ਆਈ ਤਾਜ਼ਾ ਵੱਡੀ ਖਬਰ
ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਜਿਥੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਉੱਥੇ ਹੀ ਸਰਕਾਰ ਵੱਲੋਂ ਜਿਥੇ ਕਈ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਪਰ ਕੁਝ ਲੋਕਾਂ ਵਿੱਚ ਅਜੇ ਵੀ ਨਾਰਾਜ਼ਗੀ ਦੇਖੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਜਿਥੇ ਇਕ ਤੋਂ ਬਾਅਦ ਇਕ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ ਉਥੇ ਇਕ ਤੋਂ ਬਾਅਦ ਇਕ ਵਾਅਦੇ ਵੀ ਪੂਰੇ ਕੀਤੇ ਜਾ ਰਹੇ ਹਨ। ਉੱਥੇ ਹੀ ਉਨ੍ਹਾਂ ਕਰਮਚਾਰੀਆਂ ਵੱਲੋਂ ਮੁੜ ਤੋਂ ਸੰਘਰਸ਼ ਕਰਨ ਦੀ ਗੱਲ ਵੀ ਆਖੀ ਜਾ ਰਹੀ ਹੈ ਜਿਨ੍ਹਾਂ ਨੂੰ ਚੋਣਾਂ ਤੋਂ ਪਹਿਲਾਂ ਧਰਨਾ ਪ੍ਰਦਰਸ਼ਨ ਕਰਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ।
ਪਰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਹੁਣ ਪੰਜਾਬ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵੱਲੋਂ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ 35 ਹਜ਼ਾਰ ਬੱਚੇ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਉੱਥੇ ਹੀ ਹੁਣ ਸਰਕਾਰੀ ਬੱਸਾਂ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦੀ ਪੱਕੇ ਕਰਨ ਦੀ ਮੰਗ ਨੂੰ ਅਜੇ ਤੱਕ ਪੂਰਾ ਨਾ ਕੀਤੇ ਜਾਣ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਮੁੜ ਤੋਂ ਚੱਕਾ ਜਾਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿੱਥੇ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ ਉੱਥੇ ਹੀ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੁੜ ਤੋਂ ਸੰਘਰਸ਼ ਸ਼ੁਰੂ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਉਥੇ ਹੀ ਪੰਜਾਬ ਰੋਡਵੇਜ਼ ਅਤੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਨੇ ਆਖਿਆ ਕਿ ਉਹ 2007 ਤੋਂ ਆਊਟਸੋਰਸ ਕੰਮ ਕਰ ਰਹੇ ਹਨ। ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਅਜੇ ਤੱਕ ਕੋਈ ਵੀ ਹੱਲ ਨਹੀਂ ਕੀਤਾ ਗਿਆ ਹੈ।
ਜਿੱਥੇ ਕੱਚੇ ਮੁਲਾਜ਼ਮਾਂ ਨੂੰ 2018 ਵਿੱਚ ਪੱਕੇ ਕੀਤਾ ਜਾਣਾ ਸੀ, ਪਰ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ ਹੈ। ਅਗਰ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹਨਾਂ ਨੂੰ ਮਜ਼ਬੂਰੀ ਵੱਸ ਫਿਰ ਧਰਨਾ ਪ੍ਰਦਰਸ਼ਨ ਕਰਨਾ ਪਵੇਗਾ ਅਤੇ ਉਨ੍ਹਾਂ ਵੱਲੋਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
Previous Postਚੰਡੀਗੜ੍ਹ ਵਿਵਾਦ ਵਿਚਾਲੇ ਹਰਿਆਣੇ ਵਲੋਂ ਆਈ ਵੱਡੀ ਖਬਰ, ਕਰਤਾ ਇਹ ਪ੍ਰਸਤਾਵ ਪਾਸ
Next Postਪੰਜਾਬ ਚ ਇਥੇ ਸਮਸ਼ਾਨ ਘਾਟ ਚ ਹੋਗੀ ਇਹ ਅਨੁੱਖੀ ਘਟਨਾ, ਪਈਆਂ ਭਾਜੜਾਂ – ਸਾਰੇ ਰਹਿ ਗਏ ਹੈਰਾਨ