ਪੰਜਾਬ ਚ ਸਕੂਲੀ ਬੱਚਿਆਂ ਬਾਰੇ ਸਿਖਿਆ ਮੰਤਰੀ ਦਾ ਆਇਆ ਵੱਡਾ ਬਿਆਨ , ਬੱਚਿਆਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ 

ਸਿੱਖਿਆ ਦੇ ਪਸਾਰ ਨੂੰ ਲੈ ਕੇ ਸਮੇਂ ਸਮੇਂ ਉੱਪਰ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ ਤਾਂ ਜੋ ਆਧੁਨੀਕਰਨ ਦੇ ਇਸ ਜ਼ਮਾਨੇ ਅੰਦਰ ਆ ਰਹੀਆਂ ਤਬਦੀਲੀਆਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਬੱਚਿਆਂ ਦੀ ਪੜਾਈ ਨੂੰ ਬਿਹਤਰੀਨ ਬਣਾਇਆ ਜਾ ਸਕੇ। ਸਿੱਖਿਆ ਇਕਲੌਤਾ ਅਜਿਹਾ ਮਾਧਿਅਮ ਹੁੰਦਾ ਹੈ ਜਿਸ ਜ਼ਰੀਏ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਜਿੱਥੇ ਇਸ ਦੇ ਨਾਲ ਬੱਚਿਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ ਉਥੇ ਹੀ ਬੱਚਿਆਂ ਨੂੰ ਇਸ ਸਮਾਜ ਦੇ ਵਿੱਚ ਰਹਿਣ ਦੀ ਸੋਝੀ ਮਿਲਦੀ ਹੈ। ਜਿਸ ਤੋਂ ਬਾਅਦ ਬੱਚੇ ਆਪਣੇ ਵਾਸਤੇ ਇਕ ਵਧੀਆ ਰੁਜ਼ਗਾਰ ਨੂੰ ਚੁਣਦੇ ਹਨ।

ਪਰ ਮੌਜੂਦਾ ਸਮੇਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਸਿੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪ੍ਰੇ-ਸ਼ਾ-ਨੀ-ਆਂ ਸਾਹਮਣੇ ਆ ਰਹੀਆਂ ਹਨ। ਕਿਉਂਕਿ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਤਕਰੀਬਨ ਸੰਸਾਰ ਅੰਦਰ ਹਰ ਇਕ ਵਿਸ਼ੇ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਸੂਬੇ ਅੰਦਰ ਵੀ ਬੱਚਿਆਂ ਦੀ ਸਿੱਖਿਆ ਸਬੰਧੀ ਕਈ ਤਰ੍ਹਾਂ ਦੇ ਵਿਚਾਰ ਬਣੇ ਹੋਏ ਹਨ। ਕਿਉਂਕਿ ਇਹ ਸਮਾਂ ਬੱਚਿਆਂ ਦੀਆਂ ਪ੍ਰੀਖਿਆਵਾਂ ਦਾ ਹੈ ਪਰ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਅਜੇ ਇਸ ਸਬੰਧੀ ਸਪੱਸ਼ਟੀਕਰਨ ਨਹੀਂ ਦਿੱਤਾ ਜਾ ਰਿਹਾ।

ਇਸ ਬਾਰੇ ਗੱਲ ਕਰਦੇ ਹੋਏ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਖਿਆ ਕਿ ਸੂਬੇ ਅੰਦਰ ਬੋਰਡ ਦੀਆਂ ਜਮਾਤਾਂ ਨੂੰ ਛੱਡ ਕੇ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਇਸ ਵਾਰ ਹੋਣਗੀਆਂ ਜਾਂ ਨਹੀਂ ਉਸ ਬਾਰੇ ਜਲਦ ਹੀ ਫੈਸਲਾ ਲਿਆ ਜਾਵੇਗਾ। ਪਰ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਸੂਬੇ ਦੇ ਸਕੂਲਾਂ ਵਿਚ ਛੇਵੀਂ, ਸੱਤਵੀਂ, ਅੱਠਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਦੇ ਹੀ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰ ਦਿੱਤੇ ਜਾਣਗੇ।

ਪਰ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਹਾਲ ਦੀ ਘੜੀ ਦੇ ਵਿਚ ਕੋਰੋਨਾ ਕਾਰਨ ਸਥਿਤੀ ਗੰ-ਭੀ-ਰ ਬਣੀ ਹੋਈ ਹੈ ਅਤੇ ਨਵੀਆਂ ਜਮਾਤਾਂ ਦੇ ਸ਼ੁਰੂ ਹੋਣ ਦਾ ਸਮਾਂ ਵੀ ਨਜ਼ਦੀਕ ਆ ਰਿਹਾ ਹੈ ਜਿਸ ਕਾਰਨ ਪ੍ਰੀਖਿਆਵਾਂ ਸਬੰਧੀ ਫੈਸਲਾ ਅੱਜ ਕੱਲ ਦੇ ਵਿਚ ਲਿਆ ਜਾ ਸਕਦਾ ਹੈ। ਇਸੇ ਦੌਰਾਨ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਜਮਾਤਾਂ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਮੀਟਿੰਗ ਦੇ ਵਿੱਚ ਲਿਆ ਜਾਵੇਗਾ।