ਪੰਜਾਬ ਚ ਵਾਪਰਿਆ ਕਹਿਰ ਇਥੇ 9 ਮਹੀਨਿਆਂ ਦੇ ਬੱਚੇ ਨੂੰ ਮਿਲੀ ਇਸ ਤਰਾਂ ਮੌਤ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਹਰ ਘਰ ਦੇ ਵਿੱਚ ਉਸ ਘਰ ਦੀ ਰੌਣਕ ਬੱਚੇ ਹੁੰਦੇ ਹਨ। ਜਿਨ੍ਹਾਂ ਦੀ ਚਹਿਲ ਪਹਿਲ ਨਾਲ ਘਰ ਦਾ ਮਾਹੌਲ ਖੁਸ਼ਨੁਮਾ ਬਣਿਆ ਰਹਿੰਦਾ ਹੈ। ਅੱਜ ਇੱਥੇ ਦੁਨੀਆਂ ਵਿੱਚ ਕੋਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਆਖ ਰਹੇ ਹਨ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ,ਬੀਮਾਰੀਆਂ ਅਤੇ ਹੋਰ ਕਈ ਤਰ੍ਹਾਂ ਦੇ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਜਾ ਰਹੀ ਹੈ। ਜਦੋਂ ਅਜਿਹੇ ਹਾਦਸੇ ਬੱਚਿਆਂ ਨਾਲ ਵਾਪਰਨ ਦੀ ਖਬਰ ਸਾਹਮਣੇ ਆਉਂਦੀ ਹੈ ਤਾਂ ਸਾਰੇ ਮਾਪਿਆਂ ਦੇ ਮਨ ਅੰਦਰ ਆਪਣੇ ਬੱਚਿਆਂ ਨੂੰ ਲੈ ਕੇ ਚਿੰਤਾ ਵਧ ਜਾਂਦੀ ਹੈ।

ਦੇਸ਼ ਅੰਦਰ ਜਿੱਥੇ ਬਹੁਤ ਸਾਰੇ ਮਾਸੂਮ ਬੱਚਿਆਂ ਦੀ ਮੌਤ ਬੋਰਵੈਲ ਵਿੱਚ ਡਿੱਗਣ ਕਾਰਨ ਹੋਈ ਹੈ ਉਥੇ ਹੀ ਵਾਪਰਨ ਵਾਲੇ ਹੋਰ ਵੀ ਕਈ ਤਰ੍ਹਾਂ ਦੇ ਹਾਦਸਿਆਂ ਵਿਚ ਬੱਚਿਆਂ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ। ਆਏ ਦਿਨ ਹੀ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਨੌਂ ਮਹੀਨੇ ਦੇ ਬੱਚੇ ਦੀ ਹੋਈ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਰੀਦਕੋਟ ਜਿਲ੍ਹੇ ਦੇ ਅਧੀਨ ਆਉਂਦੇ ਕਸਬਾ ਸਾਦਿਕ ਤੋਂ ਸਾਹਮਣੇ ਆਈ ਹੈ ਜਿੱਥੇ ਸੜਕ ਤੇ ਦਾਣਾ ਮੰਡੀ ਸਾਹਮਣੇ ਬਣੀਆਂ ਹੋਈਆਂ ਝੁੱਗੀਆਂ ਦੇ ਇਕ ਗਰੀਬ ਪਰਿਵਾਰ ਦਾ ਬੱਚਾ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚਾ ਝੁੱਗੀ ਦੇ ਸਾਹਮਣੇ ਖੇਡ ਰਿਹਾ ਸੀ ਤੇ ਉੱਥੇ ਹੀ ਗੰਦੇ ਪਾਣੀ ਦੇ ਨਿਕਾਸ ਲਈ ਇੱਕ ਡੂੰਘਾ ਟੋਆ ਪੁੱਟਿਆ ਹੋਇਆ ਸੀ। ਉਥੇ ਹੀ ਨੌਂ ਮਹੀਨੇ ਦਾ ਬੱਚਾ ਉਥੇ ਖੇਡ ਰਿਹਾ ਸੀ, ਜੋ ਉਸ ਵਿੱਚ ਡਿੱਗ ਗਿਆ। ਬੱਚੇ ਦੇ ਉਸ ਗੰਦੇ ਪਾਣੀ ਦੇ ਟੋਏ ਵਿੱਚ ਡਿੱਗਣ ਦਾ ਉਸ ਸਮੇਂ ਪਤਾ ਲੱਗਾ ਜਦੋਂ ਪਰਵਾਰਕ ਮੈਂਬਰਾਂ ਵੱਲੋਂ ਕਾਫੀ ਸਮਾਂ ਬੱਚੇ ਦੀ ਭਾਲ ਕਰਨ ਤੇ ਬੱਚਾ ਨਾ ਪ੍ਰਾਪਤ ਹੋਇਆ ਤਾਂ ਪਰਿਵਾਰ ਵੱਲੋਂ ਟੋਇਆ ਵੇਖਿਆ ਗਿਆ ਜਿਥੋਂ ਉਨ੍ਹਾਂ ਦਾ ਨੌਂ ਮਹੀਨੇ ਦਾ ਬੱਚਾ ਪ੍ਰਾਪਤ ਹੋਇਆ ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਹਸਪਤਾਲ ਪਹੁੰਚਣ ਤੇ ਡਾਕਟਰਾਂ ਵੱਲੋਂ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਬੱਚੇ ਦੀ ਪਹਿਚਾਣ ਝੁੱਗੀਆਂ ਵਿੱਚ ਰਹਿਣ ਵਾਲੇ ਸੋਮਨਾਥ ਦੇ ਲੜਕੇ ਵਜੋਂ ਹੋਈ ਹੈ। ਬੱਚੇ ਦੀ ਮੌਤ ਨਾਲ ਜਿੱਥੇ ਪਰਿਵਾਰ ਸਦਮੇ ਵਿੱਚ ਹੈ ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਹ ਪਰਿਵਾਰ ਮਜਦੂਰੀ ਕਰਕੇ ਆਪਣੇ ਆਪਣਾ ਗੁਜ਼ਾਰਾ ਕਰਦਾ ਹੈ।