ਪੰਜਾਬ ਚ ਵਾਪਰਿਆ ਕਹਿਰ ਭਿਆਨਕ ਹਾਦਸੇ ਚ 2 ਨੌਜਵਾਨਾਂ ਦੀ ਹੋਈ ਮੌਤ, ਛਾਈ ਸੋਗ ਦੀ ਲਹਿਰ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਇਨਸਾਨ ਦੀ ਜ਼ਿੰਦਗੀ ਦੀ ਰਫ਼ਤਾਰ ਦਿਨ-ਬ-ਦਿਨ ਤੇਜ਼ ਹੁੰਦੀ ਜਾ ਰਹੀ ਹੈ ਉਥੇ ਹੀ ਇਨਸਾਨ ਵੱਲੋਂ ਵਰਤੇ ਜਾਂਦੇ ਵਾਹਨਾਂ ਦੀ ਰਫਤਾਰ ਨੂੰ ਵੀ ਤੇਜ ਕਰ ਲਿਆ ਜਾਂਦਾ ਹੈ ਤਾਂ ਜੋ ਉਹ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਸਕਣ ਉੱਥੇ ਹੀ ਹੁਣ ਵਾਹਨ ਚਾਲਕਾਂ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ, ਜਿਸ ਨਾਲ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਨੂੰ ਗੰਭੀਰ ਜਾਨੀ ਮਾਲੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਆਏ ਦਿਨ ਹੀ ਵਾਪਰਨ ਵਾਲੀਆਂ ਅਜਿਹੀਆਂ ਸੜਕ ਹਾਦਸਿਆਂ ਦੀਆਂ ਖ਼ਬਰਾਂ ਅਤੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਕਈ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਘਰਾਂ ਵਿੱਚ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦਾ ਅਸਰ ਦੇਸ਼ ਦੇ ਹਲਾਤਾਂ ਤੇ ਵੀ ਪੈ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਕੋਟ ਫਤੂਹੀ ਤੋਂ ਸਾਹਮਣੇ ਆਈ ਹੈ। ਜਿੱਥੇ ਦੋ ਪਹੀਆ ਵਾਹਨਾਂ ਦੇ ਵਿਚਕਾਰ ਹੋਈ ਟੱਕਰ ਦੇ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ 27 ਸਾਲਾਂ ਦਾ ਗੁਰਵਿੰਦਰ ਸਿੰਘ ਉਰਫ ਭੋਲਾ ਪੁੱਤਰ ਲਖਵੀਰ ਸਿੰਘ ਪਿੰਡ ਰਾਮਪੁਰ ਜਿਲ੍ਹਾ ਨਵਾਂ ਸ਼ਹਿਰ, ਆਪਣੇ ਸਾਥੀ ਵਿਵੇਕ ਪੁੱਤਰ ਜਗਦੀਸ਼ ਲਾਲ ਨਿਵਾਸੀ ਸਿੱਧ ਮੁਹੱਲਾ ਬੰਗਾ ਨਾਲ ਆਪਣੇ ਮੋਟਰਸਾਈਕਲ ਤੇ ਕੋਟ ਫਤੂਹੀ ਵੱਲੋਂ ਨਗਦੀਪੁਰ ਸਾਹਿਬ ਨੂੰ ਜਾ ਰਹੇ ਸਨ।

ਉਸੇ ਸਮੇਂ ਹੀ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਪੱਚੀ ਸਾਲਾਂ ਅੰਕੁਰ ਦੀ ਟੱਕਰ ਆਮੋ-ਸਾਹਮਣੇ ਹੋ ਗਈ। ਇਸ ਹਾਦਸੇ ਦੇ ਵਿਚ ਜਿੱਥੇ ਅੰਕੁਰ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਜੋ ਹਰਿਆਣਾ ਦਾ ਰਹਿਣ ਵਾਲਾ ਸੀ ਅਤੇ ਮੋਬਾਈਲ ਟਾਵਰ ਠੀਕ ਕਰਨ ਦਾ ਟੈਕਨੀਸ਼ੀਅਨ ਸੀ।

ਉਥੇ ਹੀ ਦੋ ਨੌਜਵਾਨਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਵਿੱਚੋਂ ਇੱਕ ਨੌਜਵਾਨ ਗੁਰਵਿੰਦਰ ਸਿੰਘ ਦੀ ਵੀ ਹਸਪਤਾਲ ਵਿੱਚ ਮੌਤ ਹੋ ਗਈ। ਉਥੇ ਹੀ ਢਾਹਾਂ ਦੇ ਹਸਪਤਾਲ ਵਿੱਚ ਜਗਦੀਸ਼ ਲਾਲ ਇਸ ਸਮੇਂ ਜ਼ੇਰੇ ਇਲਾਜ ਹੈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਦੋਹਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।