ਪੰਜਾਬ ਚ ਸਕੂਲਾਂ ਨੂੰ ਬੰਦ ਕਰਨ ਅਤੇ ਪ੍ਰੀਖਿਆਵਾਂ ਰੱਦ ਕਰਨ ਤੋਂ ਬਾਅਦ ਫੀਸਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਸਰਕਾਰ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਜਿਥੇ ਇੱਕ ਮਹੀਨੇ ਲਈ ਪ੍ਰੀਖਿਆ ਨੂੰ ਮੁਲਤਵੀ ਕੀਤਾ ਗਿਆ ਸੀ ਉੱਥੇ ਹੀ ਸਰਕਾਰ ਵੱਲੋਂ 5ਵੀ,8ਵੀ, ਅਤੇ 10ਵੀ ਕਲਾਸ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਬਿਨਾ ਹੀ ਅਗਲੀਆਂ ਕਲਾਸਾਂ ਵਿਚ ਕਰ ਦਿੱਤੇ ਜਾਣ ਦੇ ਨਿਰਦੇਸ਼ ਵੀ ਜਾਰੀ ਕੀਤੇ ਸਨ। ਬਾਰਵੀ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਵੀ ਜਲਦੀ ਹੀ ਡੇਟਸ਼ੀਟ ਜਾਰੀ ਕੀਤੇ ਜਾਣ ਦਾ ਭਰੋਸਾ ਦਿਵਾਇਆ ਹੈ।

ਸੂਬੇ ਅੰਦਰ ਆਏ ਦਿਨ ਹੀ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੋ ਸੂਬੇ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਦੇ ਸਕੂਲਾਂ ਨੂੰ ਬੰਦ ਕਰਨ ਅਤੇ ਪ੍ਰੀਖਿਆਵਾਂ ਰੱਦ ਕਰਨ ਤੋਂ ਬਾਅਦ ਫ਼ੀਸ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਬੱਚਿਆਂ ਦੀਆਂ ਪ੍ਰੀਖਿਆਵਾਂ ਲਏ ਬਿਨਾਂ ਹੀ ਅਗਲੀਆਂ ਕਲਾਸ ਵਿੱਚ ਕਰ ਦਿੱਤੇ ਜਾਣ ਦੇ ਸਾਰੇ ਬੱਚੇ ਖੁਸ਼ ਨਜ਼ਰ ਆ ਰਹੇ ਹਨ। ਉਥੇ ਹੀ ਪ੍ਰੀਖਿਆਵਾਂ ਸੰਬੰਧੀ ਭਰੀਆਂ ਗਈਆਂ ਫੀਸਾਂ ਨੂੰ ਲੈ ਕੇ ਮਾਪੇ ਨਿਰਾਸ਼ ਹਨ ਤੇ ਬਹੁਤ ਸਾਰੇ ਵਿਦਿਆਰਥੀ ਵੀ ਆਪਣੀ ਪੜ੍ਹਾਈ ਨੂੰ ਲੈ ਕੇ ਨਾਖੁਸ਼ ਨਜ਼ਰ ਆ ਰਹੇ ਹਨ , ਜੋ ਕਹਿ ਰਹੇ ਹਨ ਕਿ ਸਾਲ ਭਰ ਦੀ ਮਿਹਨਤ ਦਾ ਮੁੱਲ ਨਹੀਂ ਪਿਆ।

ਉੱਥੇ ਹੀ ਬਹੁਤ ਸਾਰੇ ਮਾਪਿਆਂ ਵੱਲੋਂ ਸੂਬਾ ਸਰਕਾਰ ਤੋਂ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਭਰੀਆਂ ਗਈਆਂ ਫੀਸਾਂ ਨੂੰ ਵਿਆਜ ਸਮੇਤ ਵਾਪਸ ਕੀਤੇ ਜਾਣ ਦੀ ਵੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ। ਭਾਈ ਲਾਲੋ ਸਕੂਲ ਅਤੇ ਮਾਪੇ ਐਸੋਸੀਏਸ਼ਨ ਦੇ ਸਤਨਾਮ ਸਿੰਘ ਦਾਊ ਵੱਲੋਂ ਵੀ ਆਖਿਆ ਗਿਆ ਹੈ ਕਿ ਅਗਰ ਪ੍ਰੀਖਿਆਵਾਂ ਲਈਆਂ ਨਹੀਂ ਜਾਣਗੀਆਂ , ਤਾਂ ਪ੍ਰੀਖਿਆਵਾਂ ਸਬੰਧੀ ਫੀਸਾਂ ਲੈਣ ਦਾ ਵੀ ਕੋਈ ਹੱਕਦਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਨੇ ਲਗਭਗ 80 ਕਰੋੜ ਰੁਪਏ ਪੰਜਵੀਂ ,ਅੱਠਵੀਂ ,ਅਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਕੋਲੋਂ ਵਸੂਲੇ ਹਨ। ਜੋ ਬੱਚਿਆਂ ਦੇ ਮਾਪਿਆਂ ਨਾਲ ਖਿਲਵਾੜ ਹੈ। ਸਰਕਾਰ ਵੱਲੋਂ ਇਹ ਸਾਰੀ ਫੀਸ ਮਾਪਿਆ ਨੂੰ ਵਾਪਸ ਕੀਤੀ ਜਾਣੀ ਚਾਹੀਦੀ ਹੈ, ਨਹੀਂ ਤਾਂ ਉਹ ਅਦਾਲਤ ਦਾ ਦਰਵਾਜਾ ਵੀ ਖੜਕਾਉਣ ਲਈ ਮਜਬੂਰ ਹੋ ਸਕਦੇ ਹਨ। ਸਕੂਲਾਂ ਨੂੰ ਬੰਦ ਕਰਕੇ ਸਰਕਾਰ ਵੱਲੋਂ ਜਿਥੇ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਕੀਤਾ ਜਾ ਰਿਹਾ ਹੈ, ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵੀ 100 ਫ਼ੀਸਦੀ ਨਤੀਜਾ ਗਿਣਿਆ ਗਿਆ ਹੈ।