ਪੰਜਾਬ ਚ ਵਾਪਰਿਆ ਕਹਿਰ : ਗੱਡੀ ਦੀ ਰਿਪੇਅਰ ਕਰ ਰਹਿਆਂ ਤੇ ਚੜੀ ਕਾਰ – ਹੋਈਆਂ ਏਨੀਆਂ ਮੌਤਾਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਵਾਹਨ ਚਲਾਉਣ ਸਮੇਂ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਿਸ ਸਦਕਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਆਏ ਦਿਨ ਹੀ ਵਾਪਰਨ ਵਾਲੀਆਂ ਅਜਿਹੀਆਂ ਹੋਰ ਵੀ ਘਟਨਾਵਾਂ ਦੇ ਚਲਦਿਆਂ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਲੋਕਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਉੱਥੇ ਹੀ ਉਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਹੋਰ ਲੋਕਾਂ ਦੇ ਪਰਿਵਾਰਾਂ ਵਿੱਚ ਵੀ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਹੋਣ ਕਾਰਨ ਮੌਤ ਦਾ ਤਾਂਡਵ ਹੋਇਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ। ਜਿਥੇ ਤੇਜ਼ ਰਫਤਾਰ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਦੋ ਨੌਜਵਾਨਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਇਕ ਵਿਅਕਤੀ ਗੰ -ਭੀ-ਰ ਰੂਪ ਨਾਲ ਜ਼ਖਮੀ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੌਮੀ ਰਾਜ ਮਾਰਗ ਨੰਬਰ ਇੱਕ ਤੇ ਤਿੰਨ ਵਿਅਕਤੀਆਂ ਵੱਲੋਂ ਇਕ ਖਰਾਬ ਹੋਈ ਖੜ੍ਹੀ ਗੱਡੀ ਦੀ ਰਿਪੇਅਰ ਕੀਤੀ ਜਾ ਰਹੀ ਸੀ। ਉਸ ਸਮੇਂ ਤੇਜ਼ ਰਫ਼ਤਾਰ ਨਾਲ ਆਈ ਕਾਰ ਵੱਲੋਂ ਇਨ੍ਹਾਂ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਨੂੰ ਕੁਝ ਵੀ ਸਮਝ ਨਹੀਂ ਆਇਆ ਕਿ ਇਕ ਦਮ ਇਹ ਹਾਦਸਾ ਕਿਵੇਂ ਵਾਪਰ ਗਿਆ ਹੈ। ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਸ਼ਹੀਨ ਵਾਸੀ ਸਤਨਾਮਪੁਰਾ ਫਗਵਾੜਾ ਇਸ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਲਜਾਇਆ ਗਿਆ ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਭੇਜ ਦਿੱਤਾ ਗਿਆ। ਉੱਥੇ ਹੀ ਇਸ ਹਾਦਸੇ ਕਾਰਨ ਤਾਇਯੂਬ ਅਤੇ ਪ੍ਰੇਮ ਚੰਦ ਨਿਵਾਸੀ ਲੇਹਲ ਕਲਾਂ ਜਲੰਧਰ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਭੇਜਿਆ ਗਿਆ। ਉਥੇ ਹੀ ਕਾਰ ਚਾਲਕ ਕਾਰ ਛੱਡ ਕੇ ਘਟਨਾ ਸਥਾਨ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।