ਪੰਜਾਬ ਚ ਵਾਪਰਿਆ ਕਹਿਰ ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਭਰ ਜਵਾਨੀ ਚ ਹੋਈ ਮੌਤ , ਖੇਡ ਜਗਤ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਕੁਝ ਸਮੇਂ ਤੋਂ ਕਬੱਡੀ ਖਿਡਾਰੀਆਂ ਨਾਲ ਜੁਡ਼ੀਆ ਬੇਹੱਦ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਜਿੱਥੇ ਕਬੱਡੀ ਖਿਡਾਰੀਆਂ ਦਾ ਦਿਨ ਦਿਹਾੜੇ ਕਤਲ ਕੀਤਾ ਜਾ ਰਿਹਾ ਹੈ । ਜਿਸ ਦੇ ਚਲਦੇ ਪੰਜਾਬ ਦੇ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਖਿਡਾਰੀਆਂ ਨੂੰ ਵਿਸ਼ੇਸ਼ ਸੁਰੱਖਿਆ ਪ੍ਰਦਾਨ ਕਰਨ । ਇਸ ਦੇ ਚੱਲਦੇ ਇੱਕ ਹੋਰ ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੇ ਨਾਲ ਜੁੜੀ ਹੋਈ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਕਿ ਭਰੀ ਜ਼ੁਬਾਨੀ ਦੇ ਵਿੱਚ ਇੱਕ ਮਸ਼ਹੂਰ ਕਬੱਡੀ ਖਿਡਾਰੀ ਦੀ ਮੌਤ ਹੋ ਚੁੱਕੀ ਹੈ । ਜਿਸ ਕਾਰਨ ਖੇਡ ਜਗਤ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

ਤਲਵੰਡੀ ਸਾਬੋ ਦੇ ਪਿੰਡ ਨਥੇਹਾ ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦ ਨੌਜਵਾਨ ਕਬੱਡੀ ਖਿਡਾਰੀ ਦੀ ਅਚਾਨਕ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇੱਟਾਂ ਬਣਾਉਣ ਵਾਲੀ ਫੈਕਟਰੀ ਦੇ ਮਿਕਸਚਰ ਵਿੱਚ ਅਚਾਨਕ ਇਸ ਖਿਡਾਰੀ ਦੀ ਮੌਤ ਹੋ ਚੁੱਕੀ ਹੈ । ਜਿਸ ਨਾਲ ਪੂਰੇ ਪਿੰਡ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ ।

ਉਥੇ ਇਸ ਬਾਬਤ ਜਾਣਕਾਰੀ ਦੇਂਦਿਆਂ ਹੋਇਆਂ ਜਸਵੀਰ ਚਾਹਲ ਨੇ ਦੱਸਿਆ ਕਿ ਅਮਨਦੀਪ ਸੋਨੀ ਇਕ ਨਾਮਵਰ ਕਬੱਡੀ ਖਿਡਾਰੀ ਸੀ ਅਤੇ ਉਸ ਨੇ ਕਬੱਡੀ ਦੇ ਖੇਤਰ ਵਿਚ ਤਿੰਨ ਵਾਰ ਨੈਸ਼ਨਲ ਪੱਧਰ ਤਕ ਖੇਡ ਕੇ ਧੁੰਮਾਂ ਪਾਈਆਂ ਹਨ ਤੇ ਅਚਾਨਕ ਉਹ ਨਥੇਹਾ ਵਿਚ ਲੱਗੀ ਇੱਟਾਂ ਬਣਾਉਣ ਵਾਲੀ ਫੈਕਟਰੀ ਦੀ ਮਿਕਸਰ ਵਿੱਚ ਉਸ ਦਾ ਪੈਰ ਫਿਸਲਣ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ । ਜਿਸ ਨੂੰ ਮੌਕੇ ਤੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿਥੇ ਉਸਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਬਠਿੰਡਾ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ।

ਜਿੱਥੇ ਡਾਕਟਰਾਂ ਦੇ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਉੱਥੇ ਹੀ ਹੁਣ ਪੁਲੀਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਮ੍ਰਿਤਕ ਦੇਹ ਨੂੰ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਪੁਲੀਸ ਵੱਲੋਂ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਉੱਥੇ ਹੀ ਇਸ ਮੰਦਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ । ਮ੍ਰਿਤਕ ਨੌਜਵਾਨ ਦੇ ਮਾਪਿਆਂ ਦਾ ਇਸ ਸਮੇਂ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਇਸ ਚੋਟੀ ਦੇ ਕਬੱਡੀ ਖਿਡਾਰੀ ਦੀ ਮੌਤ ਕਾਰਨ ਅੱਜ ਕਬੱਡੀ ਜਗਤ ਨੂੰ ਇਕ ਅਜਿਹਾ ਘਾਟਾ ਹੋਇਆ ਹੈ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ।
8