ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਵਧ ਰਹੇ ਕਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਕੀਤੇ ਗਏ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ 10 ਅਪ੍ਰੈਲ ਤੱਕ ਲਈ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ
ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਉਥੇ ਹੀ ਸੂਬੇ ਦੇ 9 ਜਿਲ੍ਹਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਪੰਜਾਬ ਦੇ ਸਕੂਲਾਂ ਨੂੰ ਬੰਦ ਕਰਨ ਦੇ ਬਾਅਦ ਹੁਣ ਏਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਵਿਰੋਧ ਕੀਤਾ ਗਿਆ ਹੈ। ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਵਾ ਕੇ ਬਹੁਤ ਸਾਰੇ ਲੋਕਾਂ ਦੀ ਰੋਜ਼ੀ ਰੋਟੀ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਇਸ ਸਮੇਂ ਸਰਕਾਰ ਦੇ ਇਸ ਫੈਸਲੇ ਦਾ ਮਾਪਿਆਂ , ਅਤੇ
ਅਧਿਆਪਕਾਂ , ਹਜ਼ਾਰਾਂ ਪ੍ਰਬੰਧਕਾਂ ,ਬਰਨਾਲੇ ਦੇ ਸੈਂਕੜੇ ਨਿੱਜੀ ਸਕੂਲਾਂ, ਕਾਲੇ ਝੰਡੇ ਲੈ ਕੇ ਸਰਕਾਰ ਦੀਆਂ ਨੀਤੀਆਂ ਦਾ ਸਖ਼ਤ ਵਿਰੋਧ ਕੀਤਾ ਹੈ। ਮਾਪਿਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖਰਾਬ ਕੀਤਾ ਜਾ ਰਿਹਾ ਹੈ,ਅਧਿਆਪਕਾਂ ਅਤੇ ਮਾਪਿਆਂ ਨੇ ਕਿਹਾ ਹੈ ਕਿ ਅਗਰ ਸਰਕਾਰ ਆਪਣਾ ਫੈਸਲਾ ਵਾਪਸ ਨਹੀਂ ਲਵੇਗੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਫਿਰ ਵਿਰੋਧ ਕੀਤਾ ਜਾਵੇਗਾ। ਸਕੂਲ ਦੇ ਪ੍ਰਬੰਧਕਾਂ ਵੱਲੋਂ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ ਪੱਤਰ ਦੇ
ਕੇ ਇਸ ਰੋਸ ਪ੍ਰਦਰਸ਼ਨ ਨੂੰ ਖਤਮ ਕੀਤਾ। ਬਰਨਾਲੇ ਵਿੱਚ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਹੋਇਆ ਅਧਿਆਪਕਾਂ ਅਤੇ ਮਾਪਿਆਂ ਵੱਲੋਂ ਪ੍ਰਦਰਸ਼ਨ ਬਰਨਾਲਾ ਅਨਾਜ ਮੰਡੀ ਤੋ ਸ਼ੁਰੂ ਕੀਤਾ ਗਿਆ, ਜੋ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੜ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਖਤਮ ਹੋਇਆ। ਨਿੱਜੀ ਸਕੂਲਾਂ ਵੱਲੋਂ ਆਖਿਆ ਗਿਆ ਕਿ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਜਦ ਕਿ ਸਿਆਸੀ ਰੈਲੀਆਂ ਅਤੇ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਰਹੇ ਹਨ।
Previous Postਕਿਸਾਨਾਂ ਵਲੋਂ 26 ਮਾਰਚ ਦੇ ਬੰਦ ਦੀ ਸਫਲਤਾ ਤੋਂ ਬਾਅਦ ਪੰਜਾਬ ਚ 18 ਅਪ੍ਰੈਲ ਲਈ ਹੋ ਗਿਆ ਇਹ ਵੱਡਾ ਐਲਾਨ
Next Postਅੰਮ੍ਰਿਤਸਰ ਏਅਰਪੋਰਟ ਤੇ ਵਿਦੇਸ਼ੋਂ ਆਈ ਫਲਾਈਟ ਤੋਂ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਰਹੀ ਚਰਚਾ