ਪੰਜਾਬ ਚ ਸੋਮਵਾਰ ਤੋਂ ਸਨਿੱਚਰਵਾਰ ਤੱਕ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲਈ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਪੰਜਾਬ ਵਿਚ ਰੋਜ਼ਾਨਾਂ ਵੱਡੀ ਗਿਣਤੀ ਵਿਚ ਨਵੇਂ ਕੇਸ ਦਰਜ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਇਸ ਬਿਮਾਰੀ ਦੇ ਕਾਰਨ ਆਪਣੀ ਜਾਨ ਗਵਾ ਰਹੇ ਹਨ। ਪੰਜਾਬ ਵਿੱਚ ਹਾਲਾਤ ਬਹੁਤ ਮੰਦਭਾਗੇ ਬਣੇ ਹੋਏ ਹਨ। ਇਨ੍ਹਾਂ ਹਲਾਤਾਂ ਨਾਲ ਨਿਪਟਣ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਕੁੱਝ ਅਜੇਹੇ ਨਿਯਮ ਬਣਾਏ ਗਏ ਹਨ ਜਿਨ੍ਹਾਂ ਦੀ ਮਦਦ ਨਾਲ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਕੰਟਰੋਲ ਵਿੱਚ ਕੀਤਾ ਜਾ ਸਕੇ। ਪ੍ਰੰਤੂ ਕਰੋਨਾ ਵਾਇਰਸ ਬੜੀ ਤੇਜ਼ੀ ਨਾਲ ਪਸਾਰ ਕਰ ਰਿਹਾ ਹੈ ਅਤੇ ਇਹ ਰੁਕਣ ਦਾ ਨਾਮ ਨਹੀਂ ਲੈ ਰਿਹਾ।

ਅਜਿਹੇ ਹਾਲਾਤ ਵਿੱਚ ਕੁਝ ਕਮੀਆਂ ਪੇਸ਼ੀਆਂ ਵੀ ਨਜ਼ਰ ਆ ਰਹੀਆਂ ਹਨ। ਇਸੇ ਸਬੰਧ ਦੇ ਵਿਚ ਹੁਣ ਵਧ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।ਦਰਅਸਲ ਹੁਣ ਪ੍ਰਸ਼ਾਸਨ ਦੇ ਵੱਲੋਂ ਬੈਕਾਂ ਸਬੰਧੀ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਦਰਅਸਲ ਹੁਣ ਨਵੇਂ ਨਿਯਮਾਂ ਦੇ ਮੁਤਾਬਿਕ ਬੈਂਕਾਂ ਨੂੰ ਖੋਲ੍ਹਣ ਜਾਂ ਬੈਂਕਾਂ ਵਿੱਚ ਕਾਰੋਬਾਰ ਸਬੰਧੀ ਸਮਾਂ ਬਦਲ ਚੁੱਕਿਆ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਪੰਜਾਬ ਵਿੱਚ ਬੈਕ ਖੁੱਲਣ ਦਾ ਸਮਾਂ ਸਵੇਰੇ 10 ਵਜੇ ਕਰ ਦਿੱਤਾ ਗਿਆ ਹੈ ਅਤੇ ਬੈਂਕਾਂ ਵਿੱਚ ਕਾਰੋਬਾਰ ਦਾ ਸਮਾਂ ਦੁਪਹਿਰ 2 ਵਜ਼ੇ ਤੱਕ ਜਾਰੀ ਰਹੇਗਾ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਬੈਂਕਾਂ ਨੂੰ ਬੰਦ ਕਰਨ ਦਾ ਸਮਾਂ ਸ਼ਾਮ 4 ਵਜੇ ਹੋਵੇਗਾ। ਇਹ ਦਿਸ਼ਾ ਨਿਰਦੇਸ਼ ਅੱਜ ਤੋਂ ਜਾਰੀ ਕੀਤੇ ਗਏ ਹਨ ਅਤੇ ਆਉਣ ਵਾਲੀ 15 ਮਈ ਤੱਕ ਜਾਰੀ ਰਹਿਣਗੇ। ਇਸ ਤੋਂ ਇਲਾਵਾ ਪੰਜਾਬ ਵਿੱਚ ਮਹੀਨੇ ਦੇ ਹਰ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਬੈਂਕ ਬੰਦ ਕੀਤੇ ਜਾਣਗੇ।

ਇਸ ਤੋਂ ਇਲਾਵਾ ਬਾਕੀ ਦਿਨ ਸੋਮਵਾਰ ਤੋਂ ਸਨਿਚਰਵਾਰ ਤੱਕ ਖੁੱਲੇ ਰਹਿਣਗੇ। ਪ੍ਰਸ਼ਾਸਨ ਦੇ ਵੱਲੋਂ ਇਹ ਨਵੇਂ ਦਿਸ਼ਾ-ਨਿਰਦੇਸ਼ ਕੋਵਿਡ ਦੇ ਵੱਧ ਰਹੇ ਪ੍ਰਭਾਵ ਕਾਰਨ ਲਏ ਗਏ ਹਨ। ਕਿਉਂਕਿ ਕੋਵਿਡ ਦੇ ਵਾਧੇ ਕਾਰਨ ਸਰਕਾਰ ਵੱਲੋਂ ਕੁਝ ਪਾਬੰਦੀਆਂ ਲਗਾਈਆਂ ਗਈਆਂ ਸਨ ਜਿਸ ਕਾਰਨ ਕਾਰੋਬਾਰੀ ਵਿਵਸਥਾ ਉੱਤੇ ਕਾਫੀ ਪ੍ਰਭਾਵ ਪਿਆ ਹੈ। ਇਸ ਤੋਂ ਇਲਾਵਾ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਵਿਚ ਰਹਿਣ ਅਤੇ ਜ਼ਰੂਰੀ ਕੰਮ ਲਈ ਘਰੋਂ ਬਾਹਰ ਜਾਣਾ। ਤਾਂ ਜੋ ਇਸ ਔਖੇ ਸਮੇਂ ਦੇ ਵਿਚੋਂ ਅਸਾਨੀ ਨਾਲ ਨਿਕਲਿਆ ਜਾ ਸਕੇ।