ਆਈ ਤਾਜਾ ਵੱਡੀ ਖਬਰ
ਪੰਜਾਬ ਦੀ ਕਾਨੂੰਨ ਵਿਵਸਥਾ ਦਿਨ ਪ੍ਰਤੀ ਦਿਨ ਡਗਮਗਾਉਂਦੀ ਹੋਈ ਦਿਖਾਈ ਦਿੰਦੀ ਪਈ ਹੈ। ਆਏ ਦਿਨੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਦਿਨ ਦਿਹਾੜੇ ਵੱਡੀਆਂ ਵਾਰਦਾਤਾਂ ਵਾਪਰਦੀਆਂ ਪਈਆਂ ਹਨ l ਅਪਰਾਧੀ ਬੇਖੌਫ ਹੋ ਕੇ ਹਰ ਰੋਜ਼ ਵੱਡੀਆਂ ਵਾਰਦਾਤਾਂ ਨੂੰ ਅਣਜਾਮ ਦਿੰਦੇ ਪਏ ਹਨ। ਜਿਸ ਕਾਰਨ ਪੰਜਾਬੀ ਖੁਦ ਨੂੰ ਪੰਜਾਬ ਅੰਦਰ ਮਹਿਫੂਜ ਨਹੀਂ ਸਮਝ ਰਹੇ l ਤਾਜ਼ਾ ਮਾਮਲਾ ਸਾਂਝਾ ਕਰਾਂਗੇ ਜਿੱਥੇ ਪੰਜਾਬ ਦੇ ਅੰਦਰ ਖੌਫਨਾਕ ਵਾਰਦਾਤ ਵਾਪਰੀ l ਮੇਲੇ ਅੰਦਰ ਨੌਜਵਾਨ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ l ਮਾਮਲਾ ਮੋਹਾਲੀ ਨਾਲ ਜੁੜਿਆ ਹੋਇਆ ਹੈ l ਜਿੱਥੇ ਬਲੌਂਗੀ ਥਾਣਾ ਖੇਤਰ ’ਚ ਦੋਸਤਾਂ ਨਾਲ ਦੁਸਹਿਰਾ ਮੇਲਾ ਦੇਖਣ ਆਏ ਨੌਜਵਾਨ ’ਤੇ ਛੁਰੇ ਤੇ ਰਾਡ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ l ਇਸ ਦੌਰਾਨ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ l ਜਿੱਥੇ ਡਾਕਟਰਾਂ ਦੇ ਵੱਲੋਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਉਧਰ ਮ੍ਰਿਤਕ ਦੀ ਪਛਾਣ ਸੂਰਜ ਵਜੋਂ ਹੋਈ ਹੈ। ਬਲੌਂਗੀ ਥਾਣਾ ਪੁਲਸ ਨੇ 6 ਤੋਂ 7 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕੁਝ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਹੈ। ਉੱਥੇ ਹੀ ਮੁੱਢਲੀ ਜਾਂਚ ’ਚ ਪੁਲਸ ਨੂੰ ਵਾਰਦਾਤ ਨੂੰ ਅੰਜਾਮ ਦੇਣ ਦਾ ਮੁੱਖ ਕਾਰਨ ਰੰਜਿਸ਼ ਹੀ ਲੱਗ ਰਿਹਾ । ਪੁਲਸ ਅਪਰਾਧ ਕਰਨ ਦੇ ਕਾਰਨਾਂ ਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਬਾਰੀਕੀ ਨਾਲ ਜਾਂਚ ਕਰ ਰਹੀ l ਪੁਲਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਰ ਇਸ ਖੌਫਨਾਕ ਵਾਰਦਾਤ ਦੇ ਵਾਪਰਨ ਦੇ ਕਾਰਨ ਇਲਾਕੇ ਭਰ ਦੇ ਵਿੱਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਰ ਹਾਲੇ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਇਸ ਨੌਜਵਾਨ ਦਾ ਕਤਲ ਕਿਉਂ ਕੀਤਾ ਗਿਆ ਹੈ l ਉਧਰ ਪੁਲਿਸ ਦੇ ਵੱਲੋਂ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਕੇ ਮਾਮਲੇ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Previous Postਚੋਟੀ ਦੀ ਮਸ਼ਹੂਰ ਐਕਟਰ ਆਲੀਆ ਭੱਟ ਹੋਈ ਇਸ ਭਿਆਨਕ ਬਿਮਾਰੀ ਦੀ ਸ਼ਿਕਾਰ
Next Postਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਚ 3 ਭਰਾਵਾਂ ਦੀ ਥਾਈਂ ਮੌਤ