ਆਈ ਤਾਜਾ ਵੱਡੀ ਖਬਰ
ਸੂਬੇ ਵਿਚ ਕਰੋਨਾ ਦਾ ਪ੍ਰਸਾਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਸੂਬੇ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਿਥੇ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਸੂਬੇ ਅੰਦਰ ਹੋਣ ਵਾਲੇ ਰਾਜਨੀਤਿਕ ਧਾਰਮਿਕ ਅਤੇ ਸਮਾਜਕ ਇਕੱਠਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਵਿਆਹ ਸ਼ਾਦੀਆਂ ਦੇ ਪ੍ਰੋਗਰਾਮਾਂ ਤੇ ਅੰਤਿਮ ਸੰਸਕਾਰ ਦੇ ਵਿੱਚ 20 ਤੋਂ ਵਧੇਰੇ ਲੋਕਾਂ ਦੇ ਸ਼ਾਮਲ ਹੋਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।
ਸਰਕਾਰ ਵੱਲੋਂ ਇਹ ਸਾਰੀਆਂ ਪਾਬੰਧੀਆਂ ਕਰੋਨਾ ਕੇਸਾਂ ਦੇ ਵਾਧੇ ਨੂੰ ਰੋਕਣ ਲਈ ਹੀ ਜਾਰੀ ਕੀਤੀਆਂ ਜਾ ਰਹੀਆਂ ਹਨ। ਸੂਬੇ ਅੰਦਰ ਜਿੱਥੇ ਹੋਰ ਵੀ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ। ਹੁਣ ਪੰਜਾਬ ਦੇ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਆ ਗਈ ਹੈ ਵਿਦਿਆਰਥੀਆਂ ਬਾਰੇ ਇਹ ਵੱਡੀ ਖਬਰ। ਕਰੋਨਾ ਦੇ ਦੌਰਾਨ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਕਰੋਨਾ ਸੰਬੰਧੀ ਜਾਗਰੂਕਤਾ ਕਰਨ ਵਾਸਤੇ ਮਹਿੰਮ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਹੈ।
ਇਸ ਮੁਹਿੰਮ ਦੇ ਜਰੀਏ ਬੱਚਿਆਂ ਦੇ ਮਾਪੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਲੈ ਕੇ ਕਾਫੀ ਚਿੰਤਤ ਹਨ ਇਸ ਲਈ ਉਨ੍ਹਾਂ ਨੂੰ ਕਰੋਨਾ ਪ੍ਰਤੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਦੀਆਂ ਘਰ ਘਰ ਜਾ ਕੇ ਆਨਲਾਈਨ ਕਲਾਸਾਂ ਲਈਆ ਜਾਣਗੀਆਂ ਅਤੇ ਉਨ੍ਹਾਂ ਨੂੰ ਕਰੋਨਾ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆ ਬਾਰੇ ਵੀ ਦੱਸਿਆ ਜਾਵੇਗਾ। ਅਧਿਆਪਕਾਂ ਵੱਲੋਂ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਾਉਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਸਮਾਜਕ ਦੂਰੀ ਬਣਾ ਕੇ ਰੱਖਣ ਲਈ ਵੀ ਆਖਿਆ ਜਾ ਰਿਹਾ ਹੈ।
ਉੱਥੇ ਹੀ ਇਕ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਪਹਿਚਾਣ ਬਾਰੇ ਵੀ ਦੱਸਿਆ ਜਾ ਰਿਹਾ ਹੈ ਤੇ ਬੱਚਿਆਂ ਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਣ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਵਾਸਤੇ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ।
Previous Postਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਰਾਤ ਦੇ ਹਨੇਰੇ ਚ ਪੰਜਾਬ ਚ ਇਥੇ ਲਗੀ ਭਿਆਨਕ ਅੱਗ – ਬਚਾਅ ਕਾਰਜ ਜੋਰਾਂ ਤੇ ਜਾਰੀ