਿਹਾ ਸੀ।

ਐਕਟਿਵਾ ਸਵਾਰ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਦੇ ਨਾਲ ਆਪਣੇ ਸਹੁਰੇ ਪਿੰਡ ਜਾ ਰਿਹਾ ਸੀ। ਉਥੇ ਹੀ ਰਸਤੇ ਵਿੱਚ ਇਸ ਪਰਿਵਾਰ ਦੀ ਐਕਟੀਵਾ ਨੂੰ ਤੇਜ਼ ਰਫਤਾਰ ਇਨਡੈਵਰ ਗੱਡੀ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਐਕਟਿਵਾ ਸਵਾਰ ਬਹੁਤ ਦੂਰ ਟੋਇਆਂ ਵਿੱਚ ਜਾ ਕੇ ਡਿੱਗੇ। ਇਸ ਹਾਦਸੇ ਵਿਚ ਐਕਟਿਵਾ ਚਾਲਕ ਨੌਜਵਾਨ ਅਤੇ ਉਸਦੇ ਦੋ ਬੱਚਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦੀ ਪਤਨੀ ਅਤੇ ਪੰਜ ਸਾਲਾਂ ਦੇ ਪੁੱਤਰ ਨੂੰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ ਹੈ।

ਜਿੱਥੇ ਉਸ ਦੇ ਪੰਜ ਸਾਲਾ ਪੁੱਤਰ ਦੀ ਇਸ ਹਾਦਸੇ ਵਿਚ ਇੱਕ ਲੱਤ ਵੀ ਕੱਟੀ ਗਈ ਹੈ। ਮ੍ਰਿਤਕਾਂ ਦੇ ਵਿਚ 35 ਸਾਲਾ ਐਕਟਿਵਾ ਸਵਾਰ ਨੌਜਵਾਨ ਅਤੇ ਉਸ ਦੀ ਚਾਰ ਸਾਲਾ ਦੀ ਪੁੱਤਰੀ ਅਤੇ ਇਕ ਦੋ ਸਾਲਾ ਦਾ ਪੁੱਤਰ ਸ਼ਾਮਲ ਹਨ। ਇਸ ਹਾਦਸੇ ਤੋਂ ਬਾਅਦ ਪਿੰਡ ਪਚਰੰਗਾ ਬਜ਼ਾਰ ਦੇ ਦੁਕਾਨਦਾਰਾਂ ਵੱਲੋਂ ਹਾਦਸੇ ਵਾਲੀ ਜਗ੍ਹਾ ਉਪਰ ਪਹੁੰਚ ਕੇ ਜ਼ਖਮੀਆਂ ਨੂੰ ਉਥੋਂ ਬਾਹਰ ਕੱਢਿਆ ਗਿਆ ਅਤੇ ਨਜ਼ਦੀਕ ਦੇ ਇੱਕ ਢਾਬੇ ਉਪਰ ਲਿਜਾਇਆ ਗਿਆ ਸੀ ਜਿਥੋਂ ਫਿਰ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।