ਪੰਜਾਬ ਚ ਸਕੂਲਾਂ ਲਈ ਆਈ ਇਹ ਵੱਡੀ ਖਬਰ – ਇਹਨਾਂ ਵਿਦਿਆਰਥੀਆਂ ਦੇ ਮਾਪਿਆਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕਰੋਨਾ ਮਹਾਂਮਾਰੀ ਨੇ ਇੱਕ ਪਾਸੇ ਦੁਨੀਆਂ ਦੇ ਵਿੱਚ ਬਹੁਤ ਜ਼ਿਆਦਾ ਕਹਿਰ ਮਚਾੲਿਅਾ ਹੋਇਆ ਹੈ , ਉਥੇ ਹੀ ਦੂਜੇ ਪਾਸੇ ਬੱਚਿਆਂ ਦੀਆਂ ਪੜ੍ਹਾਈਆਂ ਤੇ ਵੀ ਇਸ ਦਾ ਖਾਸਾ ਅਸਰ ਪਿਆ । ਬੱਚੀਆਂ ਦੀਆਂ ਆਨਲਾਈਨ ਪੜ੍ਹਾਈਆਂ ਕਰਵਾਈਆਂ ਜਾਂ ਰਹੀਆਂ ਸੀ । ਕਈ ਵਾਰ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਦੇ ਹੋਏ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸ ਕਰਕੇ ਉਨ੍ਹਾਂ ਦਾ ਧਿਆਨ ਪੜ੍ਹਾਈ ਤੋ ਹਟ ਰਿਹਾ ਸੀ । ਬਹੁਤ ਸਾਰੇ ਬੱਚੇ ਅਜਿਹੇ ਵੀ ਹਨ ਜੋ ਅਜਿਹੇ ਕਾਰਨਾਂ ਦੇ ਕਾਰਨ ਕਾਫ਼ੀ ਪੜ੍ਹਾਈ ਤੋਂ ਪਿੱਛੇ ਰਹਿ ਗਈ ਹੈ । ਦੂਜੇ ਪਾਸੇ ਕੋਰੋਨਾ ਕਾਲ ਦੇ ਵਿੱਚ ਕਈ ਸਕੂਲਾਂ ਦੇ ਅਧਿਆਪਕਾਂ ਦੇ ਵੱਲੋਂ ਬੱਚਿਆਂ ਦੀਆਂ ਪੂਰੀਆਂ ਫੀਸਾਂ ਮੰਗੀਆਂ ਜਾ ਰਹੀਆਂ ਨੇ ਜਿਸਦੇ ਚਲਦੇ ਮਾਪਿਆਂ ਦੇ ਵੱਲੋਂ ਲਗਾਤਾਰ ਹੀ ਉਨ੍ਹਾਂ ਸਕੂਲਾਂ ਦਾ ਵਿਰੋਧ ਕੀਤਾ ਜਾ ਰਿਹਾ ।

ਪਰ ਇਸੇ ਵਿਚਕਾਰ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਹੁਣ ਸਕੂਲੀ ਬੱਚਿਆਂ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਇਕਹਿਰੇ ਮਾਪਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਉਨ੍ਹਾਂ ਬੱਚਿਆਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਸਕੂਲਾਂ ਦੇ ਵਿੱਚ ਦਾਖਲਾ ਦੇਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ । ਜ਼ਿਕਰਯੋਗ ਹੈ ਕਿ ਕਈ ਸਕੂਲਾਂ ਦੇ ਵਿੱਚ ਇਕਹਿਰੇ ਮਾਪਿਆਂ ਦੇ ਹੋਣ ਦੇ ਚੱਲਦੇ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਕਈ ਵਾਰ ਇਹ ਸਕੂਲ ਉਨ੍ਹਾਂ ਬੱਚਿਆਂ ਨੂੰ ਆਪਣੇ ਸਕੂਲ ਵਿੱਚ ਦਾਖਲਾ ਵੀ ਨਹੀਂ ਦਿੰਦੇ ਸਨ । ਹੁਣ ਜੋ ਕਿ ਸਰਕਾਰ ਦੇ ਵੱਲੋਂ ਨਵਾਂ ਰੂਲ ਲਾਗੂ ਕਰ ਦਿੱਤਾ ਗਿਆ ਹੈ ।

ਸਿੱਖਿਆ ਵਿਭਾਗ ਦੇ ਵੱਲੋਂ ਹੁਣ ਬੱਚਿਆਂ ਨੂੰ ਇਕਹਿਰੇ ਮਾਪਿਆਂ ਦੀਆਂ ਸ-ਮੱ-ਸਿ-ਆ-ਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਬੱਚਿਆਂ ਨੂੰ ਬਿਨਾਂ ਕਿਸੇ ਅੜਚਣ ਤੋਂ ਸਕੂਲਾਂ ਵਿੱਚ ਦਾਖਲਾ ਦੇਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ । ਇਸ ਸਬੰਧੀ ਜਾਣਕਾਰੀ ਦਿੰਦੇ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕੀ ਇਸ ਵੇਲੇ ਦਾਖਲਾ ਫਾਰਮ ਤੇ ਬੱਚੇ ਦੇ ਮਾਂ ਪਿਓ ਦੋਵਾਂ ਦਾ ਨਾਮ ਦਰਜ ਕਰਨ ਦੀ ਵਿਵਸਥਾ ਹੈ । ਇਸ ਕਰਕੇ ਇਕਹਿਰੇ ਰਹੇ ਮਾਪਿਆਂ ਨੂੰ ਆਪਣੇ ਬੱਚੇ ਸਕੂਲ ਵਿੱਚ ਦਾਖ਼ਲ ਕਰਵਾਉਣ ਲਈ ਕਈ ਤਰ੍ਹਾਂ ਦੀਆਂ ਦਿੱਕਤਾਂ ਆ ਰਹੀਆਂ ਹਨ ।

ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਸਿੱਖਿਆ ਅਫ਼ਸਰ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ । ਇਨ੍ਹਾਂ ਨਿਰਦੇਸ਼ਾਂ ਵਿੱਚ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਏਡਿਡ ਅਤੇ ਅਣ ਏਡਿਡ ਸਕੂਲਾਂ ਨੂੰ ਕਿਸੇ ਵੀ ਕਾਰਨ ਕਰ ਕੇ ਇਕੱਲੇ ਰਹਿ ਰਹੇ ਮਾਂ ਪਿਓ ਦੇ ਬੱਚੇ ਨੂੰ ਸਕੂਲ ਚ ਦਾਖਲਾ ਦੇਣ ਤੋਂ ਇਨਕਾਰ ਨਾ ਕਰਨ ਦੇ ਲਈ ਕਿਹਾ ਗਿਆ ਹੈ । ਸੋ ਉਨ੍ਹਾਂ ਮਾਪਿਆਂ ਦੇ ਲਈ ਖੁਸ਼ੀ ਵਾਲੀ ਖ਼ਬਰ ਹੈ ਜੋ ਮਾਪੇ ਇਕੱਲੇ ਰਹਿ ਰਹੇ ਹਨ ਤੇ ਉਨ੍ਹਾਂ ਨੂੰ ਆਪਣੇ ਬੱਚੇ ਦੇ ਸਕੂਲ ਦੇ ਵਿਚ ਐਡਮਿਸ਼ਨ ਕਰਾਉਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ।