ਪੰਜਾਬ ਚ ਸਕੂਲਾਂ ਦੀਆਂ ਫੀਸਾਂ ਦੇ ਬਾਰੇ ਚ ਸਿਖਿਆ ਮੰਤਰੀ ਵਲੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੋ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸੂਬੇ ਅੰਦਰ ਜਿੱਥੇ ਸਰਕਾਰ ਵੱਲੋਂ ਪਹਿਲਾਂ ਹੀ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਉਸ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿੱਚੋ ਕਮੀ ਨਜ਼ਰ ਨਹੀਂ ਆ ਰਹੀ। ਸਰਕਾਰ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਹਿਲਾਂ ਹੀ ਵਿਦਿਅਕ ਅਦਾਰਿਆਂ ਨੂੰ 30 ਅਪਰੈਲ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਸਰਕਾਰ ਵੱਲੋਂ 5,8 ਅਤੇ ਦਸਵੀਂ ਕਲਾਸ ਦੇ ਬੱਚਿਆਂ ਨੂੰ ਵੀ ਅਗਲੀ ਕਲਾਸ ਵਿੱਚ ਕਰ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਇਹ ਫੈਸਲਾ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਗਿਆ ਹੈ। ਪੰਜਾਬ ਸਕੂਲਾਂ ਦੀਆਂ ਫੀਸਾਂ ਬਾਰੇ ਸਿੱਖਿਆ ਮੰਤਰੀ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਵਿੱਚ ਜਿੱਥੇ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਕੁਝ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਤੋਂ ਫੀਸ ਵਸੂਲਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਦੇ ਖੰਨਾ ਸ਼ਹਿਰ ਵਿਚ ਉਦਘਾਟਨੀ ਸਮਾਰੋਹ ਵਿੱਚ ਬੱਚਿਆਂ ਦੀ ਫੀਸ ਦੇ ਮਾਮਲੇ ਬਾਰੇ ਗੱਲਬਾਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਕੁਝ ਨਿੱਜੀ ਸਕੂਲਾਂ ਵੱਲੋਂ ਮਨਮਾਨੀ ਦੇ ਚਲਦੇ ਹੋਏ ਸਰਕਾਰ ਨੂੰ ਮਿਲਣ ਵਾਲੀਆਂ ਸ਼ਿਕਾਇਤਾਂ ਦੇ ਆਧਾਰ ਤੇ 56 ਸਕੂਲਾਂ ਦੇ ਐਫੀਲੇਸ਼ਨ ਰੱਦ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਅਗਰ ਕੋਈ ਵੀ ਨਿੱਜੀ ਸਕੂਲ ਮਾਪਿਆਂ ਉਪਰ ਵੱਧ ਫ਼ੀਸਾਂ ਲਈ ਦਬਾਅ ਪਾ ਰਿਹਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਸ ਸਕੂਲ ਦੀ ਐਨਓਸੀ ਰੱਦ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

ਇਥੇ ਇਹ ਜ਼ਿਕਰ ਕਰਦਿਆਂ ਦੱਸਿਆ ਕਿ 10 ਹਜ਼ਾਰ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਬਹੁਤ ਜਲਦੀ ਹੀ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿੱਜੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਹੋਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਦਾਖਲਾ ਦਿੱਤਾ ਜਾਵੇਗਾ।