ਆਈ ਤਾਜਾ ਵੱਡੀ ਖਬਰ
ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਦੇ ਕੇਸ ਤੇਜ਼ੀ ਨਾਲ ਫੈਲ ਰਹੇ ਹਨ। ਉਥੇ ਹੀ ਭਾਰਤ ਵਿੱਚ ਵੀ ਕਰੋਨਾ ਦੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਪੰਜਾਬ ਵਿਚ ਵੀ ਲਗਾਤਾਰ ਕਰੋਨਾ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 15 ਮਈ ਤੱਕ ਲਈ ਸਖਤ ਹਦਾਇਤਾਂ ਨਾਲ ਮਿੰਨੀ ਤਾਲਾਬੰਦੀ ਕੀਤੀ ਗਈ ਹੈ। ਜਿਸ ਵਿੱਚ ਧਾਰਮਿਕ, ਰਾਜਨੀਤਿਕ ਅਤੇ ਸਮਾਜਕ ਇਕੱਠਾਂ ਉੱਪਰ ਪਾਬੰਦੀ ਲਗਾਈ ਗਈ ਹੈ ਉਥੇ ਹੀ ਰਾਤ ਦਾ ਕਰਫ਼ਿਊ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ। ਇਸ ਤਾਲਾਬੰਦੀ ਦੌਰਾਨ ਜ਼ਰੂਰਤ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਪੰਜਾਬ ਚ ਸਰਕਾਰ ਵਲੋਂ ਦੁਕਾਨਾਂ ਤੇ ਸਖਤੀ ਦੇ ਫੈਸਲੇ ਤੋਂ ਬਾਅਦ ਇਥੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਚੱਲਦੇ ਹੋਏ ਸੂਬਾ ਸਰਕਾਰ ਵੱਲੋਂ ਮਿੰਨੀ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਕੁਝ ਦੁਕਾਨਾਂ ਨੂੰ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਗੈਰਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਲਾਗੂ ਕੀਤੇ ਗਏ ਹਨ। ਸੂਬਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਆਦੇਸ਼ ਦੀ ਬਹੁਤ ਸਾਰੀਆਂ ਜਗ੍ਹਾ ਤੋਂ ਵਿਰੋਧ ਕੀਤੇ ਜਾਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਕੋਰੋਨਾ ਮਾਮਲਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ,ਉਥੇ ਹੀ ਦੁਕਾਨਦਾਰ ਸੜਕਾਂ ‘ਤੇ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਦੁਕਾਨਦਾਰਾਂ ਨੇ ਮੁਖ ਚੌਕ ‘ਚ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਅਣਮਿੱਥੇ ਸਮੇਂ ਲਈ ਰੋਡ ਜਾਮ ਕਰ ਕੇ ਧਰਨਾ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੀਆਂ ਦੁਕਾਨਾਂ ਨਹੀਂ ਖੋਲ੍ਹਣਗੇ ਤਾਂ ਆਪਣਾ ਪਰਿਵਾਰ ਕਿਵੇਂ ਪਾਲਣਗੇ।
ਨਿਹਾਲ ਸਿੰਘ ਦੇ ਸਾਰੇ ਦੁਕਾਨਦਾਰ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉੱਥੇ ਹੀ ਸਾਰੇ ਦੁਕਾਨਦਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਪ੍ਰਸ਼ਾਸਨ ਨੂੰ ਵੀ ਰੱਜ ਕੇ ਕੋਸਿਆ ਗਿਆ। ਸੂਬੇ ਵਿਚ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਕਾਰਨ ਦੁਕਾਨਦਾਰਾਂ ਵਿੱਚ ਰੋਸ ਵਧਦਾ ਹੀ ਜਾ ਰਿਹਾ ਹੈ।
Previous Postਪੰਜਾਬ ਚ ਇਹਨਾਂ ਲੋਕਾਂ ਲਈ ਆ ਰਹੀ ਅਜਿਹੀ ਖਬਰ ਸੁਣ ਕੇ ਹੋ ਗਏ ਬਾਗੋ ਬਾਗ ਲਗਣਗੀਆਂ ਮੌਜਾਂ ਹੀ ਮੌਜਾਂ
Next Postਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਐਕਟਰ ਦੀ ਹੋਈ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ