ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਕੱਲ ਤੋਂ ਅਣਮਿਥੇ ਸਮੇਂ ਵਾਸਤੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਕੀਤਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਪੰਜਾਬ ‘ਚ ਮਾਨ ਸਰਕਾਰ ਬਣ ਚੁੱਕੀ ਹੈ ਤੇ ਮਾਨ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਵਾਅਦੇ ਅਤੇ ਦਾਅਵੇ ਵੀ ਕੀਤੇ ਜਾ ਰਹੇ ਹਨ । ਬਹੁਤ ਸਾਰੀਆਂ ਉਮੀਦਾਂ ਨਾਲ ਪੰਜਾਬ ਵਿੱਚ ਪੰਜਾਬੀਆਂ ਵੱਲੋਂ ਆਪ ਨੂੰ ਵੋਟਾਂ ਪਾ ਕੇ ਜਿਤਾਇਆ ਗਿਆ ਸੀ , ਪਰ ਤਿੰਨ ਮਹੀਨਿਆਂ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ ਮਾਨ ਸਰਕਾਰ ਨੂੰ ਪੰਜਾਬ ਦੀ ਸੱਤਾ ਦੀ ਕੁਰਸੀ ਤੇ ਕਾਬਜ਼ ਹੋਇਆ ਨੂੰ , ਪਰ ਅਜੇ ਤੱਕ ਪੰਜਾਬ ਦੇ ਵਿੱਚ ਕੁਝ ਵੱਡਾ ਸੁਧਾਰ ਨਜ਼ਰ ਨਹੀਂ ਆ ਰਿਹਾ । ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ । ਇਸੇ ਵਿਚਕਾਰ ਹੁਣ ਤਨਖਾਹਾਂ ਨਾ ਮਿਲਣ ਦੇ ਕਾਰਨ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ ।

ਦਰਅਸਲ ਇਨ੍ਹਾਂ ਕਰਮਚਾਰੀਆਂ ਦੇ ਵੱਲੋਂ ਕੱਲ੍ਹ ਸ਼ਾਮੀਂ ਬੱਸ ਅੱਡੇ ਜਲੰਧਰ ਬੱਸ ਅੱਡੇ ਵਿੱਚ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦਿਆਂ ਹੋਇਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ । ਜਿਸ ਨਾਲ ਸਰਕਾਰੀ ਬੱਸਾਂ ਦੇ ਪੰਜ ਸੌ ਤੋਂ ਵੱਧ ਕਾਊਂਟਰ ਟਾਈਮ ਮਿਸ ਹੋਏ ਅਤੇ ਮਹਿਕਮੇ ਨੂੰ ਲੱਖਾਂ ਰੁਪਿਆਂ ਦਾ ਨੁਕਸਾਨ ਝੱਲਣਾ ਪਿਆ । ਕਰਮਚਾਰੀਆਂ ਵੱਲੋਂ ਇਹ ਚੱਕਾ ਜਾਮ ਅਣਮਿਥੇ ਸਮੇਂ ਲਈ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ । ਜਿਸ ਦੇ ਚਲਦੇ ਆਮ ਲੋਕ ਲੋਕਾਂ ਨੂੰ ਵੀ ਖਾਸੀਆ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।

ਜ਼ਿਕਰਯੋਗ ਹੈ ਕਿ ਯੂਨੀਅਨ ਵੱਲੋਂ ਸਵੇਰੇ ਪ੍ਰਦਰਸ਼ਨ ਸ਼ੁਰੂ ਕਰ ਕੇ ਬੱਸ ਅੱਡੇ ਦੇ ਅੰਦਰ ਆਉਣ ਤੇ ਜਾਣ ਵਾਲੇ ਗੇਟ ਨੂੰ ਬੰਦ ਕਰ ਦਿੱਤਾ ਗਿਆ । ਜਿਸ ਨਾਲ ਬੱਸਾਂ ਨੂੰ ਅੰਦਰ ਦਾਖਲਾ ਨਹੀਂ ਮਿਲਿਆ । ਜਿਸ ਕਾਰਨ ਜਦੋਂ ਤਕ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਸੀ ਉਦੋਂ ਤਕ ਉਨ੍ਹਾਂ ਨੂੰ ਬਾਹਰ ਹੀ ਖੜ੍ਹਾ ਹੋਣਾ ਪਿਆ ।

ਇਸ ਵਿਰੋਧ ਪ੍ਰਦਰਸ਼ਨ ਕਾਰਨ ਆਉਣ ਜਾਣ ਵਾਲੀਆਂ ਸਵਾਰੀਆਂ ਵੀ ਖਾਸੀਆਂ ਪ੍ਰੇਸ਼ਾਨ ਨਜ਼ਰ ਆ ਰਹੀਆਂ ਹਨ । ਜਿਹੜੇ ਲੋਕ ਰੋਜ਼ ਹੀ ਸਫ਼ਰ ਕਰ ਕੇ ਇੱਕ ਥਾਂ ਤੋਂ ਦੂਜੇ ਥਾਂ ਤੇ ਜਾਂਦੇ ਹਨ , ਉਹ ਲੋਕ ਵੀ ਪਿਛਲੇ ਕਈ ਘੰਟਿਆਂ ਤੋਂ ਖੱਜਲ ਖੁਆਰ ਹੋ ਰਹੇ ਹਨ ।