ਪੰਜਾਬ ਚ ਵਿੱਦਿਆਰਥੀਆਂ ਦੀ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਪਈਆਂ ਭਾਜੜਾਂ- ਬਚਾਅ ਕਾਰਜ ਜਾਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਕੁੱਝ ਹਾਦਸੇ ਵਾਹਨ ਚਾਲਕ ਦੀ ਅਣਗਹਿਲੀ ਨਾਲ ਵਾਪਰ ਰਹੇ ਹਨ ਅਤੇ ਕੁਝ ਹਾਦਸੇ ਦੂਜੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਹੋ ਜਾਂਦੇ ਹਨ, ਇਸ ਦਾ ਸ਼ਿਕਾਰ ਬਹੁਤ ਸਾਰੇ ਬੇਕਸੂਰ ਲੋਕ ਹੋ ਜਾਂਦੇ ਹਨ। ਸਰਕਾਰ ਵੱਲੋਂ ਜਿਥੇ ਖੇਤਾਂ ਵਿੱਚ ਕਿਸਾਨਾਂ ਨੂੰ ਫਸਲਾਂ ਦੀ ਕਟਾਈ ਤੋਂ ਬਾਅਦ ਰਹਿਦ ਖੂਦ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ, ਕਿਉਂਕਿ ਗਰਮੀ ਦੇ ਮੌਸਮ ਵਿੱਚ ਲਗਾਈ ਜਾਣ ਵਾਲੀ ਇਸ ਅੱਗ ਦੇ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋ ਰਿਹਾ ਹੈ ਅਤੇ ਧੂੰਏਂ ਦੇ ਕਾਰਨ ਸਾਹ ਸਬੰਧੀ ਵੀ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

ਉਥੇ ਹੀ ਧੂਏ ਦੇ ਕਾਰਨ ਦਿਖਾਈ ਨਾ ਦੇਣ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਸੜਕ ਹਾਦਸਿਆਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿੱਚ ਭਾਰੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇਥੇ ਵਿਦਿਆਰਥੀਆਂ ਦੀ ਭਰੀ ਬੱਸ ਨਾਲ ਹਾਦਸਾ ਵਾਪਰਿਆ ਹੈ ਅਤੇ ਭਾਜੜਾਂ ਪੈ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਗਰਾਓਂ ਅਧੀਨ ਆਉਂਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਕਮਾਲਪੁਰਾ ਤੋਂ ਸਾਹਮਣੇ ਆਇਆ ਹੈ ਜਿਥੇ ਇਸ ਕਾਲਜ ਦੀ ਬੱਸ ਉਸ ਸਮੇਂ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਦੋਂ ਛੁੱਟੀ ਹੋਣ ਤੋਂ ਬਾਅਦ ਵਿਦਿਆਰਥਣਾਂ ਨੂੰ ਉਹਨਾਂ ਦੇ ਘਰ ਛੱਡਣ ਜਾ ਰਹੀ ਸੀ ਅਤੇ ਜਦੋਂ ਇਹ ਬੱਸ ਛੋਟੇ ਭੰਮੀਪੁਰਾ ਤੋਂ ਵੱਡੇ ਭੰਮੀਪੁਰਾ ਜਾਂਦੀ ਹੋਈ ਸੜਕ ਉਪਰ ਪਹੁੰਚੀ ਤਾਂ ਖੇਤਾਂ ਨੂੰ ਲਗਾਈ ਗਈ ਅੱਗ ਦੇ ਕਾਰਨ ਫੈਲੇ ਹੋਏ ਧੂੰਏਂ ਦੇ ਕਾਰਨ ਬੱਸ ਦਾ ਡਰਾਈਵਰ ਅੱਗੇ ਦੇਖ ਨਹੀਂ ਸਕਿਆ ਅਤੇ ਜਿਸ ਕਾਰਨ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਖੇਤਾਂ ਵਿੱਚ ਪਲਟ ਗਈ।]

ਉਥੇ ਹੀ ਵਿਦਿਆਰਥਣਾਂ ਵੱਲੋਂ ਹਿੰਮਤ ਦਿਖਾਉਂਦੇ ਹੋਏ ਬੱਸ ਦੀਆਂ ਬਾਰੀਆਂ ਖੋਲੀਆਂ ਗਈਆਂ ਅਤੇ ਵਿਦਿਆਰਥਣਾਂ ਵੱਲੋਂ ਇੱਕ-ਦੂਸਰੇ ਦਾ ਸਾਥ ਦਿੱਤਾ ਗਿਆ ਅਤੇ ਸੁਰੱਖਿਅਤ ਬੱਸ ਤੋਂ ਬਾਹਰ ਆ ਗਈਆਂ ਤੇ ਉਸੇ ਸਮੇਂ ਹੀ ਬੱਸ ਭਿਆਨਕ ਅੱਗ ਦੀ ਚਪੇਟ ਵਿਚ ਆ ਗਈ ਅਤੇ ਲੜਕੀਆਂ ਦਾ ਸਾਰਾ ਸਮਾਨ ਵੀ ਬੱਸ ਵਿੱਚ ਸੜ ਕੇ ਸੁਆਹ ਹੋ ਗਿਆ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਲੋਕਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਲੜਕੀਆਂ ਦੇ ਮਾਪਿਆਂ ਵੱਲੋਂ ਵੀ ਉਸ ਜਗ੍ਹਾ ਪਹੁੰਚ ਕੇ ਆਪਣੀਆਂ ਲੜਕੀਆਂ ਨੂੰ ਸੁਰੱਖਿਅਤ ਘਰ ਲਿਆਦਾ ਗਿਆ ਹੈ।