ਪੰਜਾਬ ਚ ਸਰਕਾਰੀ ਸਕੂਲਾਂ ਲਈ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਰਤਾ ਇਹ ਐਲਾਨ, ਅਧਿਆਪਕਾਂ ਲਈ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਵੋਟਰਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ। ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਤੋਂ ਬਾਅਦ ਇੱਕ ਇਨ੍ਹਾਂ ਵਾਅਦਿਆਂ ਨੂੰ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਲੋਕਾਂ ਵਿੱਚ ਰਾਹਤ ਵੀ ਦੇਖੀ ਜਾ ਰਹੀ ਹੈ। ਬੱਚਿਆਂ ਦੀ ਪੜਾਈ ਕਰੋਨਾ ਕਾਲ ਦੇ ਦੌਰਾਨ ਜਿੱਥੇ ਬਹੁਤ ਜ਼ਿਆਦਾ ਪ੍ਰਭਾਵਿਤ ਹੋਈ ਹੈ ਉਥੇ ਹੀ ਨਿੱਜੀ ਸਕੂਲਾਂ ਵੱਲੋਂ ਭਾਰੀ ਫੀਸਾਂ ਵਸੂਲੀਆਂ ਗਈਆਂ। ਪੰਜਾਬ ਸਰਕਾਰ ਵੱਲੋਂ ਹੁਣ ਨਿੱਜੀ ਸਕੂਲਾਂ ਉੱਪਰ ਸ਼ਿਕੰਜਾ ਕੱਸਦੇ ਹੋਏ ਜਿੱਥੇ ਇਸ ਵਰ੍ਹੇ ਦੀ ਸ਼ੁਰੂਆਤ ਤੇ ਹੋਰ ਸਕੂਲਾਂ ਵਿਚ ਫੀਸਾਂ ਪ੍ਰਤੀ ਕੀਤੇ ਜਾਣ ਵਾਲੇ ਵਾਧੇ ਨੂੰ ਵੀ ਰੋਕ ਦਿੱਤਾ ਗਿਆ ਹੈ।

ਉੱਥੇ ਹੀ ਸਰਕਾਰ ਵੱਲੋਂ ਤਬਾਦਲੇ ਕੀਤੇ ਜਾਣ ਦੀ ਵੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਅਧਿਆਪਕਾਂ ਵੱਲੋਂ ਬੀਤੇ ਕੱਲ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀਆਂ ਛੁਟੀਆਂ ਨੂੰ ਰੱਦ ਕੀਤੇ ਜਾਣ ਦੇ ਆਦੇਸ਼ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਦਿੱਤੇ ਗਏ ਸਨ। ਹੁਣ ਪੰਜਾਬ ਵਿੱਚ ਸਰਕਾਰੀ ਸਕੂਲ ਲਈ ਸਿੱਖਿਆ ਮੰਤਰੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਜਿੱਥੇ ਅੱਜ ਨਵਾਂਸ਼ਹਿਰ ਅਧੀਨ ਆਉਣ ਵਾਲੇ ਪਿੰਡ ਸਲੋਹ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪਹੁੰਚੇ ਹੋਏ ਸਨ।

ਉੱਥੇ ਹੀ ਨਿਰੀਖਣ ਕਰਦੇ ਹੋਏ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਮਿਆਰੀ ਸਿੱਖਿਆ ਦੇਣ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਵੱਲ ਵੀ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮਕਸਦ ਨਿੱਜੀ ਸਕੂਲਾਂ ਦੀਆਂ ਸੰਸਥਾਵਾਂ ਦੀ ਪੜ੍ਹਾਈ ਦੇ ਬਰਾਬਰ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਲੈ ਲੈ ਕੇ ਜਾਣ ਵਾਸਤੇ ਸਰਕਾਰ ਵੱਲੋਂ ਜਲਦੀ ਹੀ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।

ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ। ਸਰਕਾਰ ਵੱਲੋਂ ਚੁੱਕੇ ਜਾਂਦੇ ਸ਼ਲਾਘਾਯੋਗ ਕਦਮ ਸਦਕਾ ਛੂਹ ਸਕੇਗਾ। ਉੱਥੇ ਕਿ ਸੂਬੇ ਵਿੱਚ ਖਾਲੀ ਅਸਾਮੀਆਂ ਨੂੰ ਵੀ ਜਲਦ ਪੂਰਾ ਕਰ ਦਿੱਤਾ ਜਾਵੇਗਾ। ਅਤੇ ਸਕੂਲ ਵਿੱਚ ਬੱਚਿਆਂ ਵਾਸਤੇ ਮਿਡ ਡੇ ਮੀਲ ਦੀ ਗੁਣਵੱਤਾ ਨੂੰ ਵਧਾਇਆ ਜਾਵੇਗਾ।