ਪੰਜਾਬ ਚ ਵਿਆਹਾਂ ਦੇ ਇਕੱਠ ਨੂੰ ਲੈ ਕੇ ਕੈਪਟਨ ਸਰਕਾਰ ਵਲੋਂ ਹੁਣ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਮੌਜੂਦਾ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਕਈ ਤਰ੍ਹਾਂ ਦੀਆਂ ਛੋਟਾਂ ਵੀ ਦਿੱਤੀਆਂ ਗਈਆਂ ਹਨ। ਤਾਂ ਜੋ ਲੋਕਾਂ ਦੇ ਆਰਥਿਕ ਪੱਧਰ ਨੂੰ ਮੁੜ ਬਰਕਰਾਰ ਕੀਤਾ ਜਾ ਸਕੇ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਕੇ ਪੰਜਾਬ ਦੀ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਸਖ਼ਤ ਪਾਬੰਦੀਆਂ ਲਾਗੂ ਕਰਨ ਅਤੇ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਛੋਟ ਦੇਣ ਦੇ ਅਧਿਕਾਰ ਦਿੱਤੇ ਗਏ ਹਨ।

ਜਿਸ ਦੇ ਤਹਿਤ ਵੱਖ-ਵੱਖ ਜ਼ਿਲ੍ਹਾ ਮਜਿਸਟ੍ਰੇਟ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ। ਉਥੇ ਹੀ ਕਈ ਜ਼ਿਲਾ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਲਾਗੂ ਕੀਤਾ ਗਿਆ ਐਤਵਾਰ ਦਾ ਲਾਕਡਾਊਨ ਵੀ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿੱਚ ਵਿਆਹ ਦੇ ਇਕੱਠ ਨੂੰ ਲੈ ਕੇ ਕੈਪਟਨ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ।

ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਆਉਣ ਵਾਲੇ ਦਿਨਾਂ ਲਈ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ। ਸੂਬੇ ਵਿਚ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕ੍ਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਹਨ ਜਿਨ੍ਹਾਂ ਨੂੰ ਹੁਣ ਕਰੋਨਾ ਸਥਿਤੀ ਦੇ ਅਨੁਸਾਰ 30 ਜੂਨ ਤੱਕ ਵਧਾ ਦਿੱਤਾ ਗਿਆ ਹੈ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਗਾਈਡਲਾਈਨ ਜਾਰੀ ਕਰਦੇ ਹੋਏ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿਚ 50 ਲੋਕਾਂ ਦੇ ਇਕੱਠ ਨੂੰ ਇਜਾਜ਼ਤ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸਕੂਲਾਂ ਅਤੇ ਕਾਲਜਾਂ ਨੂੰ ਅਜੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ । ਉੱਥੇ ਹੀ ਸਰਕਾਰ ਵੱਲੋਂ ਜਿਮ ,ਸਿਨੇਮਾ-ਹਾਲ ,ਰੈਸਟੋਰੈਂਟ 50 ਫੀਸਦੀ ਸਮਰਥਨ ਨਾਲ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਉਨ੍ਹਾਂ ਨੇ ਲੋਕਾਂ ਨੂੰ ਕਿਹਾ ਹੈ ਕਿ ਅਜੇ ਤੱਕ ਕਰੋਨਾ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ।