ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਪਹਿਲਾਂ ਤੋਂ ਲਾਗੂ ਕੀਤੀਆਂ ਗਈਆਂ ਕਈ ਯੋਜਨਾਵਾਂ ਦੇ ਵਿੱਚ ਸੁਧਾਰ ਵੀ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਅਨੁਸਾਰ ਸਹੂਲਤਾਂ ਦਿੱਤੀਆਂ ਜਾ ਸਕਣ। ਸੱਤਾ ਵਿਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਕਾਫੀ ਤਬਦੀਲੀਆਂ ਕੀਤੀਆਂ ਗਈਆਂ ਹਨ ਉਥੇ ਹੀ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਅਕ ਅਦਾਰਿਆਂ ਵਾਸਤੇ ਵੀ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ।
ਬਹੁਤ ਸਾਰੇ ਸਕੂਲਾਂ ਦੇ ਵਿੱਚ ਜਿੱਥੇ ਨਵੀਨੀਕਰਨ ਕੀਤਾ ਗਿਆ ਹੈ ਉਥੇ ਹੀ ਵਿਦਿਆਰਥੀਆਂ ਵਾਸਤੇ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਅਧਿਆਪਕ ਦੀ ਨਿਯੁਕਤੀ ਵੀ ਕੀਤੀ ਗਈ ਹੈ। ਸਰਕਾਰ ਵੱਲੋਂ ਲਗਾਤਾਰ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਜਿਸ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰਾ ਕੀਤਾ ਜਾ ਸਕੇ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਇਹ ਹੁਕਮ ਜਾਰੀ ਹੋਏ ਹਨ ਜਿੱਥੇ ਜਲਦ ਇਹ ਕੰਮ ਕੀਤਾ ਜਾਵੇਗਾ। ਜਿਸ ਬਾਰੇ ਖਬਰ ਸਾਹਮਣੇ ਆਈ ਹੈ।
ਪੰਜਾਬ ਵਿੱਚ ਜਿੱਥੇ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਤੱਕ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿੱਡ ਡੇ ਮੀਲ ਦੇ ਰੂਪ ਵਿਚ ਖਾਣਾ ਦਿੱਤਾ ਜਾ ਰਿਹਾ ਹੈ। ਉੱਥੇ ਹੀ ਇਸ ਵਾਸਤੇ ਸਰਕਾਰ ਵੱਲੋਂ ਡਾਟਾ ਅਪਡੇਟ ਕਰਨ ਸਬੰਧੀ ਔਨਲਾਈਨ ਰਿਕਾਰਡ ਰੱਖਣ ਲਈ ਵਿਭਾਗ ਵੱਲੋਂ ਮੋਬਾਈਲ ਐਪ ਤਿਆਰ ਕੀਤਾ ਗਿਆ ਹੈ। ਜਿੱਥੇ ਸਰਕਾਰੀ ਸਕੂਲਾਂ ਵਿੱਚ ਸਾਰਾ ਅਨਾਜ਼ ਅਤੇ ਕੁਕਿੰਗ ਦਾ ਹੋਰ ਸਮਾਂ ਮੁੱਹਈਆ ਕਰਵਾਇਆ ਜਾਂਦਾ ਹੈ। ਪਰ ਲਾਗੂ ਕੀਤੀ ਸਹੂਲਤ ਦੇ ਜ਼ਰੀਏ ਜਿਥੇ ਮੋਬਾਈਲ ਐਪ ਦੇ ਜ਼ਰੀਏ ਡਾਟਾ ਅੱਪਡੇਟ ਨਹੀਂ ਹੋ ਰਿਹਾ ਹੈ।
ਉਥੇ ਹੀ ਹੁਣ ਰੋਜ਼ਾਨਾਂ ਮੋਬਾਈਲ ਐਪ ਡਾਟਾ ਭਰੇ ਜਾਣ ਵਾਸਤੇ ਸਕੂਲ ਮੁਖੀਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ। ਅਗਰ ਕੋਈ ਵੀ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਲਈ ਬਿਨਾਂ ਦੇਰੀ ਕੀਤੇ ਇਸ ਐਪ ਵਿੱਚ ਡਾਟਾ ਭਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਵਿੱਚ ਹਰ ਰੋਜ਼ ਹੀ ਸਾਰੇ ਸਕੂਲਾਂ ਵਿੱਚ ਬਣਾਏ ਜਾਣ ਵਾਲੇ ਖਾਣੇ ਸਬੰਧੀ ਡਾਟਾ ਭਰਿਆ ਜਾਵੇਗਾ।
Previous Post90 ਸਾਲ ਦੇ ਬਜ਼ੁਰਗ ਨੇ ਕੀਤਾ ਹੈਰਾਨ ਕਰਨ ਵਾਲਾ ਕਾਰਨਾਮਾ, 15000 ਫੁੱਟ ਤੋਂ ਲਗਾਈ ਛਲਾਂਗ
Next Postਆਧਾਰ ਕਾਰਡ ਨੂੰ ਲੈਕੇ ਹੁਣ ਆ ਰਹੀ ਵੱਡੀ ਤਾਜਾ ਖਬਰ, 10 ਸਾਲ ਪੁਰਾਣੇ ਵਾਲਿਆਂ ਲਈ ਜਾਰੀ ਹੋਇਆ ਅਲਰਟ