ਪੰਜਾਬ ਚ ਵਾਹਨ ਚਾਲਕ ਹੋ ਜਾਵੋ ਸਾਵਧਾਨ , ਹੁਣ ਇਸ ਚੀਜ਼ ਲਈ ਕੱਟੇ ਜਾਣਗੇ ਚਲਾਨ ਜਾਰੀ ਹੋਏ ਹੁਕਮ

ਆਈ ਤਾਜਾ ਵੱਡੀ ਖਬਰ 

ਆਏ ਦਿਨ ਹੀ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਲਈ ਵੱਖੋ ਵੱਖਰੇ ਤਰੀਕੇ ਅਪਣਾਏ ਜਾਂਦੇ ਹਨ। ਲੋਕ ਇਹਨਾਂ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਹੋਣ ਤੋਂ ਬਾਅਦ ਵੀ ਜੇਕਰ ਸੜਕੀ ਨਿਯਮ ਤੋੜਦੇ ਹਨ ਤਾਂ, ਉਨਾਂ ਦਾ ਚਲਾਨ ਵੀ ਕੱਟਿਆ ਜਾਂਦਾ ਹੈ ਤੇ ਉਹਨਾਂ ਨੂੰ ਜੁਰਮਾਨਾ ਵੀ ਭੁਗਤਣਾ ਪੈਂਦਾ ਹੈ। ਇਸੇ ਵਿਚਾਲੇ ਹੁਣ ਵਾਹਣ ਚਾਲਕਾਂ ਦੇ ਲਈ ਇੱਕ ਖਾਸ ਖਬਰ ਦੱਸਾਂਗੇ ਕਿ ਪੰਜਾਬ ਦੇ ਵਿੱਚ ਹੁਣ ਵਾਹਨਾਂ ਨੂੰ ਲੈ ਕੇ ਨਵੇਂ ਰੂਲ ਲਾਗੂ ਕਰ ਦਿੱਤੇ ਗਏ ਨੇ, ਜਿਸ ਕਾਰਨ ਹੁਣ ਹੋਰ ਜ਼ਿਆਦਾ ਚਲਾਨ ਕੱਟੇ ਜਾਣਗੇ, ਜਿਸ ਨੂੰ ਲੈ ਕੇ ਲਿਖਤੀ ਪੱਤਰ ਵੀ ਜਾਰੀ ਕਰ ਦਿੱਤੇ ਗਏ ਹਨ।

ਦਰਅਸਲ ਹੁਣ ਪੰਜਾਬ ‘ਚ ਲਗਜ਼ਰੀ ਗੱਡੀਆਂ ਉੱਪਰ ਬਣੀ ਸਨਰੂਫ਼ ‘ਚੋਂ ਬਾਹਰ ਨਿਕਲ ਕੇ ਸ਼ੋਰ ਸ਼ਰਾਬਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ, ਜੇਕਰ ਕੋਈ ਇਨਾ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਦੀ ਗੱਲ ਵੀ ਆਖੀ ਗਈ ਹੈ । ਉਧਰ ਪੰਜਾਬ ਪੁਲਸ ਦੇ ਵਧੀਕ ਡਾਇਰੈਕਟਰ ਜਨਰਲ ਵੱਲੋਂ ਸਮੂਹ ਪੁਲਸ ਕਮਿਸ਼ਨਰਾਂ ਅਤੇ SSPs ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ, ਜਿਸ ਵਿੱਚ ਇਸ ਬਾਬਤ ਸਾਰੀ ਜਾਣਕਾਰੀ ਲਿਖਤੀ ਰੂਪ ਦੇ ਵਿੱਚ ਦਿੱਤੀ ਗਈ ਹੈ ।
ਇਸ ਵਿਚ ਕਿਹਾ ਗਿਆ ਹੈ ਕਿ ਕਾਰਾਂ ਦੀ ਛੱਤ ‘ਤੇ ਬਣੇ ਸਨਰੂਫ ਵਿਚੋਂ ਬੱਚੇ ਬਾਹਰ ਨਿਕਲ ਕੇ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ ਅਤੇ ਸਿਟੀ ਵਿਚ ਸ਼ੋਰ ਸ਼ਰਾਬਾ ਕਰਦੇ ਹਨ, ਜਿਸ ਨਾਲ ਡਰਾਈਵਰ ਦਾ ਧਿਆਨ ਭਟਕ ਜਾਣ ਨਾਲ ਹਾਦਸੇ ਦਾ ਡਰ ਰਹਿੰਦਾ ਹੈ। ਇਸ ਖ਼ਿਲਾਫ਼ ਬੰਗਲੌਰ ਪੁਲਸ ਵੱਲੋਂ ਚਲਾਨ ਕੀਤੇ ਜਾ ਰਹੇ ਹਨ।
ਜਿਸ ਨੂੰ ਲੈ ਕੇ ਪੰਜਾਬ ਦੇ ਸਮੂਹ ਪੁਲਸ ਕਮਿਸ਼ਨਰਾਂ ਤੇ ਸੀਨੀਅਰ ਪੁਲਸ ਕਪਤਾਨਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ l ਇਸ ਇਲਾਵਾ ਜੇਕਰ ਚੈਕਿੰਗ ਦੌਰਾਨ ਉਨ੍ਹਾਂ ਦੇ ਧਿਆਨ ਵਿਚ ਅਜਿਹੀ ਗੱਲ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਦੇ ਖ਼ਿਲਾਫ਼ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਜੇਕਰ ਇਸ ਤੋਂ ਬਾਅਦ ਵੀ ਲੋਕ ਨਹੀਂ ਸੁਧਰਦੇ ਤਾਂ ਉਹਨਾਂ ਨੂੰ ਭਾਰੀ ਜੁਰਮਾਨਾ ਭੁਗਤਨਾ ਪੈ ਸਕਦਾ ਹੈ ਤੇ ਕਾਨੂੰਨੀ ਕਾਰਵਾਈ ਵੀ ਹੋਵੇਗੀ।